ਵਿਜੀਲੈਂਸ ਵੱਲੋਂ ਕਾਨੂੰਗੋ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

By  Pardeep Singh November 24th 2022 04:44 PM

ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਰਕਲ ਠੱਠੀ ਸੋਹਲ ਤਰਨਤਾਰਨ ਜਿਲ੍ਹੇ ਵਿੱਚ ਤਾਇਨਾਤ ਮਾਲ ਕਾਨੂੰਗੋ ਓਮ ਪ੍ਰਕਾਸ਼ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

 ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਭਲਵਿੰਦਰ ਸਿੰਘ ਵਾਸੀ ਪਿੰਡ ਝਬਾਲ, ਜ਼ਿਲ੍ਹਾ ਤਰਨਤਾਰਨ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਹੈ। ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਕਤ ਮਾਲ ਅਧਿਕਾਰੀ ਉਸ ਦੇ ਰਿਸ਼ਤੇਦਾਰ ਦੀ ਹੱਦਬੰਦੀ ਰਿਪੋਰਟ ਦੇਣ ਬਦਲੇ ਉਸ ਕੋਲੋਂ 25,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 10,000 ਰੁਪਏ ਵਿਚ ਤੈਅ ਹੋਇਆ ਹੈ। 

ਸ਼ਿਕਾਇਤ ਦੀ ਜਾਂਚ ਕਰਨ ਤੋਂ ਬਾਅਦ ਵਿਜੀਲੈਂਸ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀਂ ਕਾਬੂ ਕਰ ਲਿਆ।  ਉਨ੍ਹਾਂ  ਦੱਸਿਆ ਕਿ ਉਕਤ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਜਾਰੀ ਹੈ।

Related Post