Punjab ’ਚ ਅੱਜ ਮੁੜ ਬਦਲ ਸਕਦਾ ਹੈ ਮੌਮਸ ਦਾ ਮਿਜਾਜ਼; ਸਵੇਰੇ ਅਤੇ ਸ਼ਾਮ ਨੂੰ ਵਧੀ ਠੰਢ, ਜਾਣੋ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਸੂਬੇ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਸ਼ੁੱਕਰਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿੱਥੇ ਲੁਧਿਆਣਾ ਵਿੱਚ ਦਿਨ ਭਰ ਬੱਦਲਵਾਈ ਅਤੇ ਹਵਾਵਾਂ ਚੱਲਦੀਆਂ ਰਹੀਆਂ, ਉੱਥੇ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ।

By  Aarti March 21st 2026 10:15 AM

Punjab Weather Update : ਪੰਜਾਬ ਅਤੇ ਚੰਡੀਗੜ੍ਹ ਵਿੱਚ ਮੀਂਹ ਅਤੇ ਪਹਾੜੀ ਇਲਾਕਿਆਂ ਵਿੱਚ ਬਰਫ਼ਬਾਰੀ ਨੇ ਠੰਢ ਵਧਾ ਦਿੱਤੀ ਹੈ। ਪਿਛਲੇ 24 ਘੰਟਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਘੱਟ ਗਿਆ ਹੈ, ਜੋ ਹੁਣ ਆਮ ਨਾਲੋਂ 6.6 ਡਿਗਰੀ ਘੱਟ ਹੈ। ਹਾਲਾਂਕਿ, ਅੱਜ, 21 ਮਾਰਚ ਨੂੰ ਮੌਸਮ ਖੁਸ਼ਕ ਰਹੇਗਾ।

ਸੂਬੇ ਵਿੱਚ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ, ਸ਼ੁੱਕਰਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਮੀਂਹ ਪਿਆ। ਜਿੱਥੇ ਲੁਧਿਆਣਾ ਵਿੱਚ ਦਿਨ ਭਰ ਬੱਦਲਵਾਈ ਅਤੇ ਹਵਾਵਾਂ ਚੱਲਦੀਆਂ ਰਹੀਆਂ, ਉੱਥੇ ਹੀ ਸੂਬੇ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਮੀਂਹ ਪਿਆ। ਲੁਧਿਆਣਾ, ਪਟਿਆਲਾ, ਚੰਡੀਗੜ੍ਹ ਅਤੇ ਅੰਮ੍ਰਿਤਸਰ ਸਮੇਤ ਹੋਰ ਜ਼ਿਲ੍ਹਿਆਂ ਵਿੱਚ ਵੀ ਹਾਲਾਤ ਅਜਿਹੇ ਹੀ ਸਨ। ਮੀਂਹ ਕਾਰਨ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਅੱਠ ਡਿਗਰੀ ਸੈਲਸੀਅਸ ਘੱਟ ਰਿਹਾ।

ਮੌਸਮ ਵਿਭਾਗ ਮੁਤਾਬਿਕ ਅੱਜ 21 ਮਾਰਚ ਨੂੰ ਮੌਸਮ ਖੁਸ਼ਕ ਰਹੇਗਾ, ਪਰ ਕੱਲ੍ਹ 22 ਮਾਰਚ ਨੂੰ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। ਫਿਰੋਜ਼ਪੁਰ ਵਿੱਚ ਸਭ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੈਦਾਨੀ ਇਲਾਕਿਆਂ ਵਿੱਚ, ਗੁਰਦਾਸਪੁਰ ਵਿੱਚ ਸਭ ਤੋਂ ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ।

ਇਹ ਵੀ ਪੜ੍ਹੋ  : Varinder Ghuman ਦੀ ਮੌਤ ਮਾਮਲੇ 'ਚ Fortis ਹਸਪਤਾਲ ਦੇ 4 ਡਾਕਟਰਾਂ ਖਿਲਾਫ਼ FIR, ਅਪ੍ਰੇਸ਼ਨ ਤੋਂ ਬਾਅਦ ਹੋਈ ਸੀ ਘੁੰਮਣ ਦੀ ਮੌਤ

Related Post