Former MLA Kiki Dhillon Arrested: ਵਿਜੀਲੈਂਸ ਨੇ ਸਾਬਕਾ ਕਾਂਗਰਸੀ ਵਿਧਾਇਕ ਕਿੱਕੀ ਢਿੱਲੋ ਨੂੰ ਕੀਤਾ ਗ੍ਰਿਫਤਾਰ, ਜਾਣੋ ਪੂਰਾ ਮਾਮਲਾ

ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿਲੋਂ ਨੂੰ ਵਿਜੀਲੈਂਸ ਦੀ ਟੀਮ ਨੇ ਗ੍ਰਿਫਤਾਰ ਕਰ ਲਿਆ ਹੈ।

By  Aarti May 16th 2023 06:09 PM -- Updated: May 16th 2023 06:24 PM

Former MLA Kiki Dhillon Arrested:ਫਰੀਦਕੋਟ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਉਰਫ ਕਿੱਕੀ ਢਿਲੋਂ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿਚ ਇਹ ਗ੍ਰਿਫਤਾਰੀ ਕੀਤੀ ਗਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਇੱਕ ਸ਼ਿਕਾਇਤ ਦੇ ਮਾਮਲੇ ’ਚ ਵਿਜੀਲੈਂਸ ਨੇ ਸਾਬਕਾ ਵਿਧਾਇਕ ਨੂੰ ਫਿਰੋਜ਼ਪੁਰ ਤੋਂ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦਈਏ ਕਿ ਪਹਿਲਾਂ ਵੀ ਕਈ ਵਾਰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਪਰ ਅੱਜ ਖਾਣੇ ਬੁਲਾ ਕੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਐਸਪੀ ਵਿਜੀਲੈਂਸ ਫਰੀਦਕੋਟ ਨੇ ਫੋਨ ’ਤੇ ਸਾਬਕਾ ਵਿਧਾਇਕ ਦੀ ਗ੍ਰਿਫਤਾਰੀ ਦੀ ਪੁਸ਼ਟੀ ਕੀਤੀ ਹੈ।

ਇਹ ਹੈ ਪੂਰਾ ਮਾਮਲਾ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬ੍ਰਿਗੇਡ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਵਿਧਾਇਕ ਸਮੇਤ ਸਹਿ ਦੋਸ਼ੀ ਗੁਰਸੇਵਕ ਸਿੰਘ ਵਾਸੀ ਪਿੰਡ ਨਾਨਕਸਰ ਜ਼ਿਲ੍ਹਾ ਫ਼ਰੀਦਕੋਟ ਅਤੇ ਰਾਜਵਿੰਦਰ ਸਿੰਘ ਵਾਸੀ ਪਿੰਡ ਧੰਨਾ ਸ਼ਹੀਦ, ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰੋਜ਼ਪੁਰ ਖਿਲਾਫ਼ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਦੱਸਿਆ ਕਿ ਉਹਨਾਂ ਦੀਆਂ ਸਾਰੀਆਂ ਚੱਲ ਅਤੇ ਅਚੱਲ ਜਾਇਦਾਦਾਂ ਦਾ ਮੁਲਾਂਕਣ ਕਰਨ ਲਈ ਬਿਊਰੋ ਵੱਲੋਂ 01-04-2017 ਤੋਂ 31-03-2022 ਤੱਕ ਪੰਜ ਸਾਲਾਂ ਲਈ ਚੈਕ ਪੀਰੀਅਡ ਨਿਸ਼ਚਿਤ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਕਿ ਉਸ ਨੇ ਆਪਣੀ ਸਾਰੀ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਸੀ ਅਤੇ ਪਿੰਡ ਮੁਮਾਰਾ, ਤਹਿਸੀਲ ਸਾਦਿਕ, ਫ਼ਰੀਦਕੋਟ ਵਿੱਚ ਹੋਰ ਵਿਅਕਤੀਆਂ ਦੇ ਨਾਂ ਜਾਇਦਾਦਾਂ ਖਰੀਦੀਆਂ ਸਨ। ਇਹ ਵੀ ਪਾਇਆ ਗਿਆ ਕਿ ਉਸਨੇ ਆਪਣੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਨਾਲੋਂ ਲਗਭਗ 245 ਫੀਸਦ ਖਰਚ ਕੀਤੇ ਹਨ।

ਭਲਕੇ ਅਦਾਲਤ ’ਚ ਕੀਤਾ ਜਾਵੇਗਾ ਪੇਸ਼ 

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਉਪਰੋਕਤ ਸਾਰੇ ਦੋਸ਼ੀਆਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 13(1), 13(2) ਅਤੇ ਆਈ.ਪੀ.ਸੀ ਦੀ ਧਾਰਾ 120ਬੀ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਸਾਬਕਾ ਵਿਧਾਇਕ ਨੂੰ ਇਸ ਮਾਮਲੇ 'ਚ ਗਿ੍ਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: Australia : ਇੱਕ ਲੱਖ ਤੋਂ ਵੱਧ ਪ੍ਰਵਾਸੀਆਂ ਨੂੰ ਪੱਕਾ ਕਰਨ ਦੀ ਤਿਆਰੀ ’ਚ ਆਸਟ੍ਰੇਲੀਆ ਸਰਕਾਰ, ਇਹ ਹੈ ਪ੍ਰੋਗਰਾਮ

Related Post