ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਮੀਂਹ ਦਾ ਅਲਰਟ, ਪਹਾੜਾਂ ’ਚ ਹੋ ਸਕਦੀ ਹੈ ਬਰਫਬਾਰੀ

ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ।

By  Aarti January 30th 2023 09:01 AM

Punjab Weather Update: ਪੰਜਾਬ ਸਮੇਤ ਪੂਰੇ ਉੱਤਰ ਭਾਰਤ ਦੇ ਕਈ ਸੂਬਿਆਂ 'ਚ ਇੱਕ ਵਾਰ ਫਿਰ ਤੋਂ ਮੌਸਮ ਆਪਣਾ ਮਿਜ਼ਾਜ ਬਦਲਣ ਵਾਲਾ ਹੈ। ਮੌਸਮ ਵਿਭਾਗ ਨੇ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਅਤੇ ਉੱਤਰੀ ਭਾਰਤ ਦੇ ਕਈ ਸੂਬਿਆਂ ਦੇ ਵਿੱਚ ਮੌਸਮ ਫਿਰ ਤੋਂ ਬਦਲੇਗਾ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਅਗਲੇ 48 ਘੰਟੇ ਮੀਂਹ ਪੈਣ ਦੀ ਸੰਭਾਵਨਾ ਹੈ।  


ਮੌਮਸ ਵਿਭਾਗ ਦਾ ਕਹਿਣਾ ਹੈ ਕਿ ਫਰਵਰੀ ਮਹੀਨੇ ਦੇ ਸ਼ੁਰੂਆਤ ਵਿੱਚ ਮੌਸਮ ਖੁਸ਼ਕ ਰਹਿਣ ਦੀ ਉਮੀਦ ਹੈ। ਟਵੀਟ ਰਾਹੀ ਭਾਰਤ ਮੌਸਮ ਵਿਭਾਗ ਦਾ ਕਹਿਣਾ ਹੈ ਕਿ  ਦਿੱਲੀ ’ਚ ਬੱਦਲਵਾਈ ਦੇ ਕਾਰਨ ਅਗਲੇ 12 ਘੰਟਿਆਂ ਦੇ ਦੌਰਾਨ ਦਿੱਲੀ ਚ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। 

ਇਸ ਤੋਂ ਇਲਾਵਾ ਪਹਾੜੀ ਇਲਾਕਿਆਂ ’ਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਥੇ ਹੀ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਗੁਜਰਾਤ ’ਚ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। 

ਇਹ ਵੀ ਪੜ੍ਹੋ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 14 ਥਾਵਾਂ 'ਤੇ ਰੇਲ ਰੋਕੋ ਅੰਦੋਲਨ ਖ਼ਤਮ, ਬਟਾਲਾ 'ਚ ਰਹੇਗਾ ਜਾਰੀ


Related Post