Amritsar News : ਵਿਜੀਲੈਂਸ ਬਿਊਰੋ ਵੱਲੋਂ 40 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ BDPO ਕੁਲਵੰਤ ਸਿੰਘ ਰੰਗੇ ਹੱਥੀਂ ਕਾਬੂ

Amritsar News : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ

By  Shanker Badra May 22nd 2025 07:41 PM

Amritsar News : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ.ਡੀ.ਪੀ.ਓ.) ਰਈਆ, ਜ਼ਿਲ੍ਹਾ ਅੰਮ੍ਰਿਤਸਰ ਕੁਲਵੰਤ ਸਿੰਘ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਸ਼ਾਹਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੀ ਪਤਨੀ ਸਾਲ 2019-2024 ਤੱਕ ਪਿੰਡ ਸ਼ਾਹਪੁਰ ਦੀ ਸਰਪੰਚ ਸੀ। ਉਨ੍ਹਾਂ ਦੇ ਕਾਰਜਕਾਲ ਦੌਰਾਨ ਪੰਚਾਇਤ ਫੰਡਾਂ ਵਿੱਚ ਹੇਰਾਫੇਰੀ ਕਰਨ ਅਤੇ ਜਾਅਲੀ ਜੌਬ ਕਾਰਡ ਬਣਾਉਣ ਦੇ ਆਰੋਪ ਲੱਗੇ ਸਨ। ਸ਼ਿਕਾਇਤਕਰਤਾ ਨੇ ਆਰੋਪ ਲਾਇਆ ਕਿ ਉਕਤ ਬੀ.ਡੀ.ਪੀ.ਓ.ਨੇ ਜਾਂਚ ਅਧਿਕਾਰੀ ਹੋਣ ਦੇ ਨਾਤੇ, ਉਕਤ ਕੇਸ ਨੂੰ ਨਿਪਟਾਉਣ ਦੇ ਬਦਲੇ ਉਸ ਤੋਂ 1 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਘਟਾਉਣ ਦੀ ਬੇਨਤੀ ਕੀਤੀ ਪਰ ਅਧਿਕਾਰੀ ਰਿਸ਼ਵਤ ਦੀ ਉਕਤ ਰਕਮ 'ਤੇ ਅਡੋਲ ਰਿਹਾ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਆਰੋਪੀ ਬੀਡੀਪੀਓ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 40,000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਅੰਮ੍ਰਿਤਸਰ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

Related Post