Shaheedi Jod Mel Video : ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਤੇ ਦਾ ਦੂਜਾ ਦਿਨ, ਵੇਖੋ ਸੰਘਣੀ ਧੁੰਦ ਚ ਸੰਗਤ ਦਾ ਉਤਸ਼ਾਹ
Fatehgarh Sahib Jod Mel : ਸੰਗਤ ਤੜਕਸਾਰ ਤੋਂ ਹੀ ਸੰਘਣੀ ਧੁੰਦ ਦੇ ਵਿੱਚ ਗੁਰੂਘਰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰ ਰਹੀਆਂ ਹਨ। ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁਕਵੇਂ ਪ੍ਰਬੰਧ ਵੀ ਕੀਤੇ ਗਏ ਹਨ।
Fatehgarh Shaheedi Jod Mel Video : ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ, ਬਾਬਾ ਫਤਿਹ ਸਿੰਘ ਅਤੇ ਜਗਤ ਮਾਤਾ ਗੁਜਰ ਕੌਰ ਜੀ ਦੀ ਲਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ ਲੱਗਣ ਵਾਲੇ ਤਿੰਨ ਰੋਜ਼ਾ ਸ਼ਹੀਦੀ ਜੋੜ ਮੇਲ ਦਾ ਦੂਸਰਾ ਦਿਨ ਹੈ ਤੇ ਹੁਮ-ਹੁਮਾ ਕੇ ਪਹੁੰਚ ਰਹੀਆਂ ਹਨ।
ਸੰਗਤ ਤੜਕਸਾਰ ਤੋਂ ਹੀ ਸੰਘਣੀ ਧੁੰਦ ਦੇ ਵਿੱਚ ਗੁਰੂਘਰ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ ਅਤੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰ ਰਹੀਆਂ ਹਨ। ਲੱਖਾਂ ਦੀ ਗਿਣਤੀ ਵਿੱਚ ਪਹੁੰਚਣ ਵਾਲੀ ਸੰਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਢੁਕਵੇਂ ਪ੍ਰਬੰਧ ਵੀ ਕੀਤੇ ਗਏ ਹਨ।