Birthday ਵਾਲੇ ਦਿਨ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ, 2 ਬੱਚਿਆਂ ਦਾ ਪਿਤਾ ਸੀ ਮ੍ਰਿਤਕ, ਪਰਿਵਾਰ ਦਾ ਰੋ -ਰੋ ਬੁਰਾ ਹਾਲ

Bathinda News : ਪੰਜਾਬ 'ਚ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਤੇ ਇਹ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਨਸ਼ੇ ਨੇ ਇੱਕ ਹੋਰ ਘਰ ਬਰਬਾਦ ਕਰ ਦਿੱਤਾ ਹੈ। ਬਠਿੰਡਾ ਦੇ ਕਸਬਾ ਮੌੜ ਮੰਡੀ 'ਚ ਇੱਕ 24 ਸਾਲਾ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਮੌੜ ਮੰਡੀ ਵਜੋਂ ਹੋਈ ਹੈ

By  Shanker Badra November 2nd 2025 11:36 AM

Bathinda News : ਪੰਜਾਬ 'ਚ ਨਸ਼ੇ ਦੇ ਕਾਰਨ ਲਗਾਤਾਰ ਨੌਜਵਾਨਾਂ ਦੀ ਮੌਤ ਹੋ ਰਹੀ ਹੈ ਤੇ ਇਹ ਮੌਤ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਨਸ਼ੇ ਨੇ ਇੱਕ ਹੋਰ ਘਰ ਬਰਬਾਦ ਕਰ ਦਿੱਤਾ ਹੈ। ਬਠਿੰਡਾ ਦੇ ਕਸਬਾ ਮੌੜ ਮੰਡੀ 'ਚ ਇੱਕ 24 ਸਾਲਾ ਨੌਜਵਾਨ ਦੀ ਜਨਮ ਦਿਨ ਵਾਲੇ ਦਿਨ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜਵਿੰਦਰ ਸਿੰਘ ਵਾਸੀ ਮੌੜ ਮੰਡੀ ਵਜੋਂ ਹੋਈ ਹੈ। 

ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਰਾਜਵਿੰਦਰ ਸਿੰਘ 10 ਪੜ੍ਹਿਆ ਸੀ ਅਤੇ ਦਿਹਾੜੀ ਦਾ ਕੰਮ ਕਰਦਾ ਸੀ। ਉਸ ਦਿਨ ਵੀ ਉਹ ਕਿਸੇ ਨੌਜਵਾਨ ਨਾਲ ਦਿਹਾੜੀ ਗਿਆ ਸੀ ਅਤੇ ਸ਼ਾਮ ਨੂੰ ਘਰ ਆ ਕੇ ਚਿਟੇ ਦਾ ਟੀਕਾ ਲਗਾ ਲਿਆ,ਜਿਸ ਕਾਰਨ ਉਸਦੀ ਮੌਤ ਹੋ ਗਈ ਹੈ। ਰਾਜਵਿੰਦਰ ਸਿੰਘ 2 ਬੱਚਿਆਂ ਦਾ ਪਿਤਾ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। 

ਪਰਿਵਾਰਿਕ ਮੈਂਬਰਾਂ ਵੱਲੋਂ ਸਰਕਾਰ ਨੂੰ ਨਸ਼ਾ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। 

Related Post