ਕਿਰਨਦੀਪ ਕੌਰ ਅੱਜ ਜੇਲ੍ਹ ਵਿੱਚ ਅੰਮ੍ਰਿਤਪਾਲ ਨਾਲ ਕਰ ਰਹੀ ਹੈ ਮੁਲਾਕਾਤ, ਫਰਾਰ ਹੋਣ ਤੋਂ ਬਾਅਦ ਪਹਿਲੀ ਮੁਲਾਕਾਤ

Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ।

By  Amritpal Singh May 4th 2023 03:11 PM

Amritpal Singh: ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀਂ ਹੈ। ਜਾਣਕਾਰੀ ਮੁਤਾਬਕ ਕਿਰਨਦੀਪ ਕੌਰ ਆਪਣੇ ਪਤੀ ਅੰਮ੍ਰਿਤਪਾਲ ਸਿੰਘ ਨੂੰ ਮਿਲਣ ਲਈ ਅੱਜ ਅਸਾਮ ਦੇ ਡਿਬਰੂਗੜ੍ਹ ਪਹੁੰਚੀ ਹੈ। ਮਾਰਚ ਵਿੱਚ ਫਰਾਰ ਹੋਣ ਤੋਂ ਬਾਅਦ ਕਿਰਨਦੀਪ ਪਹਿਲੀ ਵਾਰ ਅੰਮ੍ਰਿਤਪਾਲ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਕਲਸੀ ਦੀ ਪਤਨੀ ਵੀ ਮੁਲਾਕਾਤ ਲਈ ਡਿਬਰੂਗੜ੍ਹ ਪਹੁੰਚ ਗਈ ਹੈ। 

ਇਸ ਤੋਂ ਪਹਿਲਾਂ ਅਧਿਕਾਰੀਆਂ ਨੇ ਕਿਰਨਦੀਪ ਕੌਰ ਨੂੰ ਯੂਨਾਈਟਿਡ ਕਿੰਗਡਮ ਜਾਣ ਤੋਂ ਰੋਕ ਦਿੱਤਾ ਸੀ। ਕਿਰਨਦੀਪ ਕੌਰ ਯੂ.ਕੇ ਦੀ ਨਾਗਰਿਕ ਹੈ। ਕਿਰਨਦੀਪ ਦੇ ਖਿਲਾਫ ਜਾਰੀ ਲੁਕਆਊਟ ਸਰਕੂਲਰ ਕਾਰਨ ਯਾਤਰਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ ਸੀ। ਬਾਅਦ ਵਿਚ ਉਸ ਨੂੰ ਪੁੱਛਗਿੱਛ ਲਈ ਇਮੀਗ੍ਰੇਸ਼ਨ ਦਫ਼ਤਰ ਲਿਜਾਇਆ ਗਿਆ ਜਿੱਥੇ ਵੱਖ-ਵੱਖ ਸੁਰੱਖਿਆ ਏਜੰਸੀਆਂ ਦੇ ਅਧਿਕਾਰੀਆਂ ਨੇ ਉਸ ਦੇ ਲੰਡਨ ਜਾਣ ਦੇ ਕਾਰਨ ਬਾਰੇ ਪੁੱਛਗਿੱਛ ਕੀਤੀ। ਇਸ ਤੋਂ ਬਾਅਦ ਉਸ ਦੀ ਯਾਤਰਾ ਰੱਦ ਕਰ ਦਿੱਤੀ ਗਈ ਅਤੇ ਉਸ ਨੂੰ ਉਸ ਦੇ ਸਹੁਰੇ ਜੱਲੂਪੁਰ ਖੇੜਾ ਵਿਖੇ ਛੱਡ ਦਿੱਤਾ ਗਿਆ। ਏਜੰਸੀਆਂ ਨੇ ਕਿਰਨਦੀਪ ਕੌਰ ਦੇ ਕੁਝ ਦਸਤਾਵੇਜ਼ ਵੀ ਕਬਜ਼ੇ ਵਿੱਚ ਲਏ ਹਨ। ਦੋ ਦਿਨ ਬਾਅਦ ਅੰਮ੍ਰਿਤਪਾਲ ਨੇ ਪੰਜਾਬ ਪੁਲਿਸ ਅੱਗੇ ਆਤਮ ਸਮਰਪਣ ਕਰ ਦਿੱਤਾ।

ਕਿਰਨਦੀਪ ਕੌਰ ਐਨ.ਆਰ.ਆਈ. ਉਸ ਕੋਲ ਯੂਕੇ ਦੀ ਨਾਗਰਿਕਤਾ ਹੈ। ਉਸ ਦਾ ਪਰਿਵਾਰ ਮੂਲ ਰੂਪ ਵਿੱਚ ਜਲੰਧਰ ਜ਼ਿਲ੍ਹੇ ਦੇ ਪਿੰਡ ਕੁਲਾਰਾ ਦਾ ਰਹਿਣ ਵਾਲਾ ਹੈ। ਉਸ ਦਾ ਵਿਆਹ ਇਸੇ ਸਾਲ 10 ਫਰਵਰੀ ਨੂੰ ਪਿੰਡ ਜੱਲੂਪੁਰ ਖੇੜਾ ਦੇ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤਪਾਲ ਨਾਲ ਹੋਇਆ ਸੀ। ਉਹ ਵਿਆਹ ਤੋਂ ਕਰੀਬ ਇੱਕ ਸਾਲ ਪਹਿਲਾਂ ਸੋਸ਼ਲ ਮੀਡੀਆ ਰਾਹੀਂ ਅੰਮ੍ਰਿਤਪਾਲ ਦੇ ਸੰਪਰਕ ਵਿੱਚ ਆਈ ਸੀ। 

Related Post