Ajay Banga tests Covid positive: ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਕੋਰੋਨਾ ਪਾਜੀਟਿਵ, PM ਮੋਦੀ ਨਾਲ ਤੈਅ ਸੀ ਮੁਲਾਕਾਤ

ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਕੋਰੋਨਾ ਪਾਜੀਟਿਵ ਪਾਏ ਗਏ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਬੰਗਾ ਨੂੰ ਰਾਜਧਾਨੀ ਦਿੱਲੀ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ।

By  Aarti March 24th 2023 01:45 PM

Ajay Banga tests Covid positive: ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਕੋਰੋਨਾ ਪਾਜੀਟਿਵ ਪਾਏ ਗਏ ਹਨ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਕੋਰੋਨਾ ਪਾਜ਼ੀਟਿਵ ਰਿਪੋਰਟ ਆਉਣ ਤੋਂ ਬਾਅਦ ਬੰਗਾ ਨੂੰ ਰਾਜਧਾਨੀ ਦਿੱਲੀ ਵਿੱਚ ਕੁਆਰੰਟੀਨ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਅਜੈ ਬੰਗਾ ਨੇ ਤਿੰਨ ਹਫ਼ਤਿਆਂ ਲਈ ਅਫਰੀਕਾ ਤੋਂ ਆਪਣੇ ਗਲੋਬਲ ਦੌਰੇ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਦਾ ਦੌਰਾ ਨਵੀਂ ਦਿੱਲੀ ਵਿੱਚ ਪੂਰਾ ਹੋਣ ਵਾਲਾ ਸੀ। ਉਨ੍ਹਾਂ ਨੇ ਦਿੱਲੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕਰਨੀ ਸੀ।

ਅਮਰੀਕੀ ਖਜ਼ਾਨਾ ਵਿਭਾਗ ਨੇ ਵੀਰਵਾਰ ਨੂੰ ਦੱਸਿਆ ਕਿ ਨਵੀਂ ਦਿੱਲੀ ਵਿੱਚ ਰੂਟੀਨ ਕੋਵਿਡ-19 ਟੈਸਟ ਦੌਰਾਨ ਅਜੈ ਬੰਗਾ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ ਸੀ ਅਤੇ ਉਹ ਫਿਲਹਾਲ ਆਈਸੋਲੇਸ਼ਨ ਵਿੱਚ ਹਨ। ਹਾਲਾਂਕਿ, ਉਨ੍ਹਾਂ ਵਿੱਚ ਕੋਵਿਡ -19 ਦੇ ਕੋਈ ਲੱਛਣ ਨਹੀਂ ਦੇਖੇ ਗਏ ਹਨ। ਸਥਾਨਕ ਕੋਰੋਨਾ ਪ੍ਰੋਟੋਕੋਲ ਅਨੁਸਾਰ ਉਨ੍ਹਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ। 

ਕਾਬਿਲੇਗੌਰ ਹੈ ਕਿ ਭਾਰਤੀ-ਅਮਰੀਕੀ ਕਾਰੋਬਾਰੀ ਅਜੈ ਬੰਗਾ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਕ੍ਰੈਡਿਟ ਕਾਰਡ ਦਿੱਗਜ ਮਾਸਟਰਕਾਰਡ ਦੇ ਮੁਖੀ ਹਨ। ਮੌਜੂਦਾ ਸਮੇਂ ’ਚ ਬੰਗਾ ਵਾਈਸ ਚੇਅਰਮੈਨ ਵਜੋਂ ਅਮਰੀਕਾ ਵਿੱਚ ਪ੍ਰਾਈਵੇਟ ਇਕਵਿਟੀ ਫਰਮ ਜਨਰਲ ਅਟਲਾਂਟਿਕ ਦੀ ਅਗਵਾਈ ਕਰ ਰਿਹਾ ਹੈ। ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਅਜੈ ਬੰਗਾ ਨੂੰ ਨਾਮਜ਼ਦ ਕੀਤਾ ਹੈ। ਭਾਰਤ ਨੇ 63 ਸਾਲਾ ਅਜੈ ਬੰਗਾ ਦੀ ਨਾਮਜ਼ਦਗੀ ਦੇ ਐਲਾਨ ਤੋਂ ਤੁਰੰਤ ਬਾਅਦ ਉਨ੍ਹਾਂ ਦੀ ਉਮੀਦਵਾਰੀ ਦਾ ਸਮਰਥਨ ਕੀਤਾ।

ਇਹ ਵੀ ਪੜ੍ਹੋ: Pakistan Drone : ਭਾਰਤ-ਪਾਕਿ ਸਰਹੱਦ ’ਤੇ ਡਰੋਨ ਦੀ ਹਲਚਲ, BSF ਨੇ ਕੀਤੀ ਫਾਇਰਿੰਗ

Related Post