US Illegal Immigrants Deportation 2nd Batch : ਅਮਰੀਕਾ ਵੱਲੋਂ ਗ਼ੈਰ-ਕਾਨੂੰਨੀ ਤੌਰ ਤੇ ਰਹਿ ਰਹੇ 119 ਹੋਰ ਭਾਰਤੀਆਂ ਨੂੰ ਦੇਸ਼ ਨਿਕਾਲਾ, ਜਾਣੋ ਕਦੋਂ ਭਾਰਤ ਪਹੁੰਚੇਗਾ ਤੀਜ਼ਾ ਜਹਾਜ

ਇਸ ਦੌਰਾਨ ਅਮਰੀਕਾ ਤੋਂ ਆਏ ਲੋਕਾਂ ਦੀ ਪਰਿਵਾਰ ਦੇ ਨਾਲ ਮੁਲਾਕਾਤ ਵੀ ਕਰਵਾਈ ਗਈ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ, ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡ ਦਿੱਤਾ ਗਿਆ। ਇਸ ਦੌਰਾਨ ਕਿਸੇ ਨੂੰ ਵੀ ਮੀਡੀਆ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਸੀ।

By  Aarti February 16th 2025 08:19 AM -- Updated: February 16th 2025 09:08 AM

US Illegal Immigrants Deportation :  ਅਮਰੀਕਾ ਨੇ ਗ਼ੈਰ-ਕਾਨੂੰਨੀ ਤੌਰ 'ਤੇ ਰਹਿ ਰਹੇ 119 ਹੋਰ ਭਾਰਤੀਆਂ ਨੂੰ ਦੇਸ਼ ਨਿਕਾਲਾ ਦੇ ਦਿੱਤਾ। ਇਸ ਵਾਰ, ਔਰਤਾਂ ਅਤੇ ਬੱਚਿਆਂ ਨੂੰ ਛੱਡ ਕੇ ਸਾਰੇ ਮਰਦਾਂ ਨੂੰ ਹੱਥਕੜੀਆਂ ਲਗਾਈਆਂ ਗਈਆਂ ਅਤੇ ਸ਼ਨੀਵਾਰ ਰਾਤ 11.30 ਵਜੇ ਅਮਰੀਕੀ ਹਵਾਈ ਸੈਨਾ ਦੇ ਜਹਾਜ਼ ਗਲੋਬਮਾਸਟਰ ਵਿੱਚ ਅੰਮ੍ਰਿਤਸਰ ਹਵਾਈ ਅੱਡੇ 'ਤੇ ਉਤਾਰਿਆ ਗਿਆ।

ਇਸ ਦੌਰਾਨ ਅਮਰੀਕਾ ਤੋਂ ਆਏ ਲੋਕਾਂ ਦੀ ਪਰਿਵਾਰ ਦੇ ਨਾਲ ਮੁਲਾਕਾਤ ਵੀ ਕਰਵਾਈ ਗਈ। ਲਗਭਗ 5 ਘੰਟਿਆਂ ਦੀ ਤਸਦੀਕ ਤੋਂ ਬਾਅਦ, ਸਾਰਿਆਂ ਨੂੰ ਪੁਲਿਸ ਦੀਆਂ ਗੱਡੀਆਂ ਵਿੱਚ ਘਰ ਛੱਡ ਦਿੱਤਾ ਗਿਆ। ਇਸ ਦੌਰਾਨ ਕਿਸੇ ਨੂੰ ਵੀ ਮੀਡੀਆ ਨਾਲ ਗੱਲ ਕਰਨ ਦੀ ਇਜਾਜ਼ਤ ਨਹੀਂ ਸੀ।

ਇਸ ਤੋਂ ਪਹਿਲਾਂ 5 ਫਰਵਰੀ ਨੂੰ, 104 ਐਨਆਰਆਈਜ਼ ਨੂੰ ਜ਼ਬਰਦਸਤੀ ਵਾਪਸ ਭੇਜਿਆ ਗਿਆ ਸੀ। ਇਨ੍ਹਾਂ ਵਿੱਚ, ਬੱਚਿਆਂ ਨੂੰ ਛੱਡ ਕੇ, ਮਰਦਾਂ ਅਤੇ ਔਰਤਾਂ ਨੂੰ ਹੱਥਕੜੀਆਂ ਅਤੇ ਬੇੜੀਆਂ ਵਿੱਚ ਬੰਨ੍ਹ ਕੇ ਲਿਆਂਦਾ ਗਿਆ ਸੀ। ਤੀਜਾ ਬੈੱਚ ਅੱਜ (16 ਫਰਵਰੀ) ਰਾਤ 10 ਵਜੇ ਪਹੁੰਚੇਗਾ। ਇਸ ਵਿੱਚ 157 ਐਨਆਰਆਈ ਹੋਣਗੇ।

ਇਸ ਦੌਰਾਨ ਮੰਤਰੀ ਹਰਭਜਨ ਸਿੰਘ ਅਤੇ ਕੁਲਦੀਪ ਧਾਲੀਵਾਲ ਮੌਕੇ ’ਤੇ ਮੌਜੂਦ ਰਹੇ। ਸ਼ਨੀਵਾਰ ਨੂੰ  ਅਮਰੀਕਾ ਤੋਂ ਡਿਪੋਰਟ ਕੀਤੇ ਨੌਜਵਾਨਾਂ ਚੋਂ ਪੰਜਾਬ ਦੇ 63, ਹਰਿਆਣਾ ਦੇ 33, ਗੁਜਰਾਤ ਦੇ 8, ਉੱਤਰ ਪ੍ਰਦੇਸ਼, ਗੋਆ, ਮਹਾਰਾਸ਼ਟਰ ਅਤੇ ਰਾਜਸਥਾਨ ਦੇ 2-2 ਅਤੇ ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦਾ 1-1 ਵਿਅਕਤੀ ਸ਼ਾਮਲ ਸੀ। ਇਨ੍ਹਾਂ ਵਿੱਚੋਂ ਜ਼ਿਆਦਾਤਰ 18 ਤੋਂ 30 ਸਾਲ ਦੀ ਉਮਰ ਦੇ ਹਨ।

ਇਹ ਵੀ ਪੜ੍ਹੋ : US Deportee Punjabi List : ਅਮਰੀਕਾ ਤੋਂ ਡਿਪੋਰਟ ਗ਼ੈਰ-ਕਾਨੂੰਨੀ ਪੰਜਾਬੀਆਂ ਦੀ ਸੂਚੀ ਆਈ ਸਾਹਮਣੇ, ਵੇਖੋ

Related Post