Punjab Bandh Update News : 30 ਦਸੰਬਰ ਨੂੰ ਕੀ-ਕੀ ਰਹੇਗਾ ਬੰਦ ? ਸਰਵਣ ਸਿੰਘ ਪੰਧੇਰ ਤੋਂ ਸੁਣੋ ਪੰਜਾਬ ਬੰਦ ਦੌਰਾਨ ਕਿਨ੍ਹਾਂ ਨੂੰ ਰਹੇਗੀ ਛੋਟ

ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਖਨੌਰੀ ਸਰਹੱਦ ਵਿਖੇ ਪੱਤਰਕਾਰਾਂ ਨੂੰ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਕੀਤਾ ਜਾਵੇਗਾ। ਇਸ ਦੌਰਾਨ ਉਨ੍ਹਾਂ ਕੇਂਦਰ ਨੂੰ ਘੇਰਿਆ ਵੀ ਅਤੇ ਕਈ ਸਵਾਲ ਵੀ ਪੁੱਛੇ।

By  Aarti December 29th 2024 09:49 AM

Punjab Bandh Update News : ਪੰਜਾਬ ’ਚ 30 ਦਸੰਬਰ ਨੂੰ ਕਿਸਾਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਿਸ ਨੂੰ ਲੈ ਕੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਨ੍ਹਾਂ ਨੂੰ ਵੱਖ ਵੱਖ ਜਥੇਬੰਦੀਆਂ ਵੱਲੋਂ ਸਹਿਯੋਗ ਮਿਲ ਰਿਹਾ ਹੈ। ਦੱਸ ਦਈਏ ਕਿ ਪੰਜਾਬ ਬੰਦ ਦੇ ਸੱਦੇ ਦਾ ਫੈਸਲਾ ਸਯੁੰਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਦਜ਼ੂਰ ਮੋਰਚਾ ਨੇ  ਲਿਆ ਸੀ। ਜਿਸ ਦੇ ਲਈ 26 ਦਸੰਬਰ ਨੂੰ ਵੱਖ ਵੱਖ ਜਥੇਬੰਦੀਆਂ ਦੀ ਮੀਟਿੰਗ ਵੀ ਹੋਈ ਸੀ। 

ਇਸ ਮੀਟਿੰਗ ’ਤੇ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਸਾਰਿਆਂ ਦਾ ਸਹਿਯੋਗ ਮਿਲ ਰਿਹਾ ਹੈ। ਤਾਂ ਜੋ ਉਨ੍ਹਾਂ ਦੀਆਂ ਆਵਾਜ਼ ਕੇਂਦਰ ਤੱਕ ਪਹੁੰਚ ਸਕੇ। ਇਸ ਤੋਂ ਇਲਾਵਾ ਸਰਵਣ ਸਿੰਘ ਪੰਧੇਰ ਵੱਲੋਂ ਇੱਕ ਵੀਡੀਓ ਸਾਂਝੀਕੀਤੀ ਗਈ ਹੈ ਜਿਸ ’ਚ ਉਨ੍ਹਾਂ ਨੇ ਸਾਰਿਆਂ ਦੇ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਪੰਜਾਬ ਪੰਜਾਬ ਬੰਦ ਦੌਰਾਨ ਸੜਕੀ ਆਵਾਜ਼ੀ, ਰੇਲ ਆਵਾਜਾਈ, ਦੁਕਾਨਦਾਰੀ ਵੀ ਬੰਦ ਰਹੇਗੀ ਅਤੇ ਨਾਲ ਹੀ ਸਰਕਾਰੀ ਅਤੇ ਗੈਰ ਸਰਕਾਰੀ ਦਫਤਰ ਵੀ ਬੰਦ ਰਹਿਣਗੇ। ਨਾਲ ਹੀ ਕੋਈ ਵੀ ਵਿਅਕਤੀ ਸੜਕਾਂ ’ਤੇ ਨਹੀਂ ਹੋਵੇਗਾ।

ਆਪਣੀ ਗੱਲ ਜਾਰੀ ਰੱਖਦੇ ਹੋਏ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸਿਰਫ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ ਬਾਕੀ ਸਭ ਕੁਝ ਬੰਦ ਰਹੇਗਾ। ਜਿਨ੍ਹਾਂ ’ਚ ਸਬਜ਼ੀ ਮੰਡੀਆਂ, ਪੈਟਰੋਲ ਪੰਪ ਅਤੇ ਗੈਸ ਏਜੰਸੀਆਂ ਆਦਿ ਸ਼ਾਮਲ ਹਨ। ਮੈਡੀਕਲ ਸੇਵਾ, ਵਿਆਹ ਦਾ ਸਮਾਗਮ, ਨੌਕਰੀ ਲਈ ਇੰਟਰਵਿਊ ਦੇਣ ਵਾਲੇ, ਏਅਰਪੋਰਟ ਜਾਣ ਵਾਲੀਆਂ ਵਰਗੀਆਂ ਸੇਵਾਵਾਂ ਨੂੰ ਬਹਾਲ ਰੱਖਾਂਗੇ। ਪਰ ਬਾਕੀ ਸਭ ਕੁਝ ਮੁਕੰਮਲ ਬੰਦ ਰਹੇਗਾ।  

ਕਾਬਿਲੇਗੌਰ ਹੈ ਕਿ ਬੀਤੇ ਕਈ ਦਿਨਾਂ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਮਰਨ ਵਰਤ ’ਤੇ ਬੈਠੇ ਹੋਏ ਹਨ। ਉਨ੍ਹਾਂ ਦੀਆਂ ਐਮਐਸਪੀ ਸਮੇਂ ਕਈ ਮੰਗਾਂ ਹਨ ਜਿਨ੍ਹਾਂ ਨੂੰ ਕੇਂਦਰ ਸਰਕਾਰ ਵੱਲੋਂ ਮੰਨਵਾਉਣੀਆਂ ਚਾਹੁੰਦੇ ਹਨ। ਸੁਪਰੀਮ ਕੋਰਟ ਵੱਲੋਂ 

Related Post