Former MLA Kuldeep Vaid: ਵਿਜੀਲੈਂਸ ਦਾ ਸਾਬਕਾ ਵਿਧਾਇਕ ਕੁਲਦੀਪ ਵੈਦ ਦੇ ਘਰ ਤੇ ਦਫ਼ਤਰ ਤੇ ਛਾਪਾ, ਇਹ ਹੈ ਪੂਰਾ ਮਾਮਲਾ
ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦੀ ਰਡਾਰ ’ਤੇ ਆ ਗਏ ਹਨ। ਦੱਸ ਦਈਏ ਕਿ ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ’ਚ ਛਾਪਾ ਮਾਰਿਆ ਗਿਆ ਹੈ।

ਨਵੀਨ ਸ਼ਰਮਾ (ਲੁਧਿਆਣਾ, 13 ਮਾਰਚ): ਲੁਧਿਆਣਾ ਦੇ ਹਲਕਾ ਗਿੱਲ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਜੀਲੈਂਸ ਦੀ ਰਡਾਰ ’ਤੇ ਆ ਗਏ ਹਨ। ਦੱਸ ਦਈਏ ਕਿ ਵਿਜੀਲੈਂਸ ਦੀ ਟੀਮ ਵੱਲੋਂ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਅਤੇ ਦਫ਼ਤਰ ’ਚ ਛਾਪਾ ਮਾਰਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਸਾਬਕਾ ਵੈਦ ਨੇ ਆਮਦਨ ਤੋਂ ਵੱਧ ਜਾਇਦਾਦ ਬਣਾਈ ਹੋਈ ਹੈ, ਜਿਸ ਕਾਰਨ ਵਿਜੀਲੈਂਸ ਨੇ ਉਨ੍ਹਾਂ ਦੇ ਘਰ ਅਤੇ ਦਫ਼ਤਰ ’ਤੇ ਛਾਪਾ ਮਾਰਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਜਾਂਚ ਦੇ ਲਈ ਚੰਡੀਗੜ੍ਹ ਤੋਂ ਟੈਕਨੀਕਲ ਟੀਮਾਂ ਪਹੁੰਚੀਆਂ ਹਨ। ਇਸ ਮਾਮਲੇ ਸਬੰਧੀ ਪੁਸ਼ਟੀ ਲੁਧਿਆਣਾ ਤੋਂ ਐਸਐਸਪੀ ਵਿਜੀਲੈਂਸ ਰਵਿੰਦਰਪਾਲ ਸਿੰਘ ਸਿੱਧੂ ਨੇ ਕਿਹਾ ਕਿ ਆਮਦਨ ਤੋਂ ਜ਼ਿਆਦਾ ਪ੍ਰਾਪਰਟੀ ਬਣਾਉਣ ਨੂੰ ਲੈ ਕੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਜਾਂਚ ਚੱਲ ਰਹੀ ਸੀ। ਜਿਸ ਨੂੰ ਲੈ ਕੇ ਟੈਕਨੀਕਲ ਟੀਮਾਂ ਚੰਡੀਗੜ੍ਹ ਤੋਂ ਲੁਧਿਆਣਾ ਪਹੁੰਚੀਆਂ। ਲੁਧਿਆਣਾ ਦੇ ਦਫ਼ਤਰ ਵਿੱਚ ਅਤੇ ਘਰ ਵਿਚ ਟੈਕਨੀਕਲ ਟੀਮ ਵੱਲੋਂ ਰੇਡ ਕੀਤੀ ਗਈ ਹੈ।
ਇਹ ਵੀ ਪੜ੍ਹੋ: Punjabi University: ਪੰਜਾਬੀ ਯੂਨੀਵਰਸਿਟੀ ਦੀ ਵਿੱਤੀ ਗ੍ਰਾਂਟ ਵਧਾਉਣ ਦੀ ਮੰਗ ਨੂੰ ਲੈ ਕੇ ਰੋਸ ਪ੍ਰਦਰਸ਼ਨ