ਵਿਜੀਲੈਂਸ ਵੱਲੋਂ ASI ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By  Pardeep Singh December 6th 2022 08:51 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੰਗਲਵਾਰ ਨੂੰ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Related Post