ਨੰਗਲ ਇਲਾਕੇ ਦੇ ਲੋਕਾਂ ਲਈ ਖੁਸ਼ਖਬਰੀ ! ਵੰਦੇ ਭਾਰਤ ਐਕਸਪ੍ਰੈੱਸ ਦੇ ਠਹਿਰਾਅ ਨੂੰ ਮਿਲੀ ਮਨਜੂਰੀ

Vande Bharat Express : ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਲੰਬੇ ਸਮੇਂ ਤੋਂ ਇਸ ਸਹੂਲਤ ਦੀ ਮੰਗ ਕਰ ਰਹੇ ਸਨ।

By  KRISHAN KUMAR SHARMA July 8th 2026 06:05 PM

Vande Bharat Express : ਨੰਗਲ (Nangal News) ਡੈਮ ਰੇਲਵੇ ਸਟੇਸ਼ਨ 'ਤੇ ਨਵੀਂ ਦਿੱਲੀ-ਅੰਬ ਇੰਦੋਰਾ ਵੰਦੇ ਭਾਰਤ ਐਕਸਪ੍ਰੈੱਸ (ਗੱਡੀ ਨੰਬਰ 22447/22448) ਦੇ ਠਹਿਰਾਅ ਨੂੰ ਕੇਂਦਰ ਸਰਕਾਰ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਸਬੰਧੀ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਵੱਲੋਂ ਪੰਜਾਬ ਭਾਜਪਾ ਦੇ ਪ੍ਰਦੇਸ਼ ਉਪ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੂੰ ਪੱਤਰ ਭੇਜਿਆ ਗਿਆ ਹੈ। (Nangal Dam railway station)

ਪੱਤਰ ਅਨੁਸਾਰ ਡਾ. ਸੁਭਾਸ਼ ਸ਼ਰਮਾ ਨੇ 15 ਜੂਨ 2026 ਨੂੰ ਨੰਗਲ ਡੈਮ ਰੇਲਵੇ ਸਟੇਸ਼ਨ 'ਤੇ ਵੰਦੇ ਭਾਰਤ ਐਕਸਪ੍ਰੈੱਸ ਦਾ ਠਹਿਰਾਅ ਯਕੀਨੀ ਬਣਾਉਣ ਲਈ ਕੇਂਦਰੀ ਰੇਲ ਮੰਤਰੀ ਕੋਲ ਮੰਗ ਰੱਖੀ ਸੀ। ਇਸ ਦੇ ਜਵਾਬ ਵਿੱਚ 7 ਜੁਲਾਈ 2026 ਨੂੰ ਜਾਰੀ ਪੱਤਰ ਵਿੱਚ ਰੇਲ ਮੰਤਰੀ ਨੇ ਜਾਣਕਾਰੀ ਦਿੱਤੀ ਹੈ ਕਿ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਸ ਮੰਗ ਨੂੰ ਪ੍ਰਵਾਨਗੀ ਦੇ ਦਿੱਤੀ ਗਈ ਹੈ।

ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਦਿੱਤੀ ਜਾਣਕਾਰੀ

ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਡਾ. ਸੁਭਾਸ਼ ਸ਼ਰਮਾ ਨੇ ਜਾਰੀ ਇੱਕ ਵੀਡੀਓ ਸੰਦੇਸ਼ ਵਿੱਚ ਇਸ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਨੰਗਲ, ਸ੍ਰੀ ਆਨੰਦਪੁਰ ਸਾਹਿਬ ਅਤੇ ਆਸ-ਪਾਸ ਦੇ ਇਲਾਕਿਆਂ ਦੇ ਲੋਕ ਲੰਬੇ ਸਮੇਂ ਤੋਂ ਇਸ ਸਹੂਲਤ ਦੀ ਮੰਗ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਵੰਦੇ ਭਾਰਤ ਐਕਸਪ੍ਰੈੱਸ ਦੇ ਨੰਗਲ ਡੈਮ ਵਿਖੇ ਠਹਿਰਾਅ ਨਾਲ ਇਲਾਕੇ ਦੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਦਿੱਲੀ ਸਮੇਤ ਹੋਰ ਸ਼ਹਿਰਾਂ ਨਾਲ ਸੰਪਰਕ ਹੋਰ ਸੁਖਾਲਾ ਹੋਵੇਗਾ।

ਉਨ੍ਹਾਂ ਇਸ ਫ਼ੈਸਲੇ ਲਈ ਕੇਂਦਰੀ ਰੇਲ ਮੰਤਰੀ ਅਸ਼ਵਿਨੀ ਵੈਸ਼ਣਵ ਅਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਭਾਜਪਾ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਲਗਾਤਾਰ ਉਠਾਉਂਦੀ ਰਹੇਗੀ।

Related Post