ਵਿਨੇਸ਼ ਫੋਗਾਟ ਨੇ ਰਾਹ ਵਿਚਕਾਰ ਛੱਡਿਆ ਆਪਣਾ ਅਰਜੁਨ ਐਵਾਰਡ, ਜਾਣੋ ਵਜ੍ਹਾ

By  Jasmeet Singh December 30th 2023 07:23 PM

ਨਵੀਂ ਦਿੱਲੀ: ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ ਦੀ ਸੋਨ ਤਮਗਾ ਜੇਤੂ ਪਹਿਲਵਾਨ ਵਿਨੇਸ਼ ਫੋਗਾਟ (Wrestler Vinesh Phogat) ਨੇ ਮੰਗਲਵਾਰ ਨੂੰ ਐਲਾਨ ਕੀਤਾ ਸੀ ਕਿ ਉਹ ਆਪਣਾ ਖੇਡ ਰਤਨ ਅਤੇ ਅਰਜੁਨ ਪੁਰਸਕਾਰ ਵਾਪਸ ਕਰੇਗੀ। ਉਨ੍ਹਾਂ ਨੇ ਇਹ ਐਲਾਨ ਦੇਸ਼ ਵਿੱਚ ਮਹਿਲਾ ਪਹਿਲਵਾਨਾਂ ਨਾਲ ਕੀਤੇ ਜਾ ਰਹੇ ਸਲੂਕ ਦੇ ਵਿਰੋਧ ਵਿੱਚ ਕੀਤਾ ਸੀ। 

ਅੱਜ ਉਹ ਆਪਣੇ ਅਰਜੁਨ ਅਤੇ ਖੇਲ ਰਤਨ ਪੁਰਸਕਾਰਾਂ ਨਾਲ ਪ੍ਰਧਾਨ ਮੰਤਰੀ ਦਫ਼ਤਰ (Prime Minister Office) ਨੂੰ ਜਾ ਰਹੀ ਸੀ। ਪਰ ਪੁਲਿਸ ਨੇ ਉਨ੍ਹਾਂ ਨੂੰ ਰਾਹ ਵਿਚਕਾਰ ਹੀ ਰੋਕ ਲਿਆ। ਵਿਨੇਸ਼ ਨੇ ਫਿਰ ਆਪਣਾ ਪੁਰਸਕਾਰ ਨਵੀਂ ਦਿੱਲੀ ਦੇ ਦੱਤਾ ਮਾਰਗ ਦੇ ਫੁੱਟਪਾਥ 'ਤੇ ਹੀ ਛੱਡ ਦਿੱਤਾ।

ਵਿਨੇਸ਼ ਫੋਗਾਟ ਦਾ ਪ੍ਰਧਾਨ ਮੰਤਰੀ ਨੂੰ ਪੱਤਰ

ਪਹਿਲਵਾਨ ਵਿਨੇਸ਼ ਫੋਗਾਟ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narender Modi) ਨੂੰ ਇੱਕ ਖੁੱਲਾ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਨੇ ਭਾਰਤੀ ਕੁਸ਼ਤੀ ਸੰਘ (Wrestling Fedration Of India) ਦੇ ਨਵੇਂ ਪ੍ਰਧਾਨ ਸੰਜੇ ਸਿੰਘ (Sanjay Singh) ਦੀ ਚੋਣ 'ਤੇ ਆਪਣੀ ਨਿਰਾਸ਼ਾ ਜ਼ਾਹਰ ਕੀਤੀ ਸੀ। ਸੰਜੇ ਸਿੰਘ ਉਸ ਬ੍ਰਿਜ ਭੂਸ਼ਣ ਸ਼ਰਨ ਸਿੰਘ (Brij Bhushan Sharan Singh) ਦਾ ਕਰੀਬੀ ਸਾਥੀ ਦੱਸਿਆ ਜਾਂਦਾ ਹੈ, ਜਿਸ 'ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਇਲਜ਼ਾਮ ਲੱਗਾ ਸੀ। 

ਪਹਿਲਵਾਨ ਸਾਕਸ਼ੀ ਅਤੇ ਬਜਰੰਗ ਵੀ ਜਤਾ ਚੁਕੇ ਰੋਸ  

ਓਲੰਪਿਕ ਤਗਮਾ ਜੇਤੂ ਸਾਕਸ਼ੀ ਮਲਿਕ ਪਹਿਲਾਂ ਹੀ ਇਸ ਦੇ ਵਿਰੋਧ 'ਚ ਸੰਨਿਆਸ ਲੈਣ ਦਾ ਐਲਾਨ ਕਰ ਚੁੱਕੀ ਹੈ। ਜਦੋਂਕਿ ਬਜਰੰਗ ਪੁਨੀਆ ਨੇ ਆਪਣਾ ਪਦਮਸ਼੍ਰੀ ਵਾਪਸ ਕਰ ਦਿੱਤਾ ਸੀ। ਖੇਡ ਮੰਤਰਾਲੇ ਨੇ ਵੀ ਭਾਰਤੀ ਕੁਸ਼ਤੀ ਸੰਘ ਨੂੰ ਭੰਗ ਕਰ ਦਿੱਤਾ ਹੈ।

ਇਹ ਵੀ ਪੜ੍ਹੋ: 
SIT ਸਾਹਮਣੇ ਪੇਸ਼ ਹੋਣ ਪਹੁੰਚੇ ਬਿਕਰਮ ਸਿੰਘ ਮਜੀਠੀਆ
31 ਦਸੰਬਰ ਲਈ Metro ਵੱਲੋਂ ਦਿਸ਼ਾ-ਨਿਰਦੇਸ਼ ਜਾਰੀ
ਸਿਹਤ ਦੀਆਂ ਇਨ੍ਹਾਂ ਸਮੱਸਿਆਵਾਂ ਨੂੰ ਦੂਰ ਕਰਨ ’ਚ ਲਾਹੇਵੰਦ ਹੈ ਆਂਵਲੇ ਦੀ ਚਟਨੀ
ਸਰੀਰ 'ਚ ਇਮਿਊਨਿਟੀ ਬਣਾਈ ਰੱਖਣ 'ਚ ਲਾਹੇਵੰਦ, ਖਜੂਰ ਅਤੇ ਅਦਰਕ ਦੇ ਸੂਪ ਦਾ ਸੇਵਨ

Related Post