Vice President Election 2025 : ਉਪ ਰਾਸ਼ਟਰਪਤੀ ਦੀ ਚੋਣ ਲਈ ਵੋਟਿੰਗ ਅੱਜ ,ਸੀਪੀ ਰਾਧਾਕ੍ਰਿਸ਼ਨਨ ਅਤੇ ਸੁਦਰਸ਼ਨ ਰੈੱਡੀ ਵਿਚਾਲੇ ਟੱਕਰ

Vice President Election 2025 : ਭਾਰਤ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਅੱਜ ਸੰਸਦ ਭਵਨ ਵਿੱਚ ਵੋਟਿੰਗ ਹੋਵੇਗੀ। ਇਸ ਵਾਰ ਮੁਕਾਬਲਾ ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਅਲਾਇੰਸ ਦੇ ਸਾਂਝੇ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈੱਡੀ ਵਿਚਕਾਰ ਮੰਨਿਆ ਜਾ ਰਿਹਾ ਹੈ। ਇਹ ਚੋਣ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਹੋ ਰਹੀ ਹੈ

By  Shanker Badra September 9th 2025 09:43 AM

Vice President Election 2025 : ਭਾਰਤ ਦੀ 17ਵੀਂ ਉਪ ਰਾਸ਼ਟਰਪਤੀ ਚੋਣ ਲਈ ਅੱਜ ਸੰਸਦ ਭਵਨ ਵਿੱਚ ਵੋਟਿੰਗ ਹੋਵੇਗੀ। ਇਸ ਵਾਰ ਮੁਕਾਬਲਾ ਐਨਡੀਏ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਅਤੇ ਇੰਡੀਆ ਅਲਾਇੰਸ ਦੇ ਸਾਂਝੇ ਉਮੀਦਵਾਰ ਜਸਟਿਸ ਬੀ ਸੁਦਰਸ਼ਨ ਰੈੱਡੀ ਵਿਚਕਾਰ ਮੰਨਿਆ ਜਾ ਰਿਹਾ ਹੈ। ਇਹ ਚੋਣ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਵੱਲੋਂ 21 ਜੁਲਾਈ ਨੂੰ ਸਿਹਤ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਚਾਨਕ ਅਸਤੀਫਾ ਦੇਣ ਤੋਂ ਬਾਅਦ ਹੋ ਰਹੀ ਹੈ। 

ਸੰਸਦ ਭਵਨ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਵੋਟਿੰਗ ਹੋਵੇਗੀ। ਉਪ ਰਾਸ਼ਟਰਪਤੀ ਚੋਣ ਲਈ ਵੋਟਿੰਗ ਮੰਗਲਵਾਰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਸੰਸਦ ਭਵਨ ਦੇ ਕਮਰਾ ਨੰਬਰ ਐਫ-101, ਵਸੁਧਾ ਵਿੱਚ ਹੋਵੇਗੀ। ਵੋਟਾਂ ਦੀ ਗਿਣਤੀ ਸ਼ਾਮ 6 ਵਜੇ ਸ਼ੁਰੂ ਹੋਵੇਗੀ ਅਤੇ ਫਿਰ ਜੇਤੂ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਵੋਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਐਨਡੀਏ ਸੰਸਦ ਮੈਂਬਰ ਸਵੇਰੇ 9:30 ਵਜੇ ਬਰੇਕਫਾਸਟ ਮੀਟਿੰਗ ਵਿੱਚ ਸ਼ਾਮਲ ਹੋਣਗੇ। 

ਰਾਜ ਸਭਾ ਦੇ ਸਕੱਤਰ ਜਨਰਲ ਪੀਸੀ ਮੋਦੀ ਨੂੰ ਚੋਣ ਲਈ ਰਿਟਰਨਿੰਗ ਅਫਸਰ ਨਿਯੁਕਤ ਕੀਤਾ ਗਿਆ ਹੈ। ਉਪ ਰਾਸ਼ਟਰਪਤੀ ਦੇ ਅਹੁਦੇ ਲਈ ਇਹ ਵੋਟਿੰਗ ਸਿੰਗਲ ਟ੍ਰਾਂਸਫਰੇਬਲ ਵੋਟ ਦੇ ਤਹਿਤ ਗੁਪਤ ਹੋਵੇਗੀ। ਉਪ ਰਾਸ਼ਟਰਪਤੀ ਦੇ ਅਹੁਦੇ ਦੀ ਚੋਣ ਲਈ ਚੋਣ ਮੰਡਲ ਵਿੱਚ ਰਾਜ ਸਭਾ ਦੇ 233 ਚੁਣੇ ਹੋਏ ਮੈਂਬਰ, ਰਾਜ ਸਭਾ ਦੇ 12 ਨਾਮਜ਼ਦ ਮੈਂਬਰ ਅਤੇ ਲੋਕ ਸਭਾ ਦੇ 543 ਚੁਣੇ ਹੋਏ ਮੈਂਬਰ ਸ਼ਾਮਲ ਹਨ। ਵਰਤਮਾਨ ਵਿੱਚ 5 ਰਾਜ ਸਭਾ ਅਤੇ 1 ਲੋਕ ਸਭਾ ਸੀਟ ਖਾਲੀ ਹੈ, ਜਿਸ ਨਾਲ 781 ਸੰਸਦ ਮੈਂਬਰ ਵੋਟ ਪਾਉਣ ਦੇ ਹੱਕਦਾਰ ਹਨ। 

ਅਜਿਹੀ ਸਥਿਤੀ ਵਿੱਚ ਦੋ ਨਿਰਪੱਖ ਪਾਰਟੀਆਂ - ਕੇ ਚੰਦਰਸ਼ੇਖਰ ਰਾਓ ਦੀ ਅਗਵਾਈ ਵਾਲੀ ਭਾਰਤੀ ਰਾਸ਼ਟਰ ਸਮਿਤੀ (ਬੀਆਰਐਸ) ਅਤੇ ਨਵੀਨ ਪਟਨਾਇਕ ਦੀ ਅਗਵਾਈ ਵਾਲੀ ਬੀਜੂ ਜਨਤਾ ਦਲ (ਬੀਜੇਡੀ) ਨੇ ਵੀ ਵੋਟਿੰਗ ਤੋਂ ਦੂਰ ਰਹਿਣ ਦਾ ਐਲਾਨ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਦੋਵੇਂ ਪਾਰਟੀਆਂ ਰਾਸ਼ਟਰੀ ਪੱਧਰ 'ਤੇ ਕਿਸੇ ਵੀ ਗੱਠਜੋੜ ਦਾ ਹਿੱਸਾ ਨਹੀਂ ਹਨ, ਨਾ ਹੀ ਐਨਡੀਏ ਅਤੇ ਨਾ ਹੀ ਇੰਡੀਆ ਅਲਾਇੰਸ। ਇਸ ਸਮੇਂ ਬੀਆਰਐਸ ਦੇ 4 ਅਤੇ ਬੀਜੂ ਜਨਤਾ ਦਲ ਦੇ 7 ਰਾਜ ਸਭਾ ਮੈਂਬਰ ਹਨ। ਦੋਵਾਂ ਪਾਰਟੀਆਂ ਦਾ ਲੋਕ ਸਭਾ ਵਿੱਚ ਕੋਈ ਸੰਸਦ ਮੈਂਬਰ ਨਹੀਂ ਹੈ।

ਪੰਜਾਬ ਹੜ੍ਹਾਂ ਦੇ ਮੱਦੇਨਜਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਪ-ਰਾਸ਼ਟਰਪਤੀ ਚੋਣਾਂ ਦੇ ਬਾਈਕਾਟ ਦਾ ਐਲਾਨ

 ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੋਈ ਕਸਰ ਨਹੀਂ ਛੱਡੀ ਜਾ ਰਹੀ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜਤ ਇਲਾਕਿਆਂ ਵਿੱਚ ਵਰਕਰਾਂ ਵੱਲੋਂ ਰਾਹਤ ਸਮੱਗਰੀ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾ ਰਹੀ। ਹੁਣ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਹੜ੍ਹਾਂ ਦੇ ਮੱਦੇਨਜ਼ਰ ਇੱਕ ਹੋਰ ਵੱਡਾ ਐਲਾਨ ਕਰਦੇ ਹੋਏ ਉਪ ਰਾਸ਼ਟਰਪਤੀ ਚੋਣਾਂ ਦਾ ਬਾਈਕਾਟ ਕੀਤਾ ਗਿਆ ਹੈ।


 

Related Post