ਪੰਜਾਬ ’ਚ ਹੋਰ ਵਧੇਗੀ ਠੰਢ, ਇਸ ਦਿਨ ਪੈ ਸਕਦਾ ਹੈ ਮੀਂਹ

ਮੌਸਮ ਵਿਭਾਗ ਮੁਤਾਬਿਕ ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

By  Aarti January 10th 2023 05:36 PM

ਚੰਡੀਗੜ੍ਹ: ਇੱਕ ਪਾਸੇ ਜਿੱਥੇ ਪੰਜਾਬ ਵਿੱਚ ਕੜਾਕੇ ਦੀ ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਵੱਲੋਂ ਪੰਜਾਬ ’ਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਵੈਸਟਰਨ ਡਿਸਟਰਬੈਂਸ ਕਾਰਨ 11 ਜਨਵਰੀ ਤੋਂ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 11 ਤੋਂ 13 ਜਨਵਰੀ ਤੱਕ ਪੰਜਾਬ ਦੇ ਮਾਝਾ-ਦੋਆਬਾ ਅਤੇ ਪੂਰਬੀ ਮਾਲਵੇ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦਕਿ ਪੰਜਾਬ ਦੇ ਪੱਛਮੀ ਮਾਲਵੇ ਵਿੱਚ ਸੁੱਕੀ ਠੰਢ ਹੀ ਵਧੇਗੀ। ਇਸਦੇ ਨਾਲ ਹੀ ਹਿਮਾਚਲ 'ਚ ਵੀ ਬਰਫਬਾਰੀ ਹੋਵੇਗੀ।

ਕਾਬਿਲੇਗੌਰ ਹੈ ਕਿ ਪੰਜਾਬ ਵਿਚ ਸੰਘਣੀ ਧੁੰਦ ਕਾਰਨ ਜ਼ਿੰਦਗੀ ਦੀ ਰਫ਼ਤਾਰ ਬਹੁਤ ਹੌਲੀ ਹੋ ਗਈ ਅਤੇ ਹਾਈਵੇ ਉਤੇ ਟਾਵੇਂ-ਟਾਵੇਂ ਵਾਹਨ ਨਜ਼ਰ ਆ ਰਹੇ ਸਨ। ਹਾਈਵੇ ਉਤੇ ਵਾਹਨ ਬਹੁਤ ਹੌਲੀ ਰਫਤਾਰ ਵਿਚ ਲਾਈਟਾਂ ਜਗਾ ਕੇ ਆਪਣੀ ਮੰਜ਼ਿਲ ਵੱਲ ਵਧ ਰਹੇ ਸਨ। ਇਸ ਤੋਂ ਇਲਾਵਾ ਪੇਂਡੂ ਇਲਾਕਿਆਂ ਵਿਚ ਧੁੰਦ ਜ਼ਿਆਦਾ ਹੋਣ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ। ਹਾਈਵੇ ਉਤੇ ਵਿਜ਼ਿਬਿਲਟੀ ਲਗਭਗ 40-50 ਮੀਟਰ ਤੋਂ ਵੀ ਘੱਟ ਸੀ।

ਇਹ ਵੀ ਪੜ੍ਹੋ: 2023-24 ਲਈ ਤਰਜੀਹੀ ਖੇਤਰ ਲਈ 2.73 ਲੱਖ ਕਰੋੜ ਰੁਪਏ ਦੀ ਕਰਜ਼ਾ ਸਮਰੱਥਾ: ਚੀਮਾ

Related Post