Ferozepur ਚ ਨੌਜਵਾਨ ਨੂੰ ਲਵ ਮੈਰਿਜ ਕਰਾਉਣੀ ਪਈ ਮਹਿੰਗੀ , ਸਹੁਰਾ ਪਰਿਵਾਰ ਨੇ ਰਾਸਤੇ ਚ ਘੇਰ ਕੇ ਕੀਤੀ ਕੁੱਟਮਾਰ
Ferozepur News : ਫਿਰੋਜ਼ਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੂੰ ਲਵ ਮੈਰਿਜ ਕਰਵਾਉਣੀ ਮਹਿੰਗੀ ਪੈ ਗਈ ਹੈ। ਆਰੋਪ ਹੈ ਕਿ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰਸਤੇ ਵਿੱਚ ਨੌਜਵਾਨ ਨੂੰ ਘੇਰ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ। ਮਾਮਲਾ ਫਿਰੋਜ਼ਪੁਰ ਦੇ ਪਿੰਡ ਕਮਾਲੇ ਵਾਲਾ ਤੋਂ ਸਾਹਮਣੇ ਆਇਆ ਹੈ
Ferozepur News : ਫਿਰੋਜ਼ਪੁਰ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇੱਕ ਨੌਜਵਾਨ ਨੂੰ ਲਵ ਮੈਰਿਜ ਕਰਵਾਉਣੀ ਮਹਿੰਗੀ ਪੈ ਗਈ ਹੈ। ਆਰੋਪ ਹੈ ਕਿ ਵਿਆਹ ਤੋਂ ਨਾਰਾਜ਼ ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਰਸਤੇ ਵਿੱਚ ਨੌਜਵਾਨ ਨੂੰ ਘੇਰ ਕੇ ਉਸ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ ਗਈ ਹੈ। ਮਾਮਲਾ ਫਿਰੋਜ਼ਪੁਰ ਦੇ ਪਿੰਡ ਕਮਾਲੇ ਵਾਲਾ ਤੋਂ ਸਾਹਮਣੇ ਆਇਆ ਹੈ।
ਜਿਥੋਂ ਦੇ ਰਹਿਣ ਵਾਲੇ ਨੌਜਵਾਨ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਸਨੇ ਲਵ ਮੈਰਿਜ ਕਰਾਈ ਹੋਈ ਆ ਅਤੇ ਉਹ ਕੰਮ ਤੋਂ ਵਾਪਿਸ ਆਪਣੇ ਘਰ ਜਾ ਰਿਹਾ ਸੀ ਕਿ ਲੜਕੀ ਦੇ ਪਰਿਵਾਰ ਵਾਲਿਆਂ ਇਸੇ ਰੰਜਿਸ਼ ਨੂੰ ਲੈਕੇ ਉਸਨੂੰ ਰਸਤੇ ਵਿੱਚ ਰੋਕ ਕੇ ਕਿਰਚਾ ਕਿਰਪਾਨਾਂ ਨਾਲ ਉਸਤੇ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਉਸਦੇ ਬੁਰੀ ਤਰ੍ਹਾਂ ਸੱਟਾਂ ਲੱਗੀਆਂ ਹਨ ਅਤੇ ਉਸਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।
ਪੀੜਤ ਨੌਜਵਾਨ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦਿੱਤੀ, ਜਿਸ ਦੇ ਆਧਾਰ ’ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਉਸਨੇ ਮੰਗ ਕੀਤੀ ਕਿ ਉਸਨੂੰ ਇਨਸਾਫ਼ ਦਿੱਤਾ ਜਾਵੇ ਅਤੇ ਹਮਲਾਵਰਾਂ ਦੇ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇ।ਦੂਸਰੇ ਪਾਸੇ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਐਸਪੀਡੀ ਮਨਜੀਤ ਸਿੰਘ ਨੇ ਦੱਸਿਆ ਕਿ ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਨੂੰ ਕਿਸੇ ਵੀ ਸੂਰਤ ਵਿੱਚ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਘਟਨਾ ਇੱਕ ਵਾਰ ਫਿਰ ਦੱਸਦੀ ਹੈ ਕਿ ਅੱਜ ਵੀ ਸਮਾਜ ਵਿੱਚ ਲਵ ਮੈਰਿਜ ਨੂੰ ਲੈਕੇ ਲੋਕਾਂ ਦੀ ਸੋਚ ਕਿੰਨੀ ਪੱਛੜੀ ਹੋਈ ਹੈ, ਜਿਸ ਕਾਰਨ ਨੌਜਵਾਨਾਂ ਨੂੰ ਆਪਣੀ ਜ਼ਿੰਦਗੀ ਤੱਕ ਖ਼ਤਰੇ ਵਿੱਚ ਪਾਉਣੀ ਪੈਂਦੀ ਹੈ।