Waris Punjab De Biography: ਕੌਣ ਹਨ 'ਵਾਰਿਸ ਪੰਜਾਬ ਦੇ' ਮੁਖੀ ਭਾਈ ਅੰਮ੍ਰਿਤਪਾਲ ਸਿੰਘ, ਜਾਣੋ ਪੂਰਾ ਪਿਛੋਕੜ

By  Pardeep Singh February 23rd 2023 07:36 PM -- Updated: March 18th 2023 09:02 PM

Waris Punjab De Biography: ਦੀਪ ਸਿੱਧੂ ਨੇ 'ਵਾਰਿਸ ਪੰਜਾਬ ਦੇ' ਨਾਮ ਦੀ ਜਥੇਬੰਦੀ ਬਣਾਈ ਸੀ।ਦੀਪ ਸਿੱਧੂ ਨੇ ਇਹ ਜਥੇਬੰਦੀ ਪੰਜਾਬ ਦੇ ਲੋਕਾਂ ਦੇ ਹੱਕਾਂ ਦੀ ਲੜਾਈ ਲੜਨ ਲਈ ਅਤੇ ਕੌਮ ਦੇ ਮੁੱਦਿਆ ਲਈ ਪੰਜਾਬ ਦੇ ਨੌਜਵਾਨਾਂ ਲਈ ਇਕ ਮੰਚ ਤਿਆਰ ਕੀਤਾ ਸੀ ਜਿਥੇ ਨੌਜਵਾਨ ਖੁੱਲ੍ਹ ਕੇ ਪੰਜਾਬ ਦੇ ਹੱਕਾਂ ਦੀ ਲੜਾਈ ਲੜ ਸਕਣ।  'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਪਹਿਲੇ ਮੁਖੀ ਦੀਪ ਸਿੱਧੂ ਸਨ। ਇਸ ਤੋਂ ਬਾਅਦ ਦੀਪ ਸਿੱਧੂ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।

ਅੰਮ੍ਰਿਤਪਾਲ ਸਿੰਘ ਦਾ ਪਿਛੋਕੜ 

ਅੰਮ੍ਰਿਤਪਾਲ ਸਿੰਘ ਦੁਬਾਈ ਤੋਂ ਪੰਜਾਬ ਵਾਪਸ ਆਉਣ ਉੱਤੇ 29 ਸਤੰਬਰ 2022 ਨੂੰ ਜਥੇਬੰਦੀ 'ਵਾਰਿਸ ਪੰਜਾਬ ਦੇ' ਨੇ  ਦਮਦਮੀ ਟਕਸਾਲ ਦੇ ਸਾਬਕਾ ਜਥੇਦਾਰ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਜੱਦੀ ਪਿੰਡ ਰੋਡੇ ਮੋਗਾ ਵਿਖੇ ਇਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਅੰਮ੍ਰਿਤਪਾਲ ਸਿੰਘ ਜਥੇਬੰਦੀ  'ਵਾਰਿਸ ਪੰਜਾਬ ਦੇ' ਦਾ ਮੁਖੀ ਬਣਾਇਆ ਗਿਆ।ਅੰਮ੍ਰਿਤਪਾਲ ਸਿੰਘ ਦਾ ਜਨਮ ਪੰਜਾਬ ਦੇ ਜੱਲੂਪੁਰ ਖੇੜਾ ਵਿੱਚ ਹੋਇਆ ਸੀ। ਉਨ੍ਹਾਂ ਨੇ ਹਾਲ ਹੀ ਵਿੱਚ  ਐਨਆਰਆਈ ਕਿਰਨਦੀਪ ਕੌਰ ਨਾਲ ਵਿਆਹ ਕਰਵਾਇਆ ਹੈ।

ਨਸ਼ਿਆ ਦੇ ਕੋਹੜ ਨੂੰ ਖਤਮ ਕਰਨ ਲਈ ਮੁਹਿੰਮ

 ਜਥੇਬੰਦੀ 'ਵਾਰਿਸ ਪੰਜਾਬ ਦੇ' ਦਾ ਮੁਖੀ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਇਕ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਜਿਹੜੇ ਨੌਜਵਾਨ ਨਸ਼ਾ ਛੱਡਣਾ ਚਾਹੁੰਦੇ ਹਨ ਉਹ ਸਾਡੇ ਕੋਲ ਆਉਣ ਅਸੀਂ ਉਨ੍ਹਾਂ ਦਾ ਮੁਫ਼ਤ ਇਲਾਜ ਕਰਵਾਇਆ ਜਾਵੇਗਾ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਪ੍ਰੇਰਨਾ ਸਰੋਤ 

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਭਾਈ ਅੰਮ੍ਰਿਤਪਾਲ ਸਿੰਘ ਆਪਣਾ ਪ੍ਰੇਰਨਾ ਸਰੋਤ ਮੰਨਦਾ ਹੈ। ਅੰਮ੍ਰਿਤਪਾਲ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾ ਕੇ ਸਿੱਖੀ ਵੱਲ ਪ੍ਰੇਰਿਤ ਕਰਨਾ ਸਾਡਾ ਮੁੱਖ ਉਦੇਸ਼ ਹੈ। ਉਨ੍ਹਾਂ ਵੱਲੋਂ ਪੰਜਾਬ ਵਿਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਮੁਹਿੰਮ ਸ਼ੁਰੂ ਕੀਤੀ ਹੋਈ ਹੈ।

ਅੰਮ੍ਰਿਤ ਸੰਚਾਰ ਦੀ ਮੁਹਿੰਮ

ਭਾਈ ਅੰਮ੍ਰਿਤਪਾਲ ਸਿੰਘ ਵੱਲੋਂ ਪੰਜਾਬ ਵਿੱਚ ਅੰਮ੍ਰਿਤ ਸੰਚਾਰ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਹੁਣ ਤੱਕ ਅੰਕੜਿਆ ਮੁਤਾਬਕ 1000 ਵਿਅਕਤੀਆਂ ਨੂੰ ਅੰਮ੍ਰਿਤ ਛਕਾ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਆਪਣੇ ਜੀਵਨ ਨੂੰ ਸਾਦਾ ਅਤੇ ਵਧੀਆ ਬਣਾਉਣ ਲਈ ਅੰਮ੍ਰਿਤ ਛਕਣਾ ਚਾਹੀਦਾ ਹੈ ਤਾਂ ਕਿ ਅਸੀਂ ਪੰਥ ਨਾਲ ਜੁੜ ਸਕੀਏ।

23 ਨਵੰਬਰ 2022 ਨੂੰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਵੱਲੋਂ ‘ਖਾਲਸਾ ਵਹੀਰ’ (ਨਸ਼ਾ ਵਿਰੋਧੀ, ਅੰਮ੍ਰਿਤ ਸੰਚਾਰ ਅਤੇ ਘਰ-ਘਰ ਪ੍ਰਚਾਰ ਮੁਹਿੰਮ) ਸ਼ੁਰੂ ਕੀਤੀ ਗਈ।ਖਾਲਸਾ ਵਹੀਰ  ਆਨੰਦਪੁਰ ਸਾਹਿਬ, ਨਵਾਂਸ਼ਹਿਰ, ਮਾਛੀਵਾੜਾ, ਲੁਧਿਆਣਾ, ਫਿਲੌਰ, ਫਗਵਾੜਾ, ਜਲੰਧਰ, ਨਕੋਦਰ, ਸੁਲਤਾਨਪੁਰ ਲੋਧੀ, ਜ਼ੀਰਾ, ਹਰੀਕੇ ਅਤੇ ਅੰਮ੍ਰਿਤਸਰ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਦੀ ਲੰਘਦੀ ਹੋਈ ਨੌਜਵਾਨਾਂ ਨੂੰ ਨਸ਼ਿਆ ਦੇ ਕੋਹੜ ਤੋਂ ਬਚਣ ਲਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਲਈ ਪ੍ਰੇਰਿਤ ਕੀਤਾ।

Related Post