Kapurthala ਚ ਕੈਨੇਡਾ ਤੋਂ ਆਈ ਮਹਿਲਾ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ,ਪਤੀ ਅਤੇ ਪੁੱਤਰ ਵਿਦੇਸ਼ ਚ ਰਹਿੰਦੇ ਹਨ

Kapurthala Firing : ਕਪੂਰਥਲਾ ਸ਼ਹਿਰ ਦੇ ਸੀਨਪੁਰਾ ਮੁਹੱਲੇ 'ਚ ਸ਼ੁੱਕਰਵਾਰ ਦੁਪਹਿਰ 3:30 ਵਜੇ ਦੇ ਕਰੀਬ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇਕ 48 ਸਾਲਾ ਮਹਿਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਸੀਨਪੁਰਾ ਦੀ ਰਹਿਣ ਵਾਲੀ ਹੈ। ਮ੍ਰਿਤਕ ਔਰਤ ਕਰੀਬ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੀ ਸੀ

By  Shanker Badra January 2nd 2026 07:33 PM

Kapurthala Firing : ਕਪੂਰਥਲਾ ਸ਼ਹਿਰ ਦੇ ਸੀਨਪੁਰਾ ਮੁਹੱਲੇ 'ਚ ਸ਼ੁੱਕਰਵਾਰ ਦੁਪਹਿਰ 3:30 ਵਜੇ ਦੇ ਕਰੀਬ ਦੋ ਬਾਈਕ ਸਵਾਰ ਬਦਮਾਸ਼ਾਂ ਨੇ ਇਕ 48 ਸਾਲਾ ਮਹਿਲਾ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕਾ ਦੀ ਪਛਾਣ ਹੇਮਪ੍ਰੀਤ ਕੌਰ ਵਜੋਂ ਹੋਈ ਹੈ, ਜੋ ਕਿ ਸੀਨਪੁਰਾ ਦੀ ਰਹਿਣ ਵਾਲੀ ਹੈ। ਮ੍ਰਿਤਕ ਔਰਤ ਕਰੀਬ ਇਕ ਮਹੀਨਾ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਪਰਤੀ ਸੀ।  ਇਹ ਘਟਨਾ ਸ਼ਾਮ ਕਰੀਬ 4 ਵਜੇ ਵਾਪਰੀ।

ਜਾਣਕਾਰੀ ਅਨੁਸਾਰ ਦੋ ਹਮਲਾਵਰ ਮੋਟਰਸਾਈਕਲਾਂ 'ਤੇ ਆਏ ਸਨ। ਘਰ ਵਿੱਚ ਰਹਿਣ ਵਾਲੀ ਇੱਕ ਬਜ਼ੁਰਗ ਔਰਤ ਨੇ ਦੱਸਿਆ ਕਿ ਕੁਝ ਲੋਕ ਜ਼ਬਰਦਸਤੀ ਘਰ ਵਿੱਚ ਦਾਖਲ ਹੋਏ, ਜਿਸ ਤੋਂ ਬਾਅਦ ਗੋਲੀਆਂ ਚਲਾਈਆਂ ਗਈਆਂ। ਪੁਲਿਸ ਦੇ ਅਨੁਸਾਰ ਚਾਰ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ ਵਿੱਚੋਂ ਇੱਕ ਹੇਮਾ ਨੂੰ ਲੱਗੀ ਅਤੇ ਤਿੰਨ ਹਵਾ ਵਿੱਚ ਚਲਾਈਆਂ ਗਈਆਂ।

ਦੱਸਿਆ ਜਾ ਰਿਹਾ ਹੈ ਕਿ ਉਸ ਦਾ ਪਤੀ ਅਤੇ ਪੁੱਤਰ ਇਸ ਸਮੇਂ ਵਿਦੇਸ਼ ਵਿੱਚ ਹੀ ਰਹਿ ਰਹੇ ਹਨ। ਵਾਰਦਾਤ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਹੈ ਅਤੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੋਰੈਂਸਿਕ ਟੀਮ ਵੱਲੋਂ ਘਟਨਾ ਸਥਾਨ ਤੋਂ ਸਬੂਤ ਇਕੱਠੇ ਕੀਤੇ ਗਏ ਹਨ।

ਮਾਮਲੇ ਦੀ ਜਾਂਚ ਕਰ ਰਹੀ ਪੁਲਿਸ

ਐਸਐਸਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਲਈ ਵਿਸ਼ੇਸ਼ ਟੀਮਾਂ ਬਣਾਈਆਂ ਗਈਆਂ ਹਨ। ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਜਾਰੀ ਹੈ। ਪੁਲਿਸ ਹਰ ਸੰਭਵ ਪਹਿਲੂ ਦੀ ਜਾਂਚ ਕਰ ਰਹੀ ਹੈ। ਘਟਨਾ ਤੋਂ ਬਾਅਦ ਸੀਨਪੁਰਾ ਇਲਾਕੇ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਦਹਿਸ਼ਤ ਫੈਲ ਗਈ। ਇਲਾਕੇ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ।

Related Post