Ferozpur Video : ਸਤਲੁਜ ਦਰਿਆ ਚ ਲਗਾਤਾਰ ਵੱਧ ਰਿਹਾ ਪਾਣੀ ਦਾ ਪੱਧਰ, ਫਿਰੋਜ਼ਪੁਰ ਚ ਹੜ੍ਹ ਵਰਗੇ ਬਣੇ ਹਾਲਾਤ, ਕਈ ਪਿੰਡ ਪਾਣੀ ਦੀ ਮਾਰ ਹੇਠ
Flood Situation in Ferozpur News : ਫਿਰੋਜ਼ਪੁਰ ਵਿੱਚ ਹੜ੍ਹ ਦਸਤਕ ਦਿੰਦੇ ਵਿਖਾਈ ਦੇ ਰਿਹਾ ਹੈ। ਸਤਲੁਜ ਦਰਿਆ ਦਾ ਪਾਣੀ ਲਗਾਤਾਰ ਉਫਾਨ 'ਤੇ ਚੱਲ ਰਿਹਾ ਹੈ ਅਤੇ ਲਾਗਲੇ ਪਿੰਡਾਂ ਨੂੰ ਹੌਲੀ-ਹੌਲੀ ਆਪਣੀ ਲਪੇਟ 'ਚ ਲੈ ਰਿਹਾ ਹੈ, ਜਿਸ ਦੀਆਂ ਤਸਵੀਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।
Flood Situation in Ferozpur News : ਹਿਮਾਚਲ ਪ੍ਰਦੇਸ਼ ਅਤੇ ਪੰਜਾਬ 'ਚ ਮੀਂਹ ਕਾਰਨ ਲਗਾਤਾਰ ਸਤਲੁਜ਼ ਦਰਿਆ ਦਾ ਪਾਣੀ ਵੱਧ ਰਿਹਾ ਹੈ, ਜਿਸ ਕਾਰਨ ਫਿਰੋਜ਼ਪੁਰ ਵਿੱਚ ਹੜ੍ਹ ਦਸਤਕ ਦਿੰਦੇ ਵਿਖਾਈ ਦੇ ਰਿਹਾ ਹੈ। ਸਤਲੁਜ ਦਰਿਆ ਦਾ ਪਾਣੀ ਲਗਾਤਾਰ ਉਫਾਨ 'ਤੇ ਚੱਲ ਰਿਹਾ ਹੈ ਅਤੇ ਲਾਗਲੇ ਪਿੰਡਾਂ ਨੂੰ ਹੌਲੀ-ਹੌਲੀ ਆਪਣੀ ਲਪੇਟ 'ਚ ਲੈ ਰਿਹਾ ਹੈ, ਜਿਸ ਦੀਆਂ ਤਸਵੀਰਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਹਨ।
ਦਰਿਆ ਨਾਲ ਲੱਗਦੇ ਸੱਤ ਤੋਂ ਅੱਠ ਪਿੰਡਾਂ ਵਿੱਚ ਸੈਂਕੜੇ ਏਕੜ ਫਸਲ ਪਾਣੀ ਵਿੱਚ ਡੁੱਬ ਗਈ ਹੈ ਅਤੇ ਕਈ ਘਰ ਵੀ ਹੜ੍ਹ ਦੀ ਲਪੇਟ ਵਿੱਚ ਆਏ ਹਨ। ਲੋਕਾਂ ਨੇ ਪ੍ਰਸ਼ਾਸਨ ਤੋਂ ਬੇੜੀਆਂ, ਚਾਰਾ ਤੇ ਖਾਣ-ਪੀਣ ਦੀ ਰਸਦ ਦਾ ਇੰਤਜ਼ਾਮ ਕਰਨ ਦੀ ਮੰਗ ਕੀਤੀ ਹੈ।
ਪ੍ਰਭਾਵਤ ਪਿੰਡਾਂ ਦੇ ਲੋਕਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਲ 2023 ਦੀਆਂ ਹੜ੍ਹਾਂ ਵਿੱਚ ਤਬਾਹ ਹੋਏ ਕਿਸਾਨ ਉਸ ਖੌਫ਼ਨਾਕ ਮੰਜ਼ਰ ਨੂੰ ਅਜੇ ਭੁੱਲੇ ਵੀ ਨਹੀਂ ਸਨ ਕਿ ਸਤਲੁਜ ਨੇ ਫਿਰ ਉਹਨਾਂ 'ਤੇ ਆਪਣਾ ਕਹਿਰ ਢਾਹੁਣਾ ਸ਼ੁਰੂ ਕਰ ਦਿੱਤਾ ਹੈ। ਦਰਿਆ ਦੇ ਨਾਲ ਲੱਗਦੇ ਪਿੰਡ ਧੀਰਾ ਘਾਰਾ, ਟੱਲੀ ਗੁਲਾਮ, ਨਿਆਲਾ ਲਵੇਰਾ, ਕਾਮਲ ਵਾਲਾ, ਮੁੱਠਿਆਂ ਵਾਲਾ ਆਦਿ ਪਿੰਡ ਹੜ੍ਹਾਂ ਦੀ ਲਪੇਟ ਵਿੱਚ ਆ ਚੁੱਕੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਸਤਲੁਜ ਦਾ ਪਾਣੀ ਇਸੇ ਤਰ੍ਹਾਂ ਹੀ ਵਧਦਾ ਰਿਹਾ ਤਾਂ ਕਈ ਹੋਰ ਪਿੰਡਾਂ ਨੂੰ ਜਲਦ ਹੀ ਆਪਣੀ ਲਪੇਟ ਵਿੱਚ ਲੈ ਲਵੇਗਾ। ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਰੀ ਕੇ ਹੈਡ ਤੋਂ ਆਉਣ ਵਾਲੇ ਪਾਣੀ ਨੂੰ ਹੁਸੈਨੀਵਾਲਾ ਹੈਡ ਤੋਂ ਜ਼ਿਆਦਾ ਤੋਂ ਜ਼ਿਆਦਾ ਅੱਗੇ ਰਿਲੀਜ਼ ਕੀਤਾ ਜਾਵੇ ਤਾਂ ਜੋ ਇਹਨਾਂ ਪਿੰਡਾਂ ਵਿੱਚ ਹੜ੍ਹਾਂ ਦੀ ਮਾਰ ਘੱਟ ਸਕੇ। ਉਨ੍ਹਾਂ ਕਿਹਾ ਕਿ 400 ਦੇ ਕਰੀਬ ਘਰ ਪੂਰੀ ਤਰ੍ਹਾਂ ਪਾਣੀ ਦੀ ਲਪੇਟ ਵਿੱਚ ਆ ਗਏ ਹਨ ਅਤੇ ਲੋਕ 1 ਕਿਸ਼ਤੀ ਦੇ ਸਹਾਰੇ ਆ ਜਾ ਰਹੇ ਹਨ। ਲੋਕਾਂ ਕੋਲ ਅਜੇ ਤੱਕ ਰਸਦ ਪਾਣੀ ਅਤੇ ਪਸ਼ੂਆਂ ਲਈ ਚਾਰਾ ਤੱਕ ਵੀ ਨਹੀਂ ਪਹੁੰਚਿਆ।
ਐਸਡੀਐਮ ਨੇ ਲਿਆ ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ
ਉਧਰ, ਹੜ੍ਹ ਪੀੜਤ ਇਲਾਕਿਆਂ ਦਾ ਜਾਇਜ਼ਾ ਲੈਣ ਲਈ ਐੱਸਡੀਐਮ ਫਿਰੋਜ਼ਪੁਰ ਵੀ ਪਹੁੰਚੇ। ਜਿਨਾਂ ਕਿਹਾ ਕਿ ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਤੇ ਹਰ ਤਰ੍ਹਾਂ ਦਾ ਇੰਤਜ਼ਾਮ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਹੈ। ਜੇਕਰ ਪਾਣੀ ਇਸੇ ਤਰ੍ਹਾਂ ਵਾਧਾ ਹੈ ਤਾਂ ਲੋਕਾਂ ਨੂੰ ਹਰ ਤਰ੍ਹਾਂ ਦੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿੰਨਾ ਪਾਣੀ ਹਰੀ ਕੇ ਹੈਡ ਤੋਂ ਪਹੁੰਚ ਰਿਹਾ ਹੈ। ਉਹ ਅੱਗੇ ਸਤਲੁਜ ਦਰਿਆ ਦੇ ਰਾਹੀਂ ਹੁਸੈਨੀਵਾਲਾ ਤੋਂ ਅੱਗੇ ਨਹਿਰਾਂ ਨੂੰ ਛੱਡਿਆ ਜਾ ਰਿਹਾ ਹੈ।