ਚੰਡੀਗੜ੍ਹ 'ਚ ਵੱਖਰੀ ਹਰਿਆਣਾ ਵਿਧਾਨ ਸਭਾ ਨਹੀਂ ਬਣਨ ਦਿਆਂਗੇ: ਰਾਜਾ ਵੜਿੰਗ

By  Pardeep Singh November 20th 2022 08:22 AM

ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ  ਹਰਿਆਣਾ ਨੂੰ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਵਿੱਚ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜ਼ਮੀਨ ਅਲਾਟ ਕਰਨ ਖ਼ਿਲਾਫ਼ ਵੱਡੀ ਚਿਤਾਵਨੀ ਦਿੱਤੀ ਹੈ। ਰਾਜਾ ਵੜਿੰਗ ਦਾ ਕਹਿਣਾ ਹੈ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜ਼ਮੀਨ ਅਲਾਟ ਕਰਨ ਸਬੰਧੀ ਅਜਿਹੀ ਤਜਵੀਜ਼ ਦਾ ਕਦਮ ਸਿੱਧੇ ਤੌਰ 'ਤੇ ਪੰਜਾਬ ਦੇ ਅਧਿਕਾਰਾਂ 'ਤੇ ਹਮਲਾ ਕਰੇਗਾ। ਜਿਸਦਾ ਪੰਜਾਬ ਵਾਸੀ ਹਰ ਕੀਮਤ 'ਤੇ ਵਿਰੋਧ ਕਰਨਗੇ।

ਕੇਂਦਰ ਸਰਕਾਰ ਦੇ ਅਜਿਹੇ ਕਿਸੇ ਵੀ ਕਦਮ  'ਤੇ ਸਵਾਲ ਚੁੱਕਦੇ ਰਾਜਾ ਵੜਿੰਗ ਦਾ ਕਹਿਣਾ ਹੈ ਕਿ  ਜਦੋਂ ਇਹ ਪਹਿਲਾਂ ਹੀ ਕੈਪੀਟਲ ਕੰਪਲੈਕਸ ਦੀ ਮੌਜੂਦਾ ਇਮਾਰਤ ਤੋਂ ਕੰਮ ਕਰ ਰਹੀ ਹੈ। ਸੂਬਾ ਕਾਂਗਰਸ ਪ੍ਰਧਾਨ ਨੇ ਇਲਜ਼ਾਮ ਲਗਾਇਆ ਹੈ ਕਿ ਜਦੋਂ ਤੋਂ ਕੇਂਦਰ ਅਤੇ ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣੀ ਹੈ, ਉਹ ਹਰ ਰੋਜ਼ ਪੰਜਾਬ ਲਈ ਸਮੱਸਿਆਵਾਂ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਇਸ ਨਾਲ ਕੇਂਦਰ ਅਤੇ ਸੂਬੇ ਦੇ ਸਬੰਧਾਂ ਵਿੱਚ ਖਟਾਸ ਆਵੇਗੀ।

ਦੱਸ ਦੇਈਏ ਕਿ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਦੀ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨਾਲ ਮੀਟਿੰਗ ਕਰਕੇ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਬਣਾਉਣ ਲਈ ਜ਼ਮੀਨ ਅਲਾਂਟ ਕਰਨ ਦੀ ਮੰਗ ਕੀਤੀ ਸੀ।

Related Post