Weather News: ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜਾਜ਼, ਹਰਿਆਣਾ ਚ ਪਿਆ ਮੀਂਹ

Weather Update : ਹਰਿਆਣਾ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਤੋਂ ਬਾਅਦ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੌਸਮ ਥੋੜ੍ਹਾ ਸੁਹਾਵਣਾ ਹੋ ਗਿਆ ਹੈ।

By  Shameela Khan September 10th 2023 08:50 AM -- Updated: September 10th 2023 09:07 AM

Weather Update : ਪੰਜਾਬ ਤੇ ਹਰਿਆਣਾ 'ਚ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਸ਼ਨੀਵਾਰ ਨੂੰ ਕਈ ਜ਼ਿਲ੍ਹਿਆਂ 'ਚ ਮੀਂਹ ਦੀਆਂ ਸਰਗਰਮੀਆਂ ਵੇਖਣ ਨੂੰ ਮਿਲੀਆਂ, ਜਿਸ ਕਾਰਨ ਤਾਪਮਾਨ 5 ਡਿਗਰੀ ਸੈਲਸੀਅਸ ਤੱਕ ਡਿੱਗ ਗਿਆ।

ਮਾਨਸੂਨ ਦੇ ਸ਼ੁਰੂ ਹੋਣ ਨਾਲ ਕਈ ਜ਼ਿਲ੍ਹਿਆਂ ਵਿੱਚ ਮੌਸਮ ਸੁਹਾਵਣਾ ਹੋ ਗਿਆ। ਮੌਸਮ ਵਿਭਾਗ ਮੁਤਾਬਕ ਅਗਲੇ ਸੱਤ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਣੀ। ਅਗਲੇ ਚਾਰ ਦਿਨਾਂ ਤੱਕ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ।


15 ਸਤੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ:

ਮੌਸਮ ਵਿਭਾਗ ਮੁਤਾਬਿਕ 15 ਸਤੰਬਰ ਤੋਂ ਬਾਅਦ ਸੂਬੇ ਵਿੱਚ ਮੁੜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਜੂਦਾ ਸਮੇਂ 'ਚ ਮਾਨਸੂਨ 'ਚ ਬਦਲਾਅ ਕਾਰਨ ਹਿਸਾਰ 'ਚ ਪਿਛਲੇ 9 ਦਿਨਾਂ ਤੋਂ ਤਾਪਮਾਨ 39 ਡਿਗਰੀ ਸੈਲਸੀਅਸ 'ਤੇ ਸੀ, ਜੋ ਘੱਟ ਕੇ 36.2 ਡਿਗਰੀ ਸੈਲਸੀਅਸ 'ਤੇ ਆ ਗਿਆ ਹੈ। ਇਸ ਤੋਂ ਇਲਾਵਾ ਮੇਵਾਤ ਦੇ ਤਾਪਮਾਨ 'ਚ 5.4 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਕਰਨਾਲ 'ਚ ਤਾਪਮਾਨ 4.5 ਡਿਗਰੀ ਸੈਲਸੀਅਸ ਦੀ ਗਿਰਾਵਟ ਨਾਲ 30.5 ਡਿਗਰੀ ਸੈਲਸੀਅਸ 'ਤੇ ਆ ਗਿਆ। ਸੂਬੇ ਦੇ ਔਸਤ ਤਾਪਮਾਨ 'ਚ 2.7 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ।

 ਅਲੱਗ-ਅਲੱਗ ਇਲਾਕਿਆਂ ਦਾ ਤਾਪਮਾਨ: 

 ਚੰਡੀਗੜ੍ਹ ਵਿੱਚ ਮੌਜੂਦਾ ਤਾਪਮਾਨ 25.6 ਡਿਗਰੀ, ਪੰਜਾਬ ਵਿੱਚ 26 ਡਿਗਰੀ, ਜਲੰਧਰ ਵਿੱਚ 34 ਡਿਗਰੀ ਅਤੇ ਅੰਬਾਲਾ ਵਿੱਚ ਤਾਪਮਾਨ 24.2 ਡਿਗਰੀ ਸੈਲਸੀਅਸ ਹੈ। ਉੱਥੇ ਹੀ ਇਸ ਵੇਲੇ ਕਰਨਾਲ ਵਿੱਚ ਤਾਪਮਾਨ 18 ਡਿਗਰੀ ਸੈਲਸੀਅਸ ਹੈ।


Related Post