ਭਾਈ ਅੰਮ੍ਰਿਤਪਾਲ ਸਿੰਘ ਨੂੰ ਫੋਰਟਿਸ ਹਸਪਤਾਲ ਤੋਂ ਮਿਲੀ ਛੁੱਟੀ, ਅਚਾਨਕ ਵਿਗੜੀ ਸੀ ਸਿਹਤ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੋਂ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵੀ ਹੈ।

By  Aarti January 16th 2023 05:23 PM

ਅੰਮ੍ਰਿਤਸਰ : 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਚਾਨਕ ਸਿਹਤ ਵਿਗੜਨ ਕਾਰਨ ਹਸਪਤਾਲ ਭਰਤੀ ਕਰਵਾਇਆ ਗਿਆ ਸੀ ਜਿੱਥੋਂ ਉਨ੍ਹਾਂ ਨੂੰ ਛੁੱਟੀ ਮਿਲ ਗਈ ਹੈ ਅਤੇ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਵੀ ਹੈ। 

ਦੱਸ ਦਈਏ ਕਿ ਖਾਲਸਾ ਵਹੀਰ ਕਾਰਨ ਡੇਢ ਮਹੀਨੇ ਤੋਂ ਲਗਾਤਾਰ ਠੰਢ ਚ ਨੰਗੇ ਪੈਰ ਤੁਰ ਰਹੇ ਸੀ। ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਠੰਢ ਲੱਗਣ ਕਾਰਨ ਇਹ ਪਰੇਸ਼ਾਨੀ ਹੋਈ ਹੋ ਸਕਦੀ ਹੈ। ਡਾਕਟਰਾਂ ਨੇ ਮੁਕੰਮਲ ਆਰਾਮ ਕਰਨ ਦੀ ਸਲਾਹ ਦਿੱਤੀ ਹੈ। ਜਿਸ ਕਾਰਨ ਸੰਗਤਾਂ ਨੂੰ ਕੁਝ ਦਿਨ ਮਿਲਣ ਤੋਂ ਪਰਹੇਜ਼ ਕਰਨ ਦੇ ਲਈ ਵੀ ਕਿਹਾ ਗਿਆ ਹੈ। ਨਾਲ ਹੀ ਅਫਵਾਹਾਂ ਤੋਂ ਬਚਣ ਦੀ ਵੀ ਅਪੀਲ ਕੀਤੀ ਗਈ ਹੈ। 

ਕਾਬਿਲੇਗੌਰ ਹੈ ਕਿ ਕਮਜ਼ੋਰੀ ਮਹਿਸੂਸ ਹੋਣ ਕਾਰਨ ਭਾਈ ਅੰਮ੍ਰਿਤਪਾਲ ਸਿੰਘ ਨੂੰ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਸੀ। ਜਿੱਥੇ ਉਨ੍ਹਾਂ ਦੇ ਕਈ ਟੈਸਟ ਹੋਏ ਸੀ। ਫਿਲਹਾਲ ਹੁਣ ਉਨ੍ਹਾਂ ਦੀ ਸਿਹਤ ਚ ਸੁਧਾਰ ਦੱਸਿਆ ਜਾ ਰਿਹਾ ਹੈ। 

-ਰਿਪੋਰਟਰ ਮਨਿੰਦਰ ਮੋਂਗਾ ਦੇ ਸਹਿਯੋਗ ਨਾਲ...

ਇਹ ਵੀ ਪੜ੍ਹੋ: ਲਤੀਫਪੁਰਾ ਮੁੜ ਵਸੇਬਾ ਮੋਰਚੇ ਦੇ ਸੱਦੇ 'ਤੇ ਹਾਈਵੇ ਤੇ ਰੇਲਵੇ ਟਰੈਕ ਜਾਮ, ਕੈਬਨਿਟ ਮੰਤਰੀ ਬੈਂਸ ਜਾਮ 'ਚ ਫਸੇ

Related Post