Manpreet Singh Badal: ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਲੁਕ ਆਊਟ ਨੋਟਿਸ ਜਾਰੀ, ਇੱਥੇ ਜਾਣੋ ਪੂਰਾ ਮਾਮਲਾ

ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਦੇ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ।

By  Aarti September 26th 2023 10:30 AM -- Updated: September 26th 2023 11:59 AM

Manpreet Singh Badal: ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਪੰਜਾਬ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਦੇ ਖਿਲਾਫ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਕਾਰਵਾਈ ਬਠਿੰਡਾ ਵਿੱਚ ਇੱਕ ਪਲਾਂਟ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜਿਆ ਹੋਇਆ ਹੈ। 

ਦੂਜੇ ਪਾਸੇ ਮਿਲੀ ਜਾਣਕਾਰੀ ਮੁਤਾਬਿਕ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਦੇ ਫੈਸਲੇ ਤੋਂ ਪਹਿਲਾਂ ਹੀ ਅਦਾਲਤ 'ਚੋਂ ਪਟੀਸ਼ਨ ਵਾਪਸ ਲੈ ਲਈ ਗਈ ਹੈ। ਉਨ੍ਹਾਂ ਦੇ ਵਕੀਲ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਕਿਹਾ ਕਿ ਹੁਣ ਮਨਪ੍ਰੀਤ ਸਿੰਘ ਬਾਦਲ ਦੇ ਖਿਲਾਫ ਐਫ.ਆਈ.ਆਰ. ਦਾਇਰ ਹੋ ਗਈ ਹੈ। ਹੁਣ ਇਸ ਮਾਮਲੇ ’ਚ ਨਵੇਂ ਫੈਕਟ ਸਾਹਮਣੇ ਆਏ ਹਨ ਅਸੀਂ ਹੋਰ ਸਬੂਤਾਂ ਨੂੰ ਇੱਕਠਾ ਕਰਕੇ ਜਾਂ ਤਾਂ ਬਠਿੰਡਾ ਦੀ ਅਦਾਲਤ ’ਚ ਜਮਾਨਤ ਅਰਜੀ ਦਾਇਰ ਕਰਾਂਗੇ ਨਹੀਂ ਤਾਂ ਅਸੀਂ ਹਾਈਕੋਰਟ ਦਾ ਰੂਖ ਕਰਾਂਗੇ। 

ਦੱਸ ਦਈਏ ਕਿ ਵਿਜੀਲੈਂਸ ਵਿਭਾਗ ਨੂੰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਵਿਦੇਸ਼ ਭੱਜਣ ਦਾ ਖਦਸ਼ਾ ਹੈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਲੁੱਕ ਆਊਟ ਨੋਟਿਸ ਜਾਰੀ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 24 ਸਤੰਬਰ ਨੂੰ ਵਿਜੀਲੈਂਸ ਵਿਭਾਗ ਵੱਲੋਂ ਮਨਪ੍ਰੀਤ ਸਿੰਘ ਬਾਦਲ ਸਣੇ ਛੇ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ। 

ਇਸ ਤੋਂ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਨੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਗ੍ਰਿਫਤਾਰ ਕਰਨ ਲਈ ਉਨ੍ਹਾਂ ਦੇ ਪਿੰਡ ਸਥਿਤ ਫਾਰਮ ਹਾਊਸ 'ਤੇ ਵੀ ਕਰੀਬ ਇਕ ਘੰਟੇ ਤੱਕ ਛਾਪੇਮਾਰੀ ਕੀਤੀ ਪਰ ਮਨਪ੍ਰੀਤ ਦੇ ਫਾਰਮ ਹਾਊਸ 'ਤੇ ਨਾ ਹੋਣ ਕਾਰਨ ਵਿਜੀਲੈਂਸ ਬਿਊਰੋ ਦੀ ਟੀਮ ਨੂੰ ਖਾਲੀ ਹੱਥ ਪਰਤਣਾ ਪਿਆ।

ਦੂਜੇ ਪਾਸੇ ਮਨਪ੍ਰੀਤ ਬਾਦਲ ਨਾਲ ਸਬੰਧਤ ਧੋਖਾਧੜੀ ਦੇ ਮਾਮਲੇ ਵਿੱਚ ਵਿਜੀਲੈਂਸ ਬਿਊਰੋ ਨੇ 3 ਮੁਲਜ਼ਮਾਂ ਰਾਜੀਵ ਕੁਮਾਰ, ਅਮਨਦੀਪ ਸਿੰਘ ਅਤੇ ਵਿਕਾਸ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ ਅਤੇ 28 ਸਤੰਬਰ ਤੱਕ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjabi Man in Manila Jail: ਮਨੀਲਾ ਘੁੰਮਣ ਗਏ ਵਿਅਕਤੀ ਲਈ ਕਾਲਾ ਪਾਣੀ ਬਣੀ ਯਾਤਰਾ;ਕਬੂਲਿਆ ਕਿਸੇ ਹੋਰ ਦਾ ਜ਼ੁਰਮ, ਜਾਣੋ ਪੂਰਾ ਮਾਮਲਾ

Related Post