Weather Forecast Update : ਅੱਤ ਦੀ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ’ਚ ਤਿੰਨ ਦਿਨਾਂ ਲਈ ਮੀਂਹ ਪੈਣ ਦਾ ਅਲਰਟ ਜਾਰੀ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦਾ ਮੌਸਮ ਖੁਸ਼ਕ ਰਹੇਗਾ, ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਪਰ ਮੌਸਮ ਵਿਭਾਗ ਨੇ 19 ਮਈ ਤੋਂ 21 ਮਈ ਤੱਕ ਆਉਣ ਵਾਲੇ ਤਿੰਨ ਦਿਨਾਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

By  Aarti May 18th 2025 08:32 AM
Weather Forecast Update : ਅੱਤ ਦੀ ਗਰਮੀ ਵਿਚਾਲੇ ਰਾਹਤ ਭਰੀ ਖ਼ਬਰ, ਪੰਜਾਬ ’ਚ ਤਿੰਨ ਦਿਨਾਂ ਲਈ ਮੀਂਹ ਪੈਣ ਦਾ ਅਲਰਟ ਜਾਰੀ

Weather Forecast Update :  ਪੰਜਾਬ ਅਤੇ ਚੰਡੀਗੜ੍ਹ ਵਿੱਚ ਬਹੁਤ ਜ਼ਿਆਦਾ ਗਰਮੀ ਪੈ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.8 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 2.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ। ਸੂਬੇ ਭਰ ’ਚ ਤਾਪਮਾਨ ਲਗਾਤਾਰ ਵਧਦਾ ਜਾ ਰਿਹਾ ਹੈ ਜਿਸ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਪਿਆ ਹੈ। 

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਦਾ ਮੌਸਮ ਖੁਸ਼ਕ ਰਹੇਗਾ, ਹਾਲਾਂਕਿ ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਨਹੀਂ ਹੈ। ਪਰ ਮੌਸਮ ਵਿਭਾਗ ਨੇ 19 ਮਈ ਤੋਂ 21 ਮਈ ਤੱਕ ਆਉਣ ਵਾਲੇ ਤਿੰਨ ਦਿਨਾਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ।

ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਇਹ ਸਥਿਤੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਪੈਦਾ ਹੋਵੇਗੀ। ਅਗਲੇ ਤਿੰਨ ਦਿਨਾਂ ਤੱਕ 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ। ਇਸ ਦੇ ਨਾਲ ਹੀ, ਗਰਜ ਦੇ ਨਾਲ ਬਿਜਲੀ ਡਿੱਗਣ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਚੰਡੀਗੜ੍ਹ ਵਿੱਚ ਤਾਪਮਾਨ 40.8 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ : YouTuber ਜੋਤੀ ਮਲਹੋਤਰਾ ਗ੍ਰਿਫ਼ਤਾਰ ,ਪਾਕਿਸਤਾਨ ਲਈ ਜਾਸੂਸੀ ਕਰਨ ਦਾ ਆਰੋਪ, ਪਾਕਿਸਤਾਨ ਜਾ ਕੇ ਬਣਾਇਆ ਸੀ Vlog ,ਕੌਣ ਹੈ ਜੋਤੀ ਮਲਹੋਤਰਾ ?

Related Post