Mussoorie Accident: ਮਸੂਰੀ-ਦੇਹਰਾਦੂਨ ਰੋਡ ਤੇ ਚੁਨਾਖਲ ਨੇੜੇ ਇਕ ਗੱਡੀ ਡੂੰਘੀ ਖਾਈ ਚ ਡਿੱਗੀ, 5 ਲੋਕਾਂ ਦੀ ਮੌਤ

ਸਿਟੀ ਕੋਤਵਾਲ ਅਰਵਿੰਦ ਚੌਧਰੀ ਨੇ ਦੱਸਿਆ ਕਿ ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਟੋਏ 'ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚੋਂ ਦੋ ਹੋਰ ਲੋਕਾਂ ਦੀ ਮੌਤ ਹੋ ਗਈ।

By  Aarti May 4th 2024 10:20 AM

Mussoorie Accident: ਮਸੂਰੀ-ਦੇਹਰਾਦੂਨ ਰੋਡ 'ਤੇ ਚੁਨਾਖਲ ਨੇੜੇ ਸ਼ਨੀਵਾਰ ਸਵੇਰੇ ਕਰੀਬ 5 ਵਜੇ ਇਕ ਵਾਹਨ ਬੇਕਾਬੂ ਹੋ ਕੇ ਡੂੰਘੀ ਖਾਈ 'ਚ ਡਿੱਗ ਜਾਣ ਕਾਰਨ ਇੱਕ ਭਿਆਨਕ ਹਾਦਸਾ ਵਾਪਰਿਆ। ਇਸ ਹਾਦਸੇ 'ਚ ਚਾਰ ਨੌਜਵਾਨਾਂ ਸਮੇਤ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ ਇਕ ਲੜਕੀ ਗੰਭੀਰ ਜ਼ਖਮੀ ਦੱਸੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਗੱਡੀ ਵਿੱਚ ਕੁੱਲ ਛੇ ਲੋਕ ਸਵਾਰ ਸੀ।

ਸਿਟੀ ਕੋਤਵਾਲ ਅਰਵਿੰਦ ਚੌਧਰੀ ਨੇ ਦੱਸਿਆ ਕਿ ਹਾਦਸੇ 'ਚ ਤਿੰਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਖਮੀਆਂ ਨੂੰ ਟੋਏ 'ਚੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿਨ੍ਹਾਂ 'ਚੋਂ ਦੋ ਹੋਰ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲਿਆਂ ਵਿੱਚ ਚਾਰ ਨੌਜਵਾਨ ਅਤੇ ਇੱਕ ਮੁਟਿਆਰ ਸ਼ਾਮਲ ਹੈ। ਜਦੋਂਕਿ ਇੱਕ ਲੜਕੀ ਗੰਭੀਰ ਜ਼ਖ਼ਮੀ ਹੈ।

ਇਹ ਵੀ ਪੜ੍ਹੋ: ਹਾਈਕੋਰਟ ਨੇ 5994 ETT ਅਧਿਆਪਕਾਂ ਦੀ ਭਰਤੀ ਨੂੰ ਦਿੱਤੀ ਹਰੀ ਝੰਡੀ...ਪਰ ਪੰਜਾਬੀ ਦੀ ਪ੍ਰੀਖਿਆ ਕਰ ਦਿੱਤੀ ਰੱਦ

Related Post