Yamuna Danger Mark: ਦਿੱਲੀ ਚ ਮੁੜ ਮੰਡਰਾਇਆ ਹੜ੍ਹ ਦਾ ਖ਼ਤਰਾ, ਖਤਰੇ ਦੇ ਨਿਸ਼ਾਨ ਤੋਂ ਉਪਰ ਪਹੁੰਚਿਆ ਯਮੁਨਾ ਦਾ ਪਾਣੀ

ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧਣ ਦੀ ਸੰਭਾਵਨਾ ਹੈ। ਦਿੱਲੀ ਦੇ ਪੁਰਾਣਾ ਲੋਹਾ ਪੁਲ ਨੇੜੇ ਯਮੁਨਾ ਦੇ ਪਾਣੀ ਦਾ ਪੱਧਰ 205.81 ਮੀਟਰ ਤੱਕ ਪਹੁੰਚ ਗਿਆ ਹੈ।

By  Aarti July 23rd 2023 11:04 AM

Yamuna Danger Mark:   ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਦਿੱਲੀ ਵਿੱਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਵਧਣ ਦੀ ਸੰਭਾਵਨਾ ਹੈ। ਦਿੱਲੀ ਦੇ ਪੁਰਾਣਾ ਲੋਹਾ ਪੁਲ ਨੇੜੇ ਯਮੁਨਾ ਦੇ ਪਾਣੀ ਦਾ ਪੱਧਰ 205.81 ਮੀਟਰ ਤੱਕ ਪਹੁੰਚ ਗਿਆ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਸਵੇਰੇ 4 ਵਜੇ ਤੋਂ ਯਮੁਨਾ ਦੇ ਪਾਣੀ ਦਾ ਪੱਧਰ ਵਧ ਰਿਹਾ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਯਮੁਨਾ ਖਤਰੇ ਦੇ ਨਿਸ਼ਾਨ ਤੋਂ ਹੇਠਾਂ ਵਹਿ ਰਹੀ ਸੀ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਮੌਸਮ ਵਿਭਾਗ ਨੇ 25 ਜੁਲਾਈ ਤੱਕ ਉੱਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਦੇ ਕੁਝ ਹਿੱਸਿਆਂ ਵਿੱਚ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਇਸ ਕਾਰਨ ਰਾਜਧਾਨੀ ਵਿੱਚ ਇੱਕ ਵਾਰ ਫਿਰ ਹੜ੍ਹ ਵਰਗੀ ਸਥਿਤੀ ਪੈਦਾ ਹੋਣ ਦੀ ਸੰਭਾਵਨਾ ਹੈ।

ਵਧੀਕ ਪੁਲਿਸ ਕਮਿਸ਼ਨਰ, ਸੁਰੇਸ਼ਰਾਓ ਕੁਲਕਰਨੀ ਨੇ ਪੁਸ਼ਟੀ ਕੀਤੀ ਕਿ ਪਾਣੀ ਕੁਝ ਘਰਾਂ ਵਿੱਚ ਦਾਖਲ ਹੋਇਆ ਹੈ ਪਰ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ, ਅਤੇ ਲੋਕਾਂ ਨੂੰ ਸਾਵਧਾਨੀ ਵਰਤਣ ਦੀ ਵੀ ਸਲਾਹ ਦਿੱਤੀ ਜਾ ਰਹੀ ਹੈ। 

ਇਹ ਵੀ ਪੜ੍ਹੋ: Ghaggar Wrecks: ਅੱਧੀ ਰਾਤ ਪਟਿਆਲਾ ਦੇ ਕਈ ਪਿੰਡਾਂ ‘ਚ ਵੜਿਆ ਘੱਗਰ ਦਾ ਪਾਣੀ, ਜਾਣੋ ਹੁਣ ਤੱਕ ਦੀ ਸਥਿਤੀ ਤੇ ਮੌਸਮ ਦਾ ਹਾਲ

Related Post