Ludhiana ਚ ਨੌਜਵਾਨ ਦੀ ਨਸ਼ੇ ਨਾਲ ਮੌਤ , ਇੱਕ ਸਾਲ ਪਹਿਲਾਂ ਭਰਾ ਦੀ ਸੜਕ ਹਾਦਸੇ ਚ ਗਈ ਸੀ ਜਾਨ

Ludhiana News : ਲੁਧਿਆਣਾ ਦੇ ਕੁਮਕਲਾਂ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਰਾਏਪੁਰ ਵਿੱਚ ਇੱਕ ਗਰੀਬ ਪਰਿਵਾਰ ਦੇ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਨੀਲਾ ਵਜੋਂ ਹੋਈ ਹੈ। ਜਸਵੀਰ ਦੇ ਪਿਤਾ ਦੇਸ਼ ਰਾਜ ਨੇ ਸਵੇਰੇ ਜਸਵੀਰ ਸਿੰਘ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਸ਼ੇ ਨੇ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ

By  Shanker Badra February 14th 2026 07:51 PM

Ludhiana News : ਲੁਧਿਆਣਾ ਦੇ ਕੁਮਕਲਾਂ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਰਾਏਪੁਰ ਵਿੱਚ ਇੱਕ ਗਰੀਬ ਪਰਿਵਾਰ ਦੇ ਇੱਕ ਨੌਜਵਾਨ ਦੀ ਨਸ਼ੇ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਸਵੀਰ ਸਿੰਘ ਨੀਲਾ ਵਜੋਂ ਹੋਈ ਹੈ। ਜਸਵੀਰ ਦੇ ਪਿਤਾ ਦੇਸ਼ ਰਾਜ ਨੇ ਸਵੇਰੇ ਜਸਵੀਰ ਸਿੰਘ ਨੂੰ ਉਠਾਉਣ ਦੀ ਕੋਸ਼ਿਸ਼ ਕੀਤੀ ਪਰ ਉਹ ਨਹੀਂ ਉੱਠਿਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਨਸ਼ੇ ਨੇ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ।

ਜਾਣਕਾਰੀ ਅਨੁਸਾਰ ਪਰਿਵਾਰ 'ਤੇ ਦੂਜੀ ਵਾਰ ਇਹ ਦੁੱਖਾਂ ਦਾ ਪਹਾੜ ਟੁੱਟਿਆ ਹੈ। ਲਗਭਗ ਇੱਕ ਸਾਲ ਪਹਿਲਾਂ ਜਸਵੀਰ ਦੇ ਭਰਾ ਭੁਪਿੰਦਰ ਸਿੰਘ ਉਰਫ਼ ਆਸ਼ੂ ਦੀ ਇੱਕ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਭੁਪਿੰਦਰ ਸਿੰਘ ਪਹਿਲਾਂ ਨਸ਼ਾ ਕਰਦਾ ਸੀ ਪਰ ਬਾਅਦ ਵਿੱਚ ਆਦਤ ਛੱਡ ਦਿੱਤੀ ਸੀ। ਉਸਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ।

ਜਸਵੀਰ ਦੀ ਮੌਤ ਤੋਂ ਬਾਅਦ ਪਰਿਵਾਰ ਵਿੱਚ ਸਿਰਫ਼ ਉਸਦੇ ਪਿਤਾ ਦੇਸ਼ ਰਾਜ ਰਹਿ ਗਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਨਸ਼ੇ ਦੀ ਲਤ ਨੇ ਉਨ੍ਹਾਂ ਦੇ ਪੂਰੇ ਪਰਿਵਾਰ ਨੂੰ ਤਬਾਹ ਕਰ ਦਿੱਤਾ ਹੈ। ਜਸਵੀਰ ਸਿੰਘ ਇੱਕ ਮਜ਼ਦੂਰ ਵਜੋਂ ਕੰਮ ਕਰਦਾ ਸੀ। ਦੱਸਿਆ ਗਿਆ ਹੈ ਕਿ ਆਪਣੀ ਮੌਤ ਤੋਂ ਇੱਕ ਦਿਨ ਪਹਿਲਾਂ ਮਿਸਤਰੀ ਤੋਂ ਆਪਣੀ ਮਜ਼ਦੂਰੀ ਦੇ ਪੈਸੇ ਲੈ ਕੇ ਆਇਆ ਸੀ।

Related Post