Charanjit Singh Channi: ਸਾਬਕਾ CM ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਨੇ ਕੱਸਿਆ ਸ਼ਿਕੰਜਾ, ਜਾਂਚ ਲਈ ਕੀਤਾ ਤਲਬ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼ਿਕੰਜਾ ਕੱਸ ਲਿਆ ਹੈ।

By  Ramandeep Kaur April 11th 2023 10:06 AM -- Updated: April 11th 2023 11:02 AM

Charanjit Singh Channi: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਸ਼ਿਕੰਜਾ ਕੱਸ ਲਿਆ ਹੈ। 

ਮੀਡੀਆ ਰਿਪੋਰਟਾਂ ਅਨੁਸਾਰ ਬਿਊਰੋ ਨੇ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੱਲ੍ਹ 10:30 ਵਜੇ ਪੁੱਛਗਿੱਛ ਲਈ ਮੁੱਖ ਦਫ਼ਤਰ ਬੁਲਾਇਆ ਹੈ।

ਵਿਜੀਲੈਂਸ ਚੰਨੀ ਖਿਲਾਫ ਆਮਦਨ ਤੋਂ ਵੱਧ ਮਾਮਲੇ ਦੀ ਜਾਂਚ ਕਰ ਰਹੀ ਹੈ। ਚੰਨੀ ਖਿਲਾਫ ਲੁੱਕਆਊਟ ਨੋਟਿਸ ਪਹਿਲਾਂ ਹੀ ਜਾਰੀ ਕੀਤਾ ਜਾ ਚੁੱਕਾ ਹੈ। ਇਹ ਪਹਿਲੀ ਵਾਰ ਹੈ ਜਦੋਂ ਚੰਨੀ ਨੂੰ ਵਿਜੀਲੈਂਸ ਵੱਲੋਂ ਤਲਬ ਕੀਤਾ ਗਿਆ ਹੈ।ਮੀਡੀਆ ਰਿਪੋਰਟ ਅਨੁਸਾਰ ਵਿਜੀਲੈਂਸ ਵੱਲੋਂ ਵੀ ਪੁੱਛਗਿੱਛ ਲਈ ਪੂਰੀ ਰਣਨੀਤੀ ਤਿਆਰ ਕਰ ਲਈ ਗਈ ਹੈ। ਉਸ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਗਏ ਹਨ।

ਤਾਂ ਜੋ ਜਦੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇ ਤਾਂ ਵਿਜੀਲੈਂਸ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਨੂੰ ਆਪਣੀ ਜਾਇਦਾਦ ਦਾ ਵੇਰਵਾ ਦੇਣ ਲਈ ਵੀ ਕਿਹਾ ਗਿਆ ਹੈ। ਦੱਸ ਦਈਏ ਕਿ  ਵਿਜੀਲੈਂਸ ਨੇ ਅਜੇ ਤੱਕ ਚੰਨੀ ਖਿਲਾਫ਼ ਕੋਈ ਵੀ ਕੇਸ ਦਰਜ ਨਹੀਂ ਕੀਤਾ ਹੈ।

ਦੱਸ ਦਈਏ ਕਿ ਜਦੋਂ ਪਿਛਲੇ ਸਾਲ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਏ ਸਨ। ਉਸ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਵਿਦੇਸ਼ ਚਲੇ ਗਏ ਸਨ। ਇਸ ਤੋਂ ਬਾਅਦ ਚਰਚਾ ਸ਼ੁਰੂ ਹੋ ਗਈ ਸੀ ਕਿ ਚੰਨੀ ਵਿਦੇਸ਼ ਭੱਜ ਗਏ ਸਨ। ਹਾਲਾਂਕਿ ਚੰਨੀ ਨੇ ਉਸ ਸਮੇਂ ਕਿਹਾ ਸੀ ਕਿ ਉਨ੍ਹਾਂ ਦੀਆਂ ਅੱਖਾਂ ਦਾ ਇਲਾਜ਼ ਚੱਲ ਰਿਹਾ ਹੈ, ਇਸੇ ਲਈ ਉਹ ਵਿਦੇਸ਼ ਆਏ ਸਨ, ਜਿਸ ਤੋਂ ਬਾਅਦ ਚੰਨੀ ਪਰਤ ਆਏ ਸਨ। 

ਇਹ ਵੀ ਪੜ੍ਹੋ: Navjot Singh Sidhu Security: ਸਿੱਧੂ ਦੀ ਸੁਰੱਖਿਆ ਘੱਟ ਕਰਨ 'ਤੇ ਭੜਕੀ ਡਾ. ਨਵਜੋਤ ਕੌਰ ਸਿੱਧੂ, CM ਮਾਨ ਨੂੰ ਦਿੱਤੀ ਇਹ ਨਸੀਹਤ

Related Post