ਚੰਡੀਗੜ੍ਹ ਦੇ SSP ਅਹੁਦੇ ਦਾ ਮਾਮਲਾ ; ਚੰਡੀਗੜ੍ਹ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਤੋਂ ਮੰਗਿਆ 3 IPS ਅਫ਼ਸਰਾਂ ਦਾ ਪੈਨਲ

By  Ravinder Singh December 14th 2022 04:08 PM -- Updated: December 14th 2022 04:10 PM

ਚੰਡੀਗੜ੍ਹ : ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਉਤੇ ਹਰਿਆਣਾ ਕੇਡਰ ਦੇ ਅਧਿਕਾਰੀ ਨੂੰ ਤਾਇਨਾਤ ਕਰਨ ਮਗਰੋਂ ਪੰਜਾਬ ਦੇ ਇਤਰਾਜ਼ ਤੋਂ ਇਕ ਦਿਨ ਬਾਅਦ ਪ੍ਰਸ਼ਾਸਕ ਨੇ ਪੰਜਾਬ ਸਰਕਾਰ ਤੋਂ ਤਿੰਨ ਆਈਪੀਐਸ ਅਧਿਕਾਰੀ ਦੇ ਪੈਨਲ ਦੀ ਮੰਗ ਕੀਤੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਯੂਟੀ ਪ੍ਰਸ਼ਾਸਕ-ਕਮ-ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਹਰਿਆਣਾ ਕੇਡਰ ਦੇ ਇਕ ਅਧਿਕਾਰੀ ਨੂੰ ਚੰਡੀਗੜ੍ਹ ਐਸਐਸਪੀ ਅਹੁਦੇ ਉਤੇ ਤਾਇਨਾਤ ਕਰਨ 'ਤੇ ਇਤਰਾਜ਼ ਪੱਤਰ ਦੇਣ ਤੋਂ ਇਕ ਦਿਨ ਬਾਅਦ ਯੂਟੀ ਪ੍ਰਸ਼ਾਸਨ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਕ 3 ਆਈਪੀਐਸ ਪੈਨਲ ਭੇਜਣ ਲਈ ਕਿਹਾ ਹੈ।


ਕਾਬਿਲੇਗੌਰ ਹੈ ਕਿ 2009 ਬੈਚ ਦੇ ਆਈਪੀਐਸ ਅਧਿਕਾਰੀ ਕੁਲਦੀਪ ਸਿੰਘ ਚਾਹਲ ਨੂੰ ਸੋਮਵਾਰ ਸ਼ਾਮ ਨੂੰ ਚੰਡੀਗੜ੍ਹ ਦੇ ਐਸਐਸਪੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਉਨ੍ਹਾਂ ਦੇ ਤਿੰਨ ਸਾਲਾਂ ਦੇ ਕਾਰਜਕਾਲ ਵਿੱਚ 10 ਮਹੀਨੇ ਬਾਕੀ ਰਹਿੰਦਿਆਂ ਉਨ੍ਹਾਂ ਦੇ ਮੂਲ ਕੇਡਰ ਪੰਜਾਬ ਵਾਪਸ ਭੇਜ ਦਿੱਤਾ ਗਿਆ ਸੀ। ਉਨ੍ਹਾਂ ਨੂੰ ਅਕਤੂਬਰ 2020 ਵਿੱਚ ਚੰਡੀਗੜ੍ਹ ਦਾ ਐਸਐਸਪੀ ਨਿਯੁਕਤ ਕੀਤਾ ਗਿਆ ਸੀ। ਨਿਰਧਾਰਤ ਨਿਯਮਾਂ ਅਨੁਸਾਰ, ਚੰਡੀਗੜ੍ਹ ਵਿੱਚ ਐਸਐਸਪੀ (ਲਾਅ ਐਂਡ ਆਰਡਰ) ਦਾ ਅਹੁਦਾ ਪੰਜਾਬ ਕੇਡਰ ਦੇ ਇੱਕ ਆਈਪੀਐਸ ਅਧਿਕਾਰੀ ਲਈ ਰਾਖਵਾਂ ਹੈ ਜਦੋਂ ਕਿ ਐਸਐਸਪੀ (ਟਰੈਫਿਕ) ਦਾ ਅਹੁਦਾ ਹਰਿਆਣਾ ਕੇਡਰ ਦੇ ਅਧਿਕਾਰੀ ਕੋਲ ਹੈ। ਇਸ ਸਬੰਧੀ ਹੁਕਮ ਯੂਟੀ ਪ੍ਰਸ਼ਾਸਕ, ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਜਾਰੀ ਕੀਤੇ ਗਏ ਹਨ।

ਇਹ ਵੀ ਪੜੋ: ਸਾਬਕਾ ਭਾਜਪਾ ਕੌਂਸਲਰ ਦੇ ਬੇਟੇ ਨੇ ਪੈਟਰੋਲ ਪੰਪ 'ਤੇ ਕੀਤੀ ਫਾਇਰਿੰਗ

ਰਾਜਪਾਲ ਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੂੰ ਲਿਖੇ ਇਕ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ, “ਜਿਵੇਂ ਕਿ ਤੁਸੀਂ ਜਾਣਦੇ ਹੋ, ਕੇਂਦਰੀ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਸੀਨੀਅਰ ਸੁਪਰਡੈਂਟ ਆਫ ਪੁਲਿਸ ਦੇ ਅਹੁਦੇ 'ਤੇ ਰਵਾਇਤੀ ਤੌਰ 'ਤੇ ਪੰਜਾਬ ਕੇਡਰ ਦੇ ਆਈਪੀਐਸ ਅਧਿਕਾਰੀ ਤਾਇਨਾਤ ਰਿਹਾ ਹੈ।

ਡਿਪਟੀ ਕਮਿਸ਼ਨਰ ਚੰਡੀਗੜ੍ਹ ਵੱਲੋਂ ਹਰਿਆਣਾ ਕੇਡਰ ਦੇ ਆਈਏਐਸ ਹਾਲਾਂਕਿ, ਮੈਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਕੁਲਦੀਪ ਸਿੰਘ ਚਾਹਲ ਨੂੰ ਸਮੇਂ ਤੋਂ ਪਹਿਲਾਂ ਪੰਜਾਬ ਵਾਪਸ ਭੇਜ ਦਿੱਤਾ ਗਿਆ ਹੈ ਤੇ ਇਸ ਅਹੁਦੇ ਦਾ ਚਾਰਜ ਹਰਿਆਣਾ ਕੇਡਰ ਦੇ ਆਈਪੀਐਸ ਅਧਿਕਾਰੀ ਨੂੰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਸੀਐਮ ਮਾਨ ਦੇ ਪੱਤਰ ਦਾ ਜਵਾਬ ਦਿੰਦਿਆਂ ਤਿੰਨ ਆਈਪੀਐਸ ਅਧਿਕਾਰੀਆਂ ਦਾ ਪੈਨਲ ਮੰਗਿਆ ਹੈ।

Related Post