ਵਿਜੀਲੈਂਸ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਅਤੇ ਕਮਿਸ਼ਨ ਏਜੰਟ ਖਿਲਾਫ ਪੇਸ਼ ਕੀਤਾ ਚਲਾਨ

By  Jasmeet Singh November 14th 2022 08:09 PM

ਚੰਡੀਗੜ੍ਹ, 14 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੋਮਵਾਰ ਨੂੰ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਠੇਕੇਦਾਰ ਤੇਲੂ ਰਾਮ ਅਤੇ ਕਮਿਸ਼ਨ ਏਜੰਟ ਕ੍ਰਿਸ਼ਨ ਲਾਲ ਵਿਰੁੱਧ ਲੁਧਿਆਣਾ ਦੇ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ: ਅਜੀਤ ਅਤਰੀ ਦੀ ਅਦਾਲਤ ਵਿੱਚ ਚਲਾਨ ਪੇਸ਼ ਕੀਤਾ।

ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਾਬਕਾ ਮੰਤਰੀ ਨੂੰ 22 ਅਗਸਤ 2022 ਨੂੰ ਐਫਆਈਆਰ ਨੰ. 11 ਮਿਤੀ 16-08-2022 ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7, 8, 12, 13 (2) ਤਹਿਤ ਤੇਲੂ ਰਾਮ ਠੇਕੇਦਾਰ ਅਤੇ ਹੋਰਾਂ ਤੋਂ ਇਲਾਵਾ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਗੀਦਾਰਾਂ ਵਿਰੁੱਧ ਥਾਣਾ ਵੀ.ਬੀ ਲੁਧਿਆਣਾ ਵਿਖੇ ਦਰਜ ਕੀਤਾ ਗਿਆ ਹੈ।

ਉਪਰੋਕਤ ਮੁਲਜ਼ਮਾਂ ਵਿਰੁੱਧ ਸੀ.ਆਰ.ਪੀ.ਸੀ. ਦੀ ਧਾਰਾ 173 ਤਹਿਤ ਚਲਾਨ ਪੇਸ਼ ਕੀਤਾ ਗਿਆ ਸੀ ਅਤੇ ਇਹ 91 ਪੰਨਿਆਂ ਵਿੱਚ ਸੀ ਅਤੇ ਪੂਰੇ ਚਲਾਨ ਫਾਈਲ ਵਿੱਚ ਕੁੱਲ ਦਸਤਾਵੇਜ਼/ਨੱਥੀ 1556 ਪੰਨਿਆਂ ਦੇ ਸਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਇਸ ਮਾਮਲੇ ਦੇ ਬਾਕੀ ਮੁਲਜ਼ਮਾਂ ਖਿਲਾਫ ਵੀ ਸਪਲੀਮੈਂਟਰੀ ਚਲਾਨ ਸਮਾਂ ਰਹਿੰਦੇ ਪੇਸ਼ ਕਰ ਦਿੱਤਾ ਜਾਵੇਗਾ।

Related Post