Phillaur : ਫਿਲੌਰ ਚ ਟਿੱਪਰ ਦੀ ਫੇਟ ਵੱਜਣ ਨਾਲ ਨੌਜਵਾਨ ਦੀ ਦਰਦਨਾਕ ਮੌਤ, ਪਿੰਡ ਵਾਸੀਆਂ ਨੇ ਲਾਇਆ ਜਾਮ

Phillaur : ਫਿਲੌਰ 'ਚ ਬੀਤੇ ਦਿਨ ਤਲਬਨ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਟਿੱਪਰ ਦੀ ਫੇਟ ਵੱਜਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

By  KRISHAN KUMAR SHARMA June 15th 2026 04:23 PM

Phillaur : ਫਿਲੌਰ 'ਚ ਬੀਤੇ ਦਿਨ ਤਲਬਨ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਟਿੱਪਰ ਦੀ ਫੇਟ ਵੱਜਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ।

ਘਟਨਾ ਤੋਂ ਨਾਰਾਜ਼ ਪਿੰਡ ਵਾਸੀਆਂ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਤਲਬਨ ਰੋਡ 'ਤੇ ਜਾਮ ਲਗਾ ਕੇ ਪ੍ਰਸ਼ਾਸਨ ਅਤੇ ਪੁਲਿਸ ਖ਼ਿਲਾਫ਼ ਰੋਸ ਪ੍ਰਗਟ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਦੇਣ ਦੀ ਮੰਗ ਕੀਤੀ।

ਜਾਮ ਕਾਰਨ ਸੜਕ ਦੇ ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ, ਜਿਸ ਕਾਰਨ ਆਵਾਜਾਈ ਪ੍ਰਭਾਵਿਤ ਰਹੀ। ਮੌਕੇ 'ਤੇ ਪੁੱਜੇ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਲੋਕਾਂ ਨਾਲ ਗੱਲਬਾਤ ਕਰਕੇ ਸਥਿਤੀ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ।

ਇਸ ਮਾਮਲੇ ਸਬੰਧੀ ਜਦੋਂ ਡੀਐਸਪੀ ਫਿਲੌਰ ਭਾਰਤ ਮਸੀਹ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਸ਼ਾਮਲ ਟਰੱਕ ਅਤੇ ਉਸ ਦੇ ਚਾਲਕ ਨੂੰ ਪੁਲਿਸ ਨੇ ਕਾਬੂ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇਗੀ।

ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ, ਜਦਕਿ ਪੀੜਤ ਪਰਿਵਾਰ ਅਤੇ ਇਲਾਕਾ ਵਾਸੀ ਇਨਸਾਫ਼ ਦੀ ਮੰਗ ਕਰ ਰਹੇ ਹਨ।

Related Post