Vijay Rupani Funeral : ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਸਰਕਾਰੀ ਸਨਮਾਨਾਂ ਨਾਲ ਕੀਤਾ ਅੰਤਿਮ ਸਸਕਾਰ, ਅਮਿਤ ਸ਼ਾਹ ਸਮੇਤ ਕਈ ਆਗੂਆਂ ਨੇ ਦਿੱਤੀ ਸ਼ਰਧਾਂਜਲੀ

Vijay Rupani Funeral : ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਰਾਜਕੋਟ ਵਿਚ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ , ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਸਨ

By  Shanker Badra June 16th 2025 08:45 PM

Vijay Rupani Funeral : ਭਾਜਪਾ ਦੇ ਸੀਨੀਅਰ ਨੇਤਾ ਅਤੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦਾ ਰਾਜਕੋਟ ਵਿਚ  ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ,  ਗੁਜਰਾਤ ਦੇ ਰਾਜਪਾਲ ਆਚਾਰੀਆ ਦੇਵਵ੍ਰਤ ਅਤੇ ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਵੀ ਮੌਜੂਦ ਸਨ। 

 ਸਾਬਕਾ ਮੁੱਖ ਮੰਤਰੀ ਦਾ ਅੰਤਿਮ ਸਸਕਾਰ ਪੂਰੇ ਰਾਜਕੀ ਸਨਮਾਨਾਂ ਨਾਲ ਕੀਤਾ ਗਿਆ। ਉਨ੍ਹਾਂ ਦੀ ਅੰਤਿਮ ਯਾਤਰਾ ਵਿੱਚ ਭਾਰੀ ਭੀੜ ਇਕੱਠੀ ਹੋਈ। ਹਜ਼ਾਰਾਂ ਲੋਕਾਂ ਨੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਵਿਦਾਇਗੀ ਦਿੱਤੀ। ਅੰਤਿਮ ਯਾਤਰਾ ਤੋਂ ਪਹਿਲਾਂ ਵਿਜੇ ਰੂਪਾਨੀ ਦੀ ਪਤਨੀ ਅੰਜਲੀ ਰੂਪਾਨੀ ਨੇ ਉਨ੍ਹਾਂ ਨੂੰ ਵਿਦਾਇਗੀ ਦਿੱਤੀ। ਇਸ ਦੌਰਾਨ ਵਿਜੇ ਰੂਪਾਨੀ ਦੀ ਪਤਨੀ ਅੰਜਲੀ ਰੂਪਾਨੀ ਬਹੁਤ ਭਾਵੁਕ ਹੋ ਗਈ।

ਦੱਸ ਦੇਈਏ ਕਿ 12 ਜੂਨ 2025 ਨੂੰ ਅਹਿਮਦਾਬਾਦ ਹਵਾਈ ਅੱਡੇ ਤੋਂ ਲੰਡਨ ਜਾ ਰਹੀ ਏਅਰ ਇੰਡੀਆ ਦੀ ਉਡਾਣ ਉਡਾਣ ਭਰਨ ਤੋਂ ਥੋੜ੍ਹੀ ਦੇਰ ਬਾਅਦ ਹੀ ਹਾਦਸਾਗ੍ਰਸਤ ਹੋ ਗਈ ਸੀ। ਇਸ ਭਿਆਨਕ ਹਾਦਸੇ ਵਿੱਚ ਜਹਾਜ਼ ਵਿੱਚ ਸਵਾਰ 265 ਲੋਕਾਂ ਦੀ ਮੌਤ ਹੋ ਗਈ ਸੀ। ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਰੁਪਾਨੀ ਵੀ ਉਸੇ ਜਹਾਜ਼ ਵਿੱਚ ਸਵਾਰ ਸਨ। ਐਤਵਾਰ ਨੂੰ ਗੁਜਰਾਤ ਦੇ ਗ੍ਰਹਿ ਰਾਜ ਮੰਤਰੀ ਹਰਸ਼ ਸੰਘਵੀ ਨੇ ਕਿਹਾ ਕਿ ਵਿਜੇ ਰੂਪਾਨੀ ਦਾ ਡੀਐਨਏ ਸਵੇਰੇ 11:10 ਵਜੇ ਮੈਚ ਹੋ ਗਿਆ ਸੀ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

Related Post