Weather Update: ਹੋਲੀ ਤੋਂ ਪਹਿਲਾਂ ਇਨ੍ਹਾਂ ਸੂਬਿਆਂ 'ਚ ਪੈ ਸਕਦਾ ਹੈ ਮੀਂਹ, ਗੜ੍ਹੇਮਾਰੀ ਦੀ ਵੀ ਸੰਭਾਵਨਾ

8 ਮਾਰਚ ਨੂੰ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ ਪਰ ਹੋਲੀ ਤੋਂ ਪਹਿਲਾਂ ਹੀ ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ।

By  Aarti March 5th 2023 04:57 PM

Weather Update: 8 ਮਾਰਚ ਨੂੰ ਹੋਲੀ ਦਾ ਤਿਉਹਾਰ ਮਨਾਇਆ ਜਾਵੇਗਾ ਪਰ ਹੋਲੀ ਤੋਂ ਪਹਿਲਾਂ ਹੀ ਮੌਸਮ ਵਿਭਾਗ ਵੱਲੋਂ ਉੱਤਰੀ ਭਾਰਤ ਦੇ ਮੌਸਮ ਵਿੱਚ ਵੱਡਾ ਬਦਲਾਅ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਭਾਰਤੀ ਮੌਸਮ ਵਿਭਾਗ ਨੇ ਕਈ ਰਾਜਾਂ ਵਿੱਚ ਮੀਂਹ ਅਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਪਹਾੜੀ ਰਾਜਾਂ ਵਿੱਚ ਹਲਕੀ ਬਰਫ਼ਬਾਰੀ ਪੈਣ ਦੀ ਸੰਭਾਵਨਾ ਹੈ। ਰਾਜਸਥਾਨ, ਮੱਧ ਪ੍ਰਦੇਸ਼, ਛੱਤੀਸਗੜ੍ਹ, ਮਹਾਰਾਸ਼ਟਰ ਅਤੇ ਗੁਜਰਾਤ ਵਿੱਚ 5 ਮਾਰਚ ਤੋਂ 8 ਮਾਰਚ ਤੱਕ ਮੀਂਹ ਪੈ ਸਕਦਾ ਹੈ। ਇਸ ਤੋਂ ਇਲਾਵਾ 7 ਮਾਰਚ ਤੋਂ ਪੱਛਮੀ ਗੜਬੜੀ ਵੱਲੋਂ ਉੱਤਰ-ਪੱਛਮੀ, ਪੱਛਮੀ ਅਤੇ ਮੱਧ ਭਾਰਤ ਖੇਤਰ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। 

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਦਾ ਇਹ ਵੀ ਕਹਿਣਾ ਹੈ ਕਿ ਆਉਣ ਵਾਲੇ ਦੋ ਦਿਨਾਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਮੈਦਾਨੀ ਇਲਾਕਿਆਂ ਵਿੱਚ 20-30 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ: ਪਟਿਆਲਾ ਪਹੁੰਚੇ ਕੇਂਦਰੀ ਸਿਹਤ ਮੰਤਰੀ ਨਾਲ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਕੀਤੀ ਮੁਲਾਕਾਤ, ਸੌਪਿਆ ਮੰਗ ਪੱਤਰ

Related Post