Bathinda News : 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਨਾਇਬ ਤਹਿਸੀਲਦਾਰ ਤੇ ਪਟਵਾਰੀ ਕਾਬੂ ,ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ

Bathinda News : ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਮੰਗਲਵਾਰ ਨੂੰ ਸੰਗਤ ਮੰਡੀ ਦੇ ਨਾਇਬ ਤਹਿਸੀਲਦਾਰ ਅਤੇ ਕੋਟਗੁਰੂ ਸਰਕਲ ਦੇ ਪਟਵਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ

By  Shanker Badra April 22nd 2025 05:50 PM
Bathinda News : 5 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਨਾਇਬ ਤਹਿਸੀਲਦਾਰ ਤੇ ਪਟਵਾਰੀ ਕਾਬੂ ,ਜ਼ਮੀਨ ਦਾ ਇੰਤਕਾਲ ਕਰਨ ਬਦਲੇ ਮੰਗੀ ਸੀ ਰਿਸ਼ਵਤ

Bathinda News : ਵਿਜੀਲੈਂਸ ਬਿਊਰੋ ਬਠਿੰਡਾ ਦੀ ਟੀਮ ਨੇ ਮੰਗਲਵਾਰ ਨੂੰ ਸੰਗਤ ਮੰਡੀ ਦੇ ਨਾਇਬ ਤਹਿਸੀਲਦਾਰ ਅਤੇ ਕੋਟਗੁਰੂ ਸਰਕਲ ਦੇ ਪਟਵਾਰੀ ਨੂੰ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਬਠਿੰਡਾ ਨੇ ਭ੍ਰਿਸ਼ਟਾਚਾਰ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਸੰਗਤ ਮੰਡੀ ਦੇ ਵਸਨੀਕ ਰਜਿੰਦਰ ਕੁਮਾਰ ਨੇ ਸ਼ਿਕਾਇਤ ਦਿੱਤੀ ਕਿ ਉਸ ਨੇ ਤਿੰਨ ਕਨਾਲਾਂ ਦੀ ਗਰਦਾਵਰੀ ਕਰਵਾਉਣੀ ਸੀ। ਜਿਸ 'ਤੇ ਪਟਵਾਰੀ ਤੇ ਨੈਬ ਤਹਿਸੀਲਦਾਰ ਨੇ ਜ਼ਮੀਨ ਦਾ ਇੰਤਕਾਲ ਕਰਨ ਬਦਲੇ 10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ ਅਤੇ ਅੱਠ ਹਜ਼ਾਰ ਰੁਪਏ ਵਿੱਚ ਸੌਦਾ ਤੈਅ ਹੋ ਗਿਆ ਸੀ। ਅੱਜ 5,000 ਰੁਪਏ ਦੀ ਪਹਿਲੀ ਕਿਸ਼ਤ ਦਿੰਦੇ ਹੋਏ ਬਠਿੰਡਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਵਾਂ ਨੂੰ ਗ੍ਰਿਫ਼ਤਾਰ  ਕਰ ਲਿਆ ਹੈ। 

ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਡੀਐਸਪੀ ਸੰਦੀਪ ਸਿੰਘ ਦੀ ਨਿਗਰਾਨੀ ਹੇਠ ਦੋਸ਼ੀ ਨਿਰਮਲ ਸਿੰਘ ਨਾਇਬ ਤਹਿਸੀਲਦਾਰ ਸੰਗਤ ਅਤੇ ਗੁਰਤੇਜ ਸਿੰਘ ਪਟਵਾਰੀ ਸਰਕਲ ਕੋਟਗੁਰੂ ਨੂੰ ਸ਼ਿਕਾਇਤਕਰਤਾ ਰਜਿੰਦਰ ਕੁਮਾਰ ਨਿਵਾਸੀ ਸੰਗਤ ਮੰਡੀ ਤੋਂ ਜ਼ਮੀਨ ਦਾ ਇੰਤਕਾਲ ਕਰਨ ਦੇ ਬਦਲੇ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਵਾਂ ਮੁਲਜਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related Post