Punjab IMD Alert : ਪੰਜਾਬ ’ਚ ਬਦਲਿਆ ਮੌਸਮ ਦਾ ਮਿਜ਼ਾਜ; ਕਈ ਥਾਵਾਂ ’ਤੇ ਪੈ ਰਿਹਾ ਮੀਂਹ ਤੇ ਚੱਲ ਰਹੀਆਂ ਹਵਾਵਾਂ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ
ਮੌਸਮ ਵਿਭਾਗ ਮੁਤਾਬਿਕ ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਉਂ ਦੇ ਇਲਾਕਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।

Punjab Weather Update: ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਵੀਰਵਾਰ ਨੂੰ ਚੇਤਾਵਨੀ ਤੋਂ ਬਾਅਦ ਵੀ, ਕੋਈ ਮੀਂਹ ਨਹੀਂ ਪਿਆ। ਇਸ ਦੇ ਨਾਲ ਹੀ ਅੱਜ ਵੀ ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਜਦਕਿ ਕਈ ਜ਼ਿਲ੍ਹਿਆਂ ’ਚ ਮੀਂਹ ਪੈ ਰਿਹਾ ਹੈ।
ਮੌਸਮ ਵਿਭਾਗ ਮੁਤਾਬਿਕ ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਉਂ ਦੇ ਇਲਾਕਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਇਨ੍ਹਾਂ ਤੋਂ ਇਲਾਵਾ ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ ਅਤੇ ਲੁਧਿਆਣਾ ਦੇ ਖੇਤਰਾਂ ਵਿੱਚ ਵੀ ਖਰਾਬ ਮੌਸਮ ਅਤੇ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਅੱਜ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚਿਤਾਵਨੀ
ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
ਇਹ ਵੀ ਪੜ੍ਹੋ :