CM ਭਗਵੰਤ ਮਾਨ ਦਾ 15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦਾ ਵੀਡੀਓ ਆਇਆ ਸਾਹਮਣੇ

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਜਦੋਂ 15 ਜਨਵਰੀ 2026 ਨੂੰ ਉਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪਹੁੰਚੇ ਸੀ

By  Aarti June 20th 2026 01:56 PM -- Updated: June 20th 2026 01:57 PM

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਦਾ ਮਾਮਲਾ ਲਗਾਤਾਰ ਭਖਦਾ ਜਾ ਰਿਹਾ ਹੈ। ਹੁਣ ਸੀਐੱਮ ਭਗਵੰਤ ਮਾਨ ਦੀ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਦੀ ਵੀਡੀਓ ਸਾਹਮਣੇ ਆਈ ਹੈ। 

ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਜਦੋਂ 15 ਜਨਵਰੀ 2026 ਨੂੰ ਉਨ੍ਹਾਂ ਵਿਰੁੱਧ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਵੱਖ-ਵੱਖ ਮਸਲਿਆਂ ਸਬੰਧੀ ਪੇਸ਼ ਹੋਣ ਲਈ ਪਹੁੰਚੇ ਸੀ ਤਾਂ ਉਨ੍ਹਾਂ ਦੀ ਇਤਰਾਜ਼ਯੋਗ ਵੀਡੀਓ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਕਿਹਾ ਸੀ ਕਿ ਇਹ ਬਿਲਕੁਲ ਹੀ ਨਕਲੀ ਹੈ। 

ਪੇਸ਼ੀ ਦੌਰਾਨ ਮੁੱਖ ਮੰਤਰੀ ਨੇ ਕਿਹਾ ਸੀ ਕਿ ਉਹ ਵੀ ਚਾਹੁੰਦੇ ਸਨ ਕਿ ਵੀਡੀਓ ਦੀ ਜਾਂਚ ਹੋਵੇ, ਉਹ ਫੋਰੈਂਸਿਕ ਲੈਬਾਂ ਦੇ ਪਤੇ ਦੇ ਦੇਣਗੇ ਅਤੇ ਅੱਜ ਕੱਲ੍ਹ ਏ.ਆਈ. (ਆਰਟੀਫੀਸ਼ੀਅਲ ਇੰਟੈਲੀਜੈਂਸ) ਦਾ ਸਮਾਂ ਹੈ, ਮੇਰੇ ਤੋਂ ਇਲਾਵਾ ਹੋਰਾਂ ਦੀਆਂ ਵੀ ਏ.ਆਈ. ਵੀਡੀਓ ਬਣੀਆਂ ਹਨ। ਮੁੱਖ ਮੰਤਰੀ ਨੇ ਆਖਿਆ ਕਿ ਉਹ ਆਪਣੀਆਂ ਨੰਗੀਆਂ ਅੱਖਾਂ, ਫੋਰੈਂਸਿਕ ਤੋਂ ਬਿਨਾਂ ਵੀ ਵੀਡੀਓ ਦੇ ਤੱਥਾਂ ਬਾਰੇ ਦੱਸ ਸਕਦੇ ਸਨ। 

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਨੂੰ ਆਖਿਆ ਸੀ ਕਿ ਉਹ ਸਰਕਾਰ ਦੀਆਂ ਕੋਈ ਦੋ ਅਜਿਹੀਆਂ ਫੋਰੈਂਸਿਕ ਲੈਬੋਰੇਟਰੀਆਂ ਦੱਸਣ ਜਿੱਥੋਂ ਵੀਡੀਓ ਦੀ ਜਾਂਚ ਹੋਵੇਗੀ। ਇਸ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਜਾਂਚ ਕਰਵਾਉਣ ਲਈ ਹਾਮੀ ਭਰੀ ਸੀ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਸੀ ਕਿ ਇਸ ਮਸਲੇ ਵਿੱਚ ਗੱਲ ਗੁਰੂ ਸਾਹਿਬਾਨ ਨਾਲ ਸਬੰਧਤ ਹੈ ਅਤੇ ਜੇਕਰ ਵੀਡੀਓ ਗਲਤ ਵੀ ਹੈ ਤਾਂ ਇਸ ’ਤੇ ਕਿਸੇ ਦੀ ਕਿਰਦਾਰਕੁਸ਼ੀ ਨਹੀਂ ਹੋਣੀ ਚਾਹੀਦੀ, ਪਰੰਤੂ ਵੀਡੀਓ ਸਹੀ ਜਾਂ ਗਲਤ ਦਾ ਨਿਚੋੜ ਫੋਰੈਂਸਿਕ ਜਾਂਚ ਰਾਹੀਂ ਹੀ ਨਿਕਲ ਸਕਦਾ ਹੈ।  

ਮੁੱਖ ਮੰਤਰੀ ਭਗਵੰਤ ਮਾਨ ਨੇ ਸਿੰਘ ਸਾਹਿਬ ਨੂੰ ਕਿਹਾ ਕਿ ਜਾਂਚ ਆਪ ਦੀ ਦੇਖ-ਰੇਖ ਵਿੱਚ ਹੀ ਜਿਹੜੀ ਮਰਜ਼ੀ ਫੋਰੈਂਸਿਕ ਲੈਬ ਤੋਂ ਕਰਵਾ ਲਈ ਜਾਵੇ, ਅਸੀਂ ਕਰਵਾ ਦਿਆਂਗੇ। ਸਿੰਘ ਸਾਹਿਬ ਨੇ ਪੁੱਛਿਆ ਸੀ ਕਿ ਕੀ ਤੁਸੀਂ ਇਸ ਵੀਡੀਓ ਦੀ ਜਾਂਚ ਕਰਵਾਈ ਹੈ। ਇਸ ’ਤੇ ਮੁੱਖ ਮੰਤਰੀ ਜਵਾਬ ਦਿੰਦੇ ਸਨ ਕਿ ਸਾਡੇ ਕੋਲ ਕੋਰਟ ਦਾ ਆਰਡਰ ਹੈ ਕਿ ਇਹ ਵੀਡੀਓ ਹੀ ਗਲਤ ਹੈ। 

ਸਿੰਘ ਸਾਹਿਬ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕਿ ਉਨ੍ਹਾਂ ਨੇ ਕੋਰਟ ਦਾ ਆਰਡਰ ਪੜ੍ਹਿਆ ਹੈ, ਅਦਾਲਤ ਨੇ ਇਸ ਵੀਡੀਓ ਦੀ ਜਾਂਚ ਨਹੀਂ ਕਰਵਾਈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਆਪ (ਸਿੰਘ ਸਾਹਿਬ) ਕਹਿੰਦੇ ਹਨ ਤਾਂ ਉਹ ਫੋਰੈਂਸਿਕ ਜਾਂਚ ਕਰਵਾਉਣ ਲਈ ਤਿਆਰ ਹਨ। 

ਇਸ ਉਪਰੰਤ ਜਥੇਦਾਰ ਗੜਗੱਜ ਮੁੱਖ ਮੰਤਰੀ ਨੂੰ ਕੋਈ ਦੋ ਫੋਰੈਂਸਿਕ ਲੈਬਾਂ ਦੱਸਣ ਲਈ ਆਖਦੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਇਸ ਵੀਡੀਓ ਦੀ ਜਾਂਚ ਕਰਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਵੀਡੀਓ ਝੂਠੀ ਹੋਈ ਤਾਂ ਸਿੱਧ ਹੋ ਜਾਵੇਗਾ ਅਤੇ ਜੇਕਰ ਸੱਚੀ ਨਿਕਲੀ ਤਾਂ ਇਸ ਦਾ ਅਗਲਾ ਫ਼ੈਸਲਾ ਖ਼ਾਲਸਾ ਪੰਥ ਕਰੇਗਾ। ਜਥੇਦਾਰ ਗੜਗੱਜ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਖਰੇ ਤੌਰ ਉੱਤੇ ਵੀ ਦੋ ਲੈਬਾਂ ਤੋਂ ਜਾਂਚ ਕਰਵਾਏਗਾ ਪਰ ਸਰਕਾਰ ਵੀ ਆਪਣੇ ਵੱਲੋਂ ਦੋ ਲੈਬਾਂ ਤੋਂ ਕਰਵਾ ਕੇ ਦੇਵੇ। 

ਇਹ ਵੀ ਪੜ੍ਹੋ  : Punjab Bus Strike : ਪੰਜਾਬ ’ਚ ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ; 3 ਦਿਨਾਂ ਲਈ ਬੱਸਾਂ ਦਾ ਰਹੇਗਾ ਚੱਕਾ ਜਾਮ

Related Post