Ravi River Water Level : ਰਾਵੀ ਦਰਿਆ ’ਚ ਮੁੜ ਵਧਿਆ ਪਾਣੀ ਦਾ ਪੱਧਰ, ਪ੍ਰਸ਼ਾਸਨ ਵੱਲੋਂ ਅਲਰਟ ਜਾਰੀ
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਇੰਤਜ਼ਾਮ ਕੀਤੇ ਜਾ ਰਹੇ ਹਨ।
Ravi River Water Level : ਭਾਰਤ-ਪਾਕਿਸਤਾਨ ਸਰਹੱਦ ਨਾਲ ਲੱਗਦੇ ਅਜਨਾਲਾ ਖੇਤਰ ਵਿਚ ਰਾਵੀ ਦਰਿਆ ਦਾ ਪਾਣੀ ਪੱਧਰ ਮੁੜ ਵਧਣਾ ਸ਼ੁਰੂ ਹੋ ਗਿਆ ਹੈ। ਇਸ ਖਤਰੇ ਨੂੰ ਦੇਖਦਿਆਂ ਸਥਾਨਕ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸੀ ’ਤੇ ਹੈ। ਐਸਡੀਐਮ ਅਜਨਾਲਾ ਰਵਿੰਦਰ ਸਿੰਘ ਅਰੋੜਾ ਨੇ ਇਸ ਸਬੰਧੀ ਖਾਸ ਮੀਟਿੰਗ ਬੁਲਾਈ ਜਿਸ ਵਿੱਚ ਹਲਕੇ ਦੇ ਕਈ ਪਿੰਡਾਂ ਦੇ ਸਰਪੰਚਾਂ ਨੂੰ ਤੁਰੰਤ ਤਿਆਰੀ ਕਰਨ ਲਈ ਹਦਾਇਤਾਂ ਦਿੱਤੀਆਂ ਗਈਆਂ।
ਮੌਸਮ ਵਿਭਾਗ ਦੇ ਅਨੁਸਾਰ ਅਗਲੇ ਕੁਝ ਦਿਨਾਂ ਵਿੱਚ ਤੇਜ਼ ਬਾਰਿਸ਼ ਪੈਣ ਦੀ ਸੰਭਾਵਨਾ ਹੈ, ਜਿਸ ਕਰਕੇ ਹੜ੍ਹ ਵਰਗੇ ਹਾਲਾਤ ਬਣ ਸਕਦੇ ਹਨ। ਇਸ ਲਈ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਇੰਤਜ਼ਾਮ ਕੀਤੇ ਜਾ ਰਹੇ ਹਨ। ਐਸਡੀਐਮ ਅਰੋੜਾ ਨੇ ਮੀਟਿੰਗ ਦੌਰਾਨ ਸਪਸ਼ਟ ਆਦੇਸ਼ ਦਿੱਤੇ ਕਿ ਕੋਈ ਵੀ ਵਿਅਕਤੀ 12 ਅਕਤੂਬਰ ਤੱਕ ਰਾਵੀ ਦਰਿਆ ਪਾਰ ਨਾ ਕਰੇ। ਇਸ ਦੇ ਨਾਲ ਹੀ ਦਰਿਆ ਦੇ ਨੇੜੇ ਵੱਸਦੇ ਲੋਕਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਆਪਣੇ ਘਰਾਂ ਦੇ ਨੇੜੇ ਪਏ ਟਰੈਕਟਰ, ਪਸ਼ੂ ਅਤੇ ਹੋਰ ਕੀਮਤੀ ਸਮਾਨ ਨੂੰ ਤੁਰੰਤ ਸੁਰੱਖਿਅਤ ਥਾਵਾਂ ’ਤੇ ਪਹੁੰਚਾ ਲੈਣ।
ਕਾਬਿਲੇਗੌਰ ਹੈ ਕਿ ਕੁਝ ਮਹੀਨੇ ਪਹਿਲਾਂ ਵੀ ਰਾਵੀ ਦਰਿਆ ਨਾਲ ਲੱਗਦੇ ਪਿੰਡਾਂ ਨੂੰ ਹੜ੍ਹ ਕਾਰਨ ਵੱਡਾ ਨੁਕਸਾਨ ਝੱਲਣਾ ਪਿਆ ਸੀ। ਇਸ ਵਾਰ ਪ੍ਰਸ਼ਾਸਨ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਵੱਲੋਂ ਹਾਲਾਤਾਂ ਨੂੰ ਵੇਖਦਿਆਂ ਅੱਗੇ ਤੋਂ ਹੀ ਚੌਕਸੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।
ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਅਤੇ ਕਿਸੇ ਵੀ ਐਮਰਜੈਂਸੀ ਹਾਲਾਤ ਵਿੱਚ ਤੁਰੰਤ ਸਥਾਨਕ ਅਧਿਕਾਰੀਆਂ ਨਾਲ ਸੰਪਰਕ ਕਰਨ।
ਇਹ ਵੀ ਪੜ੍ਹੋ : Punjab Assembly In Sri Anandpur Sahib : ਪਹਿਲੀ ਵਾਰ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ’ਤੇ ਲੱਗੇਗੀ ਵਿਧਾਨਸਭਾ !