ਇਨ੍ਹਾਂ ਸੂਬਿਆਂ 'ਚ Cold Wave ਦਾ ਕਹਿਰ; ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

By  Aarti December 30th 2023 08:56 AM

Cold Wave Update: ਜਿਵੇਂ-ਜਿਵੇਂ ਸਾਲ ਬੀਤਦਾ ਜਾ ਰਿਹਾ ਹੈ, ਉੱਤਰੀ ਭਾਰਤ ਦੇ ਲੋਕ ਠੰਢ ਦੀ ਮਾਰ ਝੱਲ ਰਹੇ ਹਨ। ਦਿੱਲੀ ਸਮੇਤ ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਠੰਢੀਆਂ ਹਵਾਵਾਂ ਅਤੇ ਸੰਘਣੀ ਧੁੰਦ ਦੀ ਮਾਰ ਦਾ ਸਾਹਮਣਾ ਕਰ ਰਹੇ ਹਨ। ਇਨ੍ਹਾਂ ਹੀ ਨਹੀਂ  ਆਉਣ ਵਾਲੇ ਦਿਨਾਂ 'ਚ ਇਸ ਤੋਂ ਰਾਹਤ ਮਿਲਣ ਦੀ ਕੋਈ ਉਮੀਦ ਨਹੀਂ ਹੈ। ਮੌਸਮ ਵਿਭਾਗ ਨੇ ਉੱਤਰੀ ਭਾਰਤ ਦੇ ਰਾਜਾਂ ਲਈ ਅਗਲੇ ਦੋ ਹਫ਼ਤਿਆਂ ਲਈ ਮੌਸਮ ਬਾਰੇ ਇੱਕ ਅਪਡੇਟ ਜਾਰੀ ਕੀਤਾ ਹੈ।

ਮੌਸਮ ਵਿਭਾਗ ਨੇ ਅਗਲੇ ਦੋ ਹਫ਼ਤਿਆਂ ਦੀ ਭਵਿੱਖਬਾਣੀ ਕੀਤੀ ਹੈ। ਇਸ ਮੁਤਾਬਕ 5 ਜਨਵਰੀ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਦਿੱਲੀ ਵਿੱਚ ਸੀਤ ਲਹਿਰ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੇ ਕੁਝ ਇਲਾਕਿਆਂ 'ਚ ਵੀ ਇਸ ਦੌਰਾਨ ਸੀਤ ਲਹਿਰ ਦੀ ਸੰਭਾਵਨਾ ਹੈ। ਅਗਲੇ ਦੋ ਹਫ਼ਤਿਆਂ ਵਿੱਚ ਦੇਸ਼ ਦੇ ਬਾਕੀ ਹਿੱਸਿਆਂ ਵਿੱਚ ਸੀਤ ਲਹਿਰ ਦੀ ਉਮੀਦ ਨਹੀਂ ਹੈ। ਇਹ ਅਨੁਮਾਨ 29 ਦਸੰਬਰ ਤੋਂ 11 ਜਨਵਰੀ ਤੱਕ ਦੀ ਮਿਆਦ ਲਈ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਗੈਰ-ਕਾਨੂੰਨੀ ਮਾਈਨਿੰਗ ਮਾਮਲੇ 'ਚ ਸਾਬਕਾ ਕਾਂਗਰਸੀ ਵਿਧਾਇਕ ਗ੍ਰਿਫਤਾਰ

ਹਾਲਾਂਕਿ, ਮੌਸਮ ਵਿਭਾਗ ਨੇ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਉੱਤਰ ਪ੍ਰਦੇਸ਼ ਵਿੱਚ 29 ਦਸੰਬਰ ਤੋਂ 31 ਦਸੰਬਰ ਤੱਕ ਠੰਢੇ ਦਿਨਾਂ ਦੀ ਸਥਿਤੀ ਦਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਯੂਪੀ, ਉੱਤਰੀ ਰਾਜਸਥਾਨ, ਬਿਹਾਰ, ਹਰਿਆਣਾ, ਚੰਡੀਗੜ੍ਹ, ਦਿੱਲੀ ਅਤੇ ਪੰਜਾਬ ਵਿੱਚ 31 ਦਸੰਬਰ ਤੱਕ ਬਹੁਤ ਸੰਘਣੀ ਧੁੰਦ ਛਾਈ ਰਹੇਗੀ।

ਇਹ ਵੀ ਪੜ੍ਹੋ: ਕੈਫੇ ਨੂੰ ਗਾਹਕ ਦਾ ਫੋਨ ਨੰ. ਮੰਗਣਾ ਪਿਆ ਮਹਿੰਗਾ; ਲੱਗਿਆ 12 ਹਜ਼ਾਰ ਜੁਰਮਾਨਾ

Related Post