Sangli News : ਪਤੀ ਕਰਦਾ ਸੀ ਸਰੀਰਕ ਸੰਬੰਧ ਬਣਾਉਣ ਦੀ ਜਿੱਦ, ਪਤਨੀ ਨੇ ਅੱਧੀ ਰਾਤ ਨੂੰ ਕੀਤੀ ਹੱਤਿਆ; 15 ਦਿਨ ਪਹਿਲਾਂ ਹੋਇਆ ਸੀ ਵਿਆਹ

Sangli News : ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੀ ਗੂੰਜ ਅਜੇ ਸ਼ਾਂਤ ਨਹੀਂ ਹੋਈ ਸੀ ਕਿ ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਤੋਂ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ 27 ਸਾਲਾ ਔਰਤ ਨੇ ਕਥਿਤ ਤੌਰ 'ਤੇ ਆਪਣੇ 53 ਸਾਲਾ ਪਤੀ ਅਨਿਲ ਲੋਖੰਡੇ ਦੀ ਹੱਤਿਆ ਕਰ ਦਿੱਤੀ। ਇਹ ਵਾਰਦਾਤ ਵਿਆਹ ਤੋਂ ਸਿਰਫ਼ 15 ਦਿਨ ਬਾਅਦ ਵਾਪਰੀ

By  Shanker Badra June 12th 2025 12:33 PM -- Updated: June 12th 2025 12:37 PM

Sangli News : ਇੰਦੌਰ ਦੇ ਕਾਰੋਬਾਰੀ ਰਾਜਾ ਰਘੂਵੰਸ਼ੀ ਦੇ ਕਤਲ ਦੀ ਗੂੰਜ ਅਜੇ ਸ਼ਾਂਤ ਨਹੀਂ ਹੋਈ ਸੀ ਕਿ ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਤੋਂ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਵਾਪਰੀ ਹੈ। ਇੱਥੇ ਇੱਕ 27 ਸਾਲਾ ਔਰਤ ਨੇ ਕਥਿਤ ਤੌਰ 'ਤੇ ਆਪਣੇ 53 ਸਾਲਾ ਪਤੀ ਅਨਿਲ ਲੋਖੰਡੇ ਦੀ ਹੱਤਿਆ ਕਰ ਦਿੱਤੀ। ਇਹ ਵਾਰਦਾਤ ਵਿਆਹ ਤੋਂ ਸਿਰਫ਼ 15 ਦਿਨ ਬਾਅਦ ਵਾਪਰੀ।

ਕੁਪਵਾੜ ਐਮਆਈਡੀਸੀ ਪੁਲਿਸ ਸਟੇਸ਼ਨ ਦੇ ਸਹਾਇਕ ਇੰਸਪੈਕਟਰ ਦੀਪਕ ਭੰਡਾਵਲਕਰ ਨੇ ਕਿਹਾ, "ਮੰਗਲਵਾਰ ਰਾਤ ਨੂੰ ਜੋੜੇ 'ਚ ਝਗੜਾ ਹੋਇਆ ਸੀ। ਬੁੱਧਵਾਰ ਨੂੰ ਲਗਭਗ 12.30 ਵਜੇ ਜਦੋਂ ਅਨਿਲ ਸੌਂ ਰਿਹਾ ਸੀ ਤਾਂ ਰਾਧਿਕਾ ਨੇ ਉਸਦੇ ਸਿਰ 'ਤੇ ਕੁਹਾੜੀ ਨਾਲ ਵਾਰ ਕੀਤਾ ਅਤੇ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸਨੇ ਆਪਣੀ ਚਚੇਰੀ ਭੈਣ ਨੂੰ ਇਸ ਬਾਰੇ ਦੱਸਿਆ। ਅਸੀਂ ਔਰਤ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋ ਦਿਨ ਦਾ ਪੁਲਿਸ ਰਿਮਾਂਡ ਦਿੱਤਾ ਹੈ।"

ਪੁਲਿਸ ਨੇ ਕਿਹਾ ਕਿ ਆਰੋਪੀ ਔਰਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਸਨੂੰ ਸਾਂਗਲੀ ਜ਼ਿਲ੍ਹੇ ਦੀ ਕੁਪਵਾੜ ਤਹਿਸੀਲ ਵਿੱਚ ਉਸਦੇ ਘਰ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਇੱਕ ਪੁਲਿਸ ਅਧਿਕਾਰੀ ਨੇ ਕਿਹਾ"ਮਾਮਲਾ ਬਹੁਤ ਸੰਵੇਦਨਸ਼ੀਲ ਹੈ ਅਤੇ ਅਸੀਂ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੇ ਹਾਂ। ਅਧਿਕਾਰੀਆਂ ਨੇ ਰਾਧਿਕਾ ਵਿਰੁੱਧ ਬੀਐਨਐਸ ਦੀ ਧਾਰਾ 103 (1) ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਪੁਲਿਸ ਨੇ ਕਿਹਾ ਕਿ ਅਨਿਲ ਲੋਖੰਡੇ ਨੇ 15 ਦਿਨ ਪਹਿਲਾਂ ਰਾਧਿਕਾ ਨਾਲ ਦੂਜਾ ਵਿਆਹ ਕੀਤਾ ਸੀ। ਲੋਖੰਡੇ ਦੀ ਪਹਿਲੀ ਪਤਨੀ ਦੀ ਕੈਂਸਰ ਨਾਲ ਮੌਤ ਹੋ ਗਈ ਸੀ। ਲੋਖੰਡੇ ਆਪਣੀ ਨਵੀਂ ਪਤਨੀ ਨਾਲ ਵਾਰ-ਵਾਰ ਸਰੀਰਕ ਸੰਬੰਧ ਬਣਾਉਣ ਦੀ  ਜਿੱਦ ਕਰਦਾ ਸੀ। ਇਸ ਨਾਲ ਰਾਧਿਕਾ ਗੁੱਸੇ ਵਿੱਚ ਆ ਗਈ। ਉਸਨੇ ਆਪਣੇ ਪਤੀ 'ਤੇ ਕੁਹਾੜੀ ਨਾਲ ਹਮਲਾ ਕਰਕੇ ਉਸਦੀ ਹੱਤਿਆ ਕਰ ਦਿੱਤੀ।


 

Related Post