Sri Hemkunt Sahib Yatra : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਖੁੱਲ੍ਹੇ ਕਿਵਾੜ, ਪਹਿਲੇ ਜਥੇ ਨੇ ਕੀਤੇ ਦਰਸ਼ਨ
ਦੱਸ ਦਈਏ ਕਿ ਪੰਜ ਪਿਆਰਿਆਂ ਦੀ ਅਗਵਾਈ ਵਿੱਚ 3,000 ਤੋਂ ਵੱਧ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਸਵੇਰੇ 5:00 ਵਜੇ ਘੰਘਰੀਆ ਦੇ ਬੇਸ ਕੈਂਪ ਤੋਂ ਰਵਾਨਾ ਹੋਇਆ ਅਤੇ ਹੇਮਕੁੰਟ ਸਾਹਿਬ ਪਹੁੰਚਿਆ। ਗੁਰਦੁਆਰੇ ਨੂੰ ਪੰਜ ਕੁਇੰਟਲ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।
Sri Hemkunt Sahib Yatra : ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਵਿੱਚ ਸਮੁੰਦਰ ਤਲ ਤੋਂ 15,225 ਫੁੱਟ ਦੀ ਉਚਾਈ 'ਤੇ ਸਥਿਤ, ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਅੱਜ ਤੋਂ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਗਏ। ਦੱਸ ਦਈਏ ਕਿ ਇਸ ਮੌਕੇ ਸ਼ਰਧਾਲੂਆਂ ਦੇ ਪਹਿਲੇ ਜਥੇ ਵੱਲੋਂ ਗੁਰੂ ਚਰਨਾਂ ’ਚ ਮੱਥਾ ਟੇਕਿਆ ਗਿਆ ਹੈ।
ਦੱਸ ਦਈਏ ਕਿ ਪੰਜ ਪਿਆਰਿਆਂ ਦੀ ਅਗਵਾਈ ਵਿੱਚ 3,000 ਤੋਂ ਵੱਧ ਸ਼ਰਧਾਲੂਆਂ ਦਾ ਪਹਿਲਾ ਜਥਾ ਸ਼ਨੀਵਾਰ ਸਵੇਰੇ 5:00 ਵਜੇ ਘੰਘਰੀਆ ਦੇ ਬੇਸ ਕੈਂਪ ਤੋਂ ਰਵਾਨਾ ਹੋਇਆ ਅਤੇ ਹੇਮਕੁੰਟ ਸਾਹਿਬ ਪਹੁੰਚਿਆ। ਗੁਰਦੁਆਰੇ ਨੂੰ ਪੰਜ ਕੁਇੰਟਲ ਫੁੱਲਾਂ ਨਾਲ ਸੁੰਦਰ ਢੰਗ ਨਾਲ ਸਜਾਇਆ ਗਿਆ ਹੈ।
ਉਤਰਾਖੰਡ ਦੇ ਪੰਜਵੇਂ ਧਾਮ ਵਜੋਂ ਜਾਣੇ ਜਾਂਦੇ ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੀ ਯਾਤਰਾ ਨੂੰ ਸੁਖਾਲਾ ਬਣਾਉਣ ਲਈ ਪ੍ਰਸ਼ਾਸਨ ਅਤੇ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਹੇਮਕੁੰਟ ਸਾਹਿਬ ਵਿਖੇ ਸ਼ਰਧਾਲੂਆਂ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ।
4,632 ਮੀਟਰ ਦੀ ਉਚਾਈ 'ਤੇ ਸਥਿਤ ਸਿੱਖਾਂ ਦੇ ਪਵਿੱਤਰ ਅਸਥਾਨ 'ਤੇ 18 ਕਿਲੋਮੀਟਰ ਦੀ ਔਖੀ ਚੜ੍ਹਾਈ ਪੈਦਲ ਪਾਰ ਕਰਕੇ ਪਹੁੰਚਿਆ ਜਾਂਦਾ ਹੈ। ਹਾਲ ਹੀ ਵਿੱਚ ਫੌਜ ਦੇ ਜਵਾਨਾਂ ਨੇ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੇ ਰਸਤੇ ਤੋਂ ਬਰਫ ਹਟਾ ਕੇ ਆਵਾਜਾਈ ਨੂੰ ਸੁਚਾਰੂ ਬਣਾਇਆ ਸੀ। ਧਾਮ 'ਚ ਅਜੇ ਵੀ ਕਈ ਫੁੱਟ ਬਰਫ ਜਮੀ ਪਈ ਹੈ।
ਇਹ ਵੀ ਪੜ੍ਹੋ : CNG Price Hiked : ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਮਗਰੋਂ ਹੁਣ ਸੀਐਨਜੀ ਦੀਆਂ ਕੀਮਤਾਂ ’ਚ ਵਾਧਾ, ਇੱਥੇ ਪੜ੍ਹੋ ਤਾਜ਼ਾ ਕੀਮਤਾਂ