Punjab Weather Update: ਮੌਸਮ ਵਿਭਾਗ ਵੱਲੋਂ ਪੰਜਾਬ 'ਚ ਤੇਜ਼ ਮੀਂਹ ਤੇ ਗੜੇਮਾਰੀ ਦੀ ਪੇਸ਼ਨਗੋਈ !

ਪੰਜਾਬ ਚ ਮੌਮਸ ਇੱਕ ਵਾਰ ਫਿਰ ਤੋਂ ਕਰਵਟ ਲੈਣ ਦੀ ਤਿਆਰੀ ’ਚ ਹੈ। ਜਿਸ ਸਬੰਧੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ। ਚੰਡੀਗੜ੍ਹ ਦੇ ਮੌਸਮ ਵਿਭਾਗ ਦੇ ਨਿਦੇਸ਼ਕ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਲਕੇ ਪੰਜਾਬ ਦੇ ਜਿਆਦਾਤਰ ਸ਼ਹਿਰਾਂ ਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ।

By  Aarti April 17th 2023 04:23 PM

Punjab Weather Update: ਪੰਜਾਬ ’ਚ ਦਿਨੋਂ-ਦਿਨੋਂ ਪਾਰਾ ਵਧਦਾ ਜਾ ਰਿਹਾ ਹੈ। ਜਿਸ ਦੇ ਕਾਰਨ ਦੁਪਹਿਰ ਸਮੇਂ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਹੁਣ ਤੋਂ ਹੀ ਔਖਾ ਹੋ ਗਿਆ ਹੈ। ਦੂਜੇ ਪਾਸੇ ਪੰਜਾਬ ਚ ਮੌਮਸ ਇੱਕ ਵਾਰ ਫਿਰ ਤੋਂ ਕਰਵਟ ਲੈਣ ਦੀ ਤਿਆਰੀ ’ਚ ਹੈ। ਜਿਸ ਸਬੰਧੀ ਮੌਸਮ ਵਿਭਾਗ ਵੱਲੋਂ ਭਵਿੱਖਬਾਣੀ ਕੀਤੀ ਗਈ ਹੈ।  

ਮੌਸਮ ਵਿਭਾਗ ਵੱਲੋਂ ਤੇਜ਼ ਮੀਂਹ ਪੈਣ ਦੀ ਸੰਭਾਵਨਾ 

ਚੰਡੀਗੜ੍ਹ ਦੇ ਮੌਸਮ ਵਿਭਾਗ ਦੇ ਨਿਦੇਸ਼ਕ ਮਨਮੋਹਨ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਲਕੇ ਪੰਜਾਬ ਦੇ ਜਿਆਦਾਤਰ ਸ਼ਹਿਰਾਂ ਚ ਤੇਜ਼ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਕੁਝ ਇਲਾਕਿਆਂ ਚ ਗੜ੍ਹੇਮਾਰੀ ਹੋਣ ਦੀ ਵੀ ਭਵਿੱਖਬਾਣੀ ਕੀਤੀ ਗਈ ਹੈ। ਜਿਸ ਕਾਰਨ ਕਿਸਾਨਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਕਿਸਾਨਾਂ ਦੀਆਂ ਵਧ ਸਕਦੀਆਂ ਹਨ ਮੁਸ਼ਕਿਲਾਂ 

ਦੂਜੇ ਪਾਸੇ ਮੌਸਮ ਵਿਭਾਗ ਦੀ ਚਿਤਾਵਨੀ ਤੋਂ ਬਾਅਦ ਕਿਸਾਨਾਂ ਦੀ ਚਿੰਤਾ ਵਧ ਗਈ ਹੈ। ਦੱਸ ਦਈਏ ਕਿ ਕਣਕ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ। ਹੁਣ ਕਿਸਾਨ ਕਣਕ ਦੀ ਕਟਾਈ ਕਰਕੇ ਮੰਡੀਆਂ ’ਚ ਵੀ ਲਿਆ ਰਹੇ ਹਨ ਅਤੇ ਕਈ ਕਿਸਾਨ ਕਣਕ ਖਰੀਦ ਤੋਂ ਬਾਅਦ ਲਿਫਟਿੰਗ ਦੀ ਉਡੀਕ ਵਿੱਚ ਹਨ। ਪਰ ਜੇਕਰ ਆਉਣ ਵਾਲੇ ਦਿਨਾਂ ’ਚ ਮੀਂਹ ਪੈਂਦਾ ਹੈ ਤਾਂ ਕਿਸਾਨਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।  

ਇਹ ਵੀ ਪੜ੍ਹੋ: ਭਾਰਤ 'ਚ ਲਗਾਤਾਰ ਤੀਜੇ ਦਿਨ ਘਟੇ ਕੋਰੋਨਾ ਦੇ ਮਾਮਲੇ, ਪਿਛਲੇ 24 ਘੰਟਿਆਂ 'ਚ 9111 ਨਵੇਂ ਮਾਮਲੇ ਆਏ ਸਾਹਮਣੇ

Related Post