ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ; ਹੁਸ਼ਿਆਰਪੁਰ ਦੇ ਨੌਜਵਾਨ ਦਾ ਕੈਲੀਫੋਰਨੀਆ ’ਚ ਕਤਲ

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪਾ ਵਜੋਂ ਹੋਈ ਹੈ ਜਿਸਦੀ ਉਮਰ ਮਹਿਜ਼ 32 ਸਾਲੀ ਦੇ ਕਰੀਬ ਹੈ। ਦੱਸ ਦਈਏ ਕਿ ਜਿਵੇਂ ਹੀ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਆ ਡਿੱਗਿਆ

By  Aarti April 28th 2024 01:24 PM

Punjabi Youth Murder In America: ਵਿਦੇਸ਼ ਦੀ ਧਰਤੀ ਤੋਂ ਇਕ ਵਾਰ ਮੁੜ ਪੰਜਾਬੀ ਨੌਜਵਾਨ ਨਾਲ ਵਾਪਰੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਤੇ ਇਸ ਵਾਰ ਮਾਮਲਾ ਅਮਰੀਕਾ ਤੋਂ ਸਾਹਮਣੇ ਆਈ ਹੈ ਜਿੱਥੇ ਕਿ ਹੁਸ਼ਿਆਰਪੁਰ ਫਗਵਾੜਾ ਮਾਰਗ ’ਤੇ ਸਥਿਤ ਪਿੰਡ ਅੱਤੋਵਾਲ ਦੇ ਇਕ ਨੌਜਵਾਨ ਦਾ ਅਮਰੀਕਾ ’ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। 

ਦੱਸ ਦਈਏ ਕਿ ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਗੋਪਾ ਵਜੋਂ ਹੋਈ ਹੈ ਜਿਸਦੀ ਉਮਰ ਮਹਿਜ਼ 32 ਸਾਲੀ ਦੇ ਕਰੀਬ ਹੈ। ਦੱਸ ਦਈਏ ਕਿ ਜਿਵੇਂ ਹੀ ਪਰਿਵਾਰ ਨੂੰ ਇਸ ਘਟਨਾ ਦਾ ਪਤਾ ਲੱਗਿਆ ਤਾਂ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਆ ਡਿੱਗਿਆ ਅਤੇ ਪਿੰਡ ’ਚ ਮਾਤਮ ਪਸਰ ਗਿਆ। 

ਪਰਿਵਾਰਿਕ ਮੈਂਬਰਾਂ  ਨੇ ਦੱਸਿਆ ਹੈ ਕਿ ਗੁਰਪ੍ਰੀਤ ਸਿੰਘ 12 ਸਾਲ ਪਹਿਲਾਂ ਅਮਰੀਕਾ ’ਚ ਗਿਆ ਸੀ ਤੇ ਉੱਥੇ ਟਰੱਕ ਚਲਾਉਣ ਦਾ ਕੰਮ ਕਰਦਾ ਸੀ ਤੇ ਬੀਤੇ ਦਿਨੀਂ ਗੱਡੀ ਚਲਾਉਂਦਿਆਂ ਦੌਰਾਨ ਇਕ ਗੌਰੇ ਨਾਲ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਗੋਰੇ ਨੇ ਉਸ ਉਤੇ ਗੋਲੀਆਂ ਚਲਾਂ ਦਿੱਤੀਆਂ ਜਿਸ ਕਾਰਨ ਗੁਰਪ੍ਰੀਤ ਸਿੰਘ ਗੋਪਾ ਦੀ ਮੌਕੇ ਤੇ ਹੀ ਮੌਤ ਹੋ ਗਈ। ਪਰਿਵਾਰ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸਦੀ ਮ੍ਰਿਤਕ ਦੇਹ ਉਸਦੇ ਜੱਦੀ ਪਿੰਡ ਲਿਆਂਦੀ ਜਾਵੇ ਤਾਂ ਜੋ ਇਥੇ ਉਸਦਾ ਅੰਤਿਮ ਸਸਕਾਰ ਕੀਤਾ ਜਾ ਸਕੇ।

ਇਹ ਵੀ ਪੜ੍ਹੋ: Virsa Singh Valtoha: ਸ਼੍ਰੋਮਣੀ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਵਿਰਸਾ ਸਿੰਘ ਵਲਟੋਹਾ ਨੂੰ ਐਲਾਨਿਆ ਉਮੀਦਵਾਰ

Related Post