Barnala ’ਚ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਪਿੰਡ ਵਾਸੀ ਪ੍ਰੇਸ਼ਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਮੇਸ਼ ਯੂਵਕ ਸੇਵਾਵਾਂ ਕਲੱਬ ਬਦਰਾ ਦੀ ਪ੍ਰਧਾਨ ਮਨਪ੍ਰੀਤ ਕੌਰ ਮਾਨ ਨੇ ਦੱਸਿਆ ਕਿ ਇਹ ਪਾਣੀ ਛੱਪੜਾਂ ਦਾ ਹੈ ਜੋ ਕਿ ਓਵਰ ਫਲੋਅ ਹੋ ਕੇ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ।
ਬਰਨਾਲਾ ਜ਼ਿਲ੍ਹੇ ਦੇ ਪਿੰਡ ਬਦਰਾ 'ਚ ਬਿਨ੍ਹਾਂ ਮੀਂਹ ਤੋਂ ਨਾਲੀਆਂ ਦਾ ਗੰਦਾ ਪਾਣੀ ਪਿੰਡ ਦੀਆਂ ਗਲੀਆਂ ਵਿੱਚ ਖੜ੍ਹਾ ਰਹਿਦਾ ਹੈ। ਜਿਸ ਕਾਰਨ ਲੋਕਾਂ ਦਾ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਗਿਆ ਹੈ ਅਤੇ ਸਕੂਲੀ ਬੱਚਿਆਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਦਸਮੇਸ਼ ਯੂਵਕ ਸੇਵਾਵਾਂ ਕਲੱਬ ਬਦਰਾ ਦੀ ਪ੍ਰਧਾਨ ਮਨਪ੍ਰੀਤ ਕੌਰ ਮਾਨ ਨੇ ਦੱਸਿਆ ਕਿ ਇਹ ਪਾਣੀ ਛੱਪੜਾਂ ਦਾ ਹੈ ਜੋ ਕਿ ਓਵਰ ਫਲੋਅ ਹੋ ਕੇ ਗਲੀਆਂ ਵਿੱਚ ਖੜ੍ਹਾ ਰਹਿੰਦਾ ਹੈ। ਜਾਣਕਾਰੀ ਦਿੰਦਿਆਂ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਸਬੰਧੀ ਅਸੀਂ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ ਲਾਭ ਸਿੰਘ ਉੱਗੋਕੇ ਅਤੇ ਬੀਡੀਪੀਓ ਸ਼ਹਿਣਾ ਨੂੰ ਵੀ ਬਹੁਤ ਵਾਰ ਬੇਨਤੀ ਕਰ ਚੁੱਕੇ ਹਾਂ ਪਰ ਅਜੇ ਤੱਕ ਕੋਈ ਵੀ ਹੱਲ ਨਹੀਂ ਕੀਤਾ ਗਿਆ।
ਮਨਪ੍ਰੀਤ ਕੌਰ ਮਾਨ ਨੇ ਮੰਗ ਕੀਤੀ ਹੈ ਕਿ ਨਜਾਇਜ਼ ਕਬਜ਼ੇ ਹਟਾਏ ਜਾਣ ਅਤੇ ਛੱਪੜਾਂ ਨੂੰ ਡੁੰਘੇ ਕਰਵਾਇਆ ਜਾਵੇ ਤਾਂ ਜੋ ਛੱਪੜਾਂ ਦਾ ਪਾਣੀ ਓਵਰ ਫਲੋਅ ਨਾ ਹੋਵੇ। ਇਸ ਮੌਕੇ 'ਤੇ ਕਲੱਬ ਮੈਂਬਰ ਜੁਗਰਾਜ ਸਿੰਘ ,ਜਸਵਿੰਦਰ ਸਿੰਘ, ਸੱਤਨਾਮ ਸਿੰਘ, ਬੁਟਾ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : AI ਤਕਨੀਕ ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ