Patiala ਚ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ,ਪਤੀ ਸਣੇ 4 ਖ਼ਿਲਾਫ਼ ਮਾਮਲਾ ਦਰਜ

Patiala Murder News : ਪਟਿਆਲਾ-ਰਾਜਪੁਰਾ ਰੋਡ ’ਤੇ ਪਿੰਡ ਗੰਡਾ ਖੇੜੀ 'ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਮਹਿਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ

By  Shanker Badra February 17th 2026 04:18 PM

Patiala Murder News  : ਪਟਿਆਲਾ-ਰਾਜਪੁਰਾ ਰੋਡ ’ਤੇ ਪਿੰਡ ਗੰਡਾ ਖੇੜੀ 'ਚ ਇੱਕ ਔਰਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਮਹਿਲਾ ਦੇ ਪਰਿਵਾਰ ਦੀ ਸ਼ਿਕਾਇਤ ‘ਤੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕਰ ਰਹੀ ਹੈ।

ਮ੍ਰਿਤਕ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ 7 ਸਾਲ ਪਹਿਲਾਂ ਹੋਇਆ ਸੀ ਤੇ ਪਹਿਲਾਂ ਵੀ ਉਨ੍ਹਾਂ ਦੇ ਘਰ ’ਚ ਘਰੇਲੂ ਕਲੇਸ਼ ਰਹਿੰਦਾ ਸੀ। ਉਸ ਦੀ ਮਾਸੀ ਨੇ ਦੱਸਿਆ ਕਿ ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਤੋਂ ਵਾਪਸ ਆਏ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਫੋਨ ਆਇਆ ਕਿ ਰਮਨਪ੍ਰੀਤ ਦੇ ਘਰ ਲੜਾਈ ਹੋਈ ਹੈ। ਫਿਰ ਉਨ੍ਹਾਂ ਨੇ ਮ੍ਰਿਤਕਾ ਦੇ ਪਤੀ ਨੂੰ ਫ਼ੋਨ ਕੀਤਾ ਪਰ ਉਸਨੇ ਫ਼ੋਨ ਨਹੀਂ ਚੁੱਕਿਆ। ਫਿਰ ਉਹ ਥਾਣੇ ਗਏ ਅਤੇ ਪਤਾ ਲੱਗਾ ਕਿ ਰਮਨਪ੍ਰੀਤ ਦਾ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਘਨੌਰ ਦੇ ਡੀਐਸਪੀ ਹਰਮਨਪ੍ਰੀਤ ਸਿੰਘ ਚੀਮਾ ਨੇ ਦੱਸਿਆ ਕਿ ਮ੍ਰਿਤਕ ਸ਼ਾਹਬਾਦ ਦੀ ਰਹਿਣ ਵਾਲੀ ਸੀ ਅਤੇ ਉੱਥੇ ਹੀ ਵਿਆਹੀ ਹੋਈ ਸੀ। ਡੀਐਸਪੀ ਚੀਮਾ ਦੇ ਅਨੁਸਾਰ ਮ੍ਰਿਤਕ ਦੇ ਭਰਾ ਸਿਮਰਨ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਸਦੇ ਪਤੀ ਗੁਰਮੀਤ ਸਿੰਘ, ਦਿਓਰ , ਮਾਮਾ ਅਤੇ ਸੱਸ ਵਿਰੁੱਧ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

Related Post