ਵਿਰਸਾ ਸਿੰਘ ਵਲਟੋਹਾ ਦੇ ਬਿਆਨ ਤੇ ਡਾ. ਚੀਮਾ ਨੇ ਪਾਰਟੀ ਤਰਫੋਂ ਮੰਗੀ ਮਾਫੀ, ਕਿਹਾ- ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ

11 ਮੈਂਬਰੀ ਵਫਦ ਵੱਲੋਂ ਜਥੇਦਾਰ ਨਾਲ ਮੁਲਾਕਾਤ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੈ ਅਤੇ ਅਜਿਹੀਆਂ ਬਿਆਨਬਾਜ਼ੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਧਾਰਮਿਕ ਮਸਲਿਆਂ 'ਚ ਫਸਾਉਣ ਦੀਆਂ ਕੋਸ਼ਿਸ਼ਾਂ ਹਨ।

By  KRISHAN KUMAR SHARMA October 17th 2024 11:25 AM -- Updated: October 17th 2024 11:41 AM
ਵਿਰਸਾ ਸਿੰਘ ਵਲਟੋਹਾ ਦੇ ਬਿਆਨ ਤੇ ਡਾ. ਚੀਮਾ ਨੇ ਪਾਰਟੀ ਤਰਫੋਂ ਮੰਗੀ ਮਾਫੀ, ਕਿਹਾ- ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ

Virsa Singh Valtoha : ਵਿਰਸਾ ਸਿੰਘ ਵਲਟੋਹਾ ਅਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਵਿਵਾਦ ਵਿਚਾਲੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਤੇ ਦਲਜੀਤ ਸਿੰਘ ਚੀਮਾ ਵੱਲੋਂ ਸ੍ਰੀ ਅਕਾਲ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਉਨ੍ਹਾਂ ਦੀ ਅੰਮ੍ਰਿਤਸਰ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।

ਜਾਣਕਾਰੀ ਅਨੁਸਾਰ ਇਸ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਵਿਰਸਾ ਸਿੰਘ ਵਲਟੋਹਾ ਦੇ ਬਿਆਨ 'ਤੇ ਜਥੇਦਾਰ ਸਾਹਿਬ ਕੋਲੋਂ ਪਾਰਟੀ ਤਰਫੋਂ ਮਾਫੀ ਮੰਗੀ ਹੈ। 11 ਮੈਂਬਰੀ ਵਫਦ ਵੱਲੋਂ ਜਥੇਦਾਰ ਨਾਲ ਮੁਲਾਕਾਤ ਦੌਰਾਨ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਜਨਮ ਸ੍ਰੀ ਅਕਾਲ ਤਖਤ ਸਾਹਿਬ ਤੋਂ ਹੋਇਆ ਹੈ ਅਤੇ ਅਜਿਹੀਆਂ ਬਿਆਨਬਾਜ਼ੀਆਂ ਸ਼੍ਰੋਮਣੀ ਅਕਾਲੀ ਦਲ ਨੂੰ ਸਿਰਫ਼ ਧਾਰਮਿਕ ਮਸਲਿਆਂ 'ਚ ਫਸਾਉਣ ਦੀਆਂ ਕੋਸ਼ਿਸ਼ਾਂ ਹਨ।

ਡਾ. ਚੀਮਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਵਰਕਰਾਂ ਨੂੰ ਕਿਹਾ ਹੈ ਕਿ ਕੋਈ ਵੀ ਜਥੇਦਾਰ ਸਾਹਿਬ ਵਿਰੁੱਧ ਬਿਆਨਬਾਜ਼ੀ ਨਾ ਕਰੇ।

Related Post