ਵਿਜੀਲੈਂਸ ਵੱਲੋਂ ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਦੇ ਘਰ ਚੈਕਿੰਗ

By  Pardeep Singh December 7th 2022 03:28 PM

ਲੁਧਿਆਣਾ:  ਲੁਧਿਆਣਾ ਵਿੱਚ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਦੇ ਘਰ ਮੁਹਾਲੀ ਤੋਂ ਵਿਜੀਲੈਂਸ ਵਿਭਾਗ ਦੀ ਛਾਪੇਮਾਰੀ  ਕੀਤੀ ਗਈ। ਵਿਜੀਲੈਸ ਦੀ ਤਕਨੀਕੀ ਟੀਮ ਵੱਲੋਂ ਸਾਰੀ ਪ੍ਰਾਪਰਟੀ, ਰੁਪਏ ਅਤੇ ਜਾਇਦਾਦ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। 

ਦੱਸ ਦੇਈਏ ਕਿ ਸਾਬਕਾ ਚੇਅਰਮੈਨ ਬਾਲਾ ਸੁਬਰਾਮਨੀਅਮ ਉੱਤੇ ਕਰੋੜਾ ਰੁਪਏ ਦੇ ਘੁਟਾਲੇ ਦਾ ਇਲਜ਼ਾਮ ਹੈ। ਵਿਜੀਲੈਂਸ ਨੇ ਇੰਪਰੂਵਮੈਂਟ ਟਰੱਸਟ ਦੇ ਕਈ ਅਧਿਕਾਰੀਆਂ ਉੱਤੇ ਮਾਮਲੇ ਦਰਜ ਕੀਤੇ ਸਨ ਅਤੇ ਕਈਆ ਦੀ ਗ੍ਰਿਫ਼ਤਾਰੀ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਨੇ ਸੁਬਰਾਮਨੀਅਮ ਦੀ ਗ੍ਰਿਫ਼ਤਾਰੀ ਉੱਤੇ ਰੋਕ ਲਗਾਈ ਸੀ ਅਤੇ ਹਾਈਕੋਰਟ ਨੇ ਹੁਕਮ ਦਿੱਤੇ ਸਨ ਵਿਜੀਲੈਂਸ ਵਿਭਾਗ ਵੱਲੋਂ ਸੁਬਰਾਮਨੀਅਮ ਦੀ ਗ੍ਰਿਫ਼ਤਾਰੀ ਕੀਤੀ ਜਾਵੇਗੀ ਤਾਂ 7 ਦਿਨਾਂ ਦੇ ਅੰਦਰ ਕੋਰਟ ਨੂੰ ਨੋਟਿਸ ਦੇਣਾ ਹੋਵੇਗਾ।

ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਐਲਆਈਟੀ ਦੇ ਸਾਬਕਾ ਚੇਅਰਮੈਨ ਰਮਨ ਬਾਲਾ ਸੁਬਰਾਮਨੀਅਮ, ਐਲਆਈਟੀ ਦੇ ਸਾਬਕਾ ਚੇਅਰਮੈਨ ਈਓ ਕੁਲਜੀਤ ਕੌਰ, ਐਸਡੀਓ ਅੰਕਿਤ ਨਾਰੰਗ, ਪਰਵੀਨ ਕੁਮਾਰ ਸੇਲਜ਼ ਕਲਰਕ, ਗਗਨਦੀਪ ਕਲਰਕ ਅਤੇ ਪੀਏ ਸੰਦੀਪ ਸ਼ਰਮਾ ਖ਼ਿਲਾਫ਼ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਵਿੱਚੋਂ ਪੀਏ ਸੰਦੀਪ ਸ਼ਰਮਾ, ਪਰਵੀਨ ਕੁਮਾਰ ਕਲਰਕ ਅਤੇ ਈਓ ਕੁਲਜੀਤ ਕੌਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕਰਕੇ ਨਿਆਂਇਕ ਹਿਰਾਸਤ ਵਿੱਚ ਰੱਖਿਆ ਗਿਆ ਹੈ। ਬਾਕੀ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

Related Post