ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਾਦਸੇ ਦਾ ਹੋਏ ਸ਼ਿਕਾਰ
ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਹਾਦਸੇ ਦਾ ਹੋਏ ਸ਼ਿਕਾਰ
ਰਾਜਪੁਰਾ ਵਿੱਚ ਗਗਨ ਚੌਂਕ (ਘਿਓ ਫੈਕਟਰੀ) ਨੇੜੇ ਇੱਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਯੂਥ ਪ੍ਰਧਾਨ ਅਤੇ ਹਲਕਾ ਘਨੌਰ ਤੋਂ ਇੰਚਾਰਜ ਸਰਬਜੀਤ ਸਿੰਘ ਝਿੰਜਰ ਆਪਣੇ ਪਾਰਟੀ ਵਰਕਰਾਂ ਨਾਲ ਨੀਲਮ ਹਸਪਤਾਲ ਤੋਂ ਕਿਸੇ ਮਰੀਜ਼ ਦਾ ਪਤਾ ਲੈ ਕੇ ਵਾਪਸ ਪਰਤ ਰਹੇ ਸਨ।
ਇਸੇ ਦੌਰਾਨ ਅਚਾਨਕ ਸੜਕ ਅੱਗੇ ਇੱਕ ਰੇੜ੍ਹੀ ਵਾਲਾ ਆ ਗਿਆ। ਉਸ ਨੂੰ ਬਚਾਉਂਦੇ ਹੋਏ ਪਿੱਛੋਂ ਆ ਰਹੇ ਇੱਕ ਟਰੱਕ ਨੇ ਸਰਬਜੀਤ ਸਿੰਘ ਝਿੰਜਰ ਦੇ ਕਾਫ਼ਲੇ ਦੀਆਂ ਗੱਡੀਆਂ ਵਿੱਚ ਜ਼ੋਰਦਾਰ ਟੱਕਰ ਮਾਰ ਦਿੱਤੀ। ਇਸ ਟੱਕਰ ਕਾਰਨ ਝਿੰਜਰ ਦੀ ਗੱਡੀ ਸਮੇਤ ਇੱਕ ਹੋਰ ਕਾਰ ਅੱਗੇ-ਪਿੱਛੋਂ ਕਾਫ਼ੀ ਨੁਕਸਾਨੀ ਗਈ।
ਗੱਡੀਆਂ ਦੀ ਹਾਲਤ ਦੇਖ ਕੇ ਲੱਗਦਾ ਸੀ ਕਿ ਸਵਾਰੀਆਂ ਦੇ ਗੰਭੀਰ ਸੱਟਾਂ ਲੱਗੀਆਂ ਹੋਣਗੀਆਂ, ਪਰ ਪਰਮਾਤਮਾ ਦਾ ਸ਼ੁਕਰ ਹੈ ਕਿ ਸਰਬਜੀਤ ਸਿੰਘ ਝਿੰਜਰ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਖਰੋਚ ਤੱਕ ਨਹੀਂ ਆਈ।
ਘਟਨਾ ਦੀ ਇਲਾਕਾ ਸੜਕ ਸੁਰੱਖਿਆ ਫੋਰਸ (SSF) ਦੇ ਇੰਚਾਰਜ ਭੁਪਿੰਦਰ ਸਿੰਘ ਨੇ ਪੁਸ਼ਟੀ ਕੀਤੀ ਹੈ।