Punjab Weather Update: ਪੰਜਾਬ ’ਚ ਆਉਣ ਵਾਲੇ ਦਿਨਾਂ ’ਚ ਮੁੜ ਬਦਲੇਗਾ ਮੌਸਮ ਦਾ ਮਿਜ਼ਾਜ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਪਏ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਮੁੜ ਤੋਂ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

By  Aarti April 1st 2023 12:56 PM

Punjab Weather Update: ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਪਏ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ’ਚ ਮੁੜ ਤੋਂ ਤੇਜ਼ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਸੂਬੇ ਭਰ ’ਚ ਮੀਂਹ ਦਾ ਨਵਾਂ ਦੌਰ ਅਜਿਹੇ ਸਮੇਂ ਸ਼ੁਰੂ ਹੋਇਆ ਹੈ ਜਦੋਂ ਕਣਕ ਦੀ ਫ਼ਸਲ ਵਾਢੀ ਲਈ ਲਗਭਗ ਤਿਆਰ ਹੈ। ਕਿਸਾਨਾਂ ਨੂੰ ਖਦਸ਼ਾ ਹੈ ਕਿ ਮੀਂਹ ਨਾਲ ਫਸਲ 'ਤੇ ਮਾੜਾ ਅਸਰ ਪੈ ਸਕਦਾ ਹੈ। ਜਿਸ ਕਾਰਨ ਕਿਸਾਨ ਪਰੇਸ਼ਾਨ ਹੋਏ ਪਏ ਹਨ। ਕਈ ਕਿਸਾਨਾਂ ਦੀ ਫਸਲਾਂ ਵੀ ਖਰਾਬ ਹੋ ਗਈਆਂ ਹਨ। 

ਉੱਥੇ ਹੀ ਮੌਸਮ ਵਿਭਾਗ ਨੇ 1 ਤੋਂ 4 ਅਪ੍ਰੈਲ ਤੱਕ ਯੈਲੋ ਅਲਰਟ ਜਾਰੀ ਕੀਤਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 3 ਅਪ੍ਰੈਲ ਨੂੰ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ 'ਚ ਤੇਜ਼ ਹਵਾ, ਮੀਂਹ ਅਤੇ ਗੜ੍ਹੇਮਾਰੀ ਪੈਣ ਦੀ ਸੰਭਾਵਨਾ ਜਤਾਈ ਹੈ। 1 ਅਤੇ 4 ਅਪ੍ਰੈਲ ਨੂੰ 30.40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ। ਇਸ ਦਿਨ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਪੰਜਾਬ ਵਿੱਚ 5 ਅਪ੍ਰੈਲ ਤੋਂ ਮੌਸਮ ਸਾਫ਼ ਹੋ ਜਾਵੇਗਾ।

ਇਹ ਵੀ ਪੜ੍ਹੋ: Covid-19 New Cases: ਭਾਰਤ ’ਚ ਪਿਛਲੇ 24 ਘੰਟਿਆਂ ਵਿੱਚ ਕੋਵਿਡ-19 ਦੇ 2,994 ਨਵੇਂ ਮਾਮਲੇ ਆਏ ਸਾਹਮਣੇ

Related Post